ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਿਕਾਸਮੁਖੀ ਤੇ ਲੋਕ ਪੱਖੀ ਦੱਸਿਆ।ਮੀਤ ਹੇਅਰ ਨੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਚਰਚਾ ਵਿੱਚ ਹਿੱਸਾ ਲੈਂਦਿਆਂ […]
ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵਪਾਰੀਆਂ ਨੇ ਅੱਜ ‘ਸਰਕਾਰ-ਵਪਾਰ ਮਿਲਣੀ’ ਨੂੰ ਹਾਂ ਪੱਖੀ ਹੁੰਗਾਰਾ ਮਿਲਣ ’ਤੇ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।
ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਲਈ ਮਸਨੂਈ ਬੌਧਿਕਤਾ (ਏ.ਆਈ.) ਵਰਗੀ ਤਕਨਾਲੋਜੀ ਨੂੰ ਲਾਗੂ ਕਰਨ ਦੇ ਉਦੇਸ਼ ਤਹਿਤ ਇੱਕ ਹੋਰ ਕਦਮ ਪੁੱਟਦਿਆਂ।
ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਸ਼ੁਰੂ ਕਰਨ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ […]
ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ।
ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੇ ਨਿਰਮਾਣ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਨਿਯਮਾਂ ਨੂੰ ਤੋੜਿਆ-ਮਰੋੜਿਆ।
ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ।
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ ਸਮਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬਜਟ ਸੈਸ਼ਨ- 2022 ਵਿੱਚ ਇਸ ਸਬੰਧੀ ਐਲਾਨ ਕੀਤਾ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ।
ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੋਜਵਾਨਾ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਦੀਆਂ ਅਸਾਮੀਆਂ ਨਿਕਲੀਆ ਹਨ। ਇਹਨਾਂ ਅਸਾਮੀਆਂ ਨੂੰ 14 ਮਾਰਚ ਤੋਂ 4 ਅਪ੍ਰੈਲ ਤੱਕ ਆਨਲਾਈਨ ਅਪਲਾਈ ਕਰ ਸਕਣਗੇ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ‘ਤੇ ਪਾਇਆ ਹੈ।
ਲੁਧਿਆਣਾ ਦੇ ਢੰਡਾਰੀ ਕਲਾਂ, ਵਿਖੇ ਈ.ਐਸ.ਆਈ. ਡਿਸਪੈਂਸਰੀ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਵਿਜੀਲੈਸ ਬਿਊਰੋ ਨੇ ਕਾਬੂ ਕੀਤਾ ਹੈ।
ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ ਹੁਣ ਕਾਨੂੰਗੋ ਹੈ ਅਤੇ ਉਸ ਦੇ ਸਹਾਇਕ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਿਰੁੱਧ 15,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ।
ਪੰਜਾਬ ਦੇ ਫਿਰੋਜਪੂਰ ਜਿਲ੍ਹੇ ਦੇ ਪਿੰਡ ਸਵਾਹਵਾਲਾ ਤੋ ਇਕ ਬਹੁਤ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿਥੇ ਵਿਆਹ ਵਾਲੇ ਦਿਨ ਡੋਲੀ ਉੱਠਣ ਤੋ ਪਹਿਲਾ ਹੀ ਲਾੜੀ ਦੀ ਅਰਥੀ ਉੱਠ ਗਈ ਹੈ।
ਮੋਹਾਲੀ, ਪੰਜਾਬ ਦੇ ਮਿਊਜਕਰ ਕੰਪੋਜ਼ਰ ਬੰਟੀ ਬੈਂਸ ਤੇ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਚਲਾ ਦਿੱਤੀ। ਬੰਟੀ ਬੈਂਸ ਦੀ ਜਾਨ ਤਾਂ ਬਚ ਗਈ।
ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾ ਇੱਕ ਵਾਰ ਫਿਰ ਬਦਲ ਗਿਆ ਹੈ।
ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਹੋਈ। ਮੋਸਮ ਬਹੁਤ ਜਿਆਦਾ ਖਰਾਬ ਹੋ ਗਿਆ ਹੈ।
ਚਾਇਨਾ ਡੋਰ ਦਾ ਕਹਿਰ ਫੇਰ ਦੇਖਣ ਨੂੰ ਮਿਲਿਆ। ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਤੇ ਰੋਕ ਲਗਾਈ ਹੋਈ ਹੈ। ਲੋਕ ਫਿਰ ਵੀ ਇਸਦਾ ਇਸਤਮਾਲ ਕਰਨ ਤੋ ਨਹੀ ਹੱਟਦੇ। ਅੰਮ੍ਰਿਤਸਰ ਵਿਚ 6 ਸਾਲ ਦੀ ਬੱਚੀ ਚਾਈਨਾ ਡੋਰ ਦੀ ਲਪੇਟ ਵਿਚ ਆਈ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ […]
ਜੰਮੂ-ਕਸ਼ਮੀਰ ਦੇ ਕਨੂਆ ਤੋਂ ਮਾਲ ਗੱਡੀ (14806 R) ਬਿਨ੍ਹਾ ਡਰਾਇਵਰ ਤੋਂ ਪੰਜਾਬ ਪਹੁੰਚ ਗਈ ਸੀ। ਰੇਲਵੇਂ ਵਿਭਾਗ ਨੇ ਕਾਰਵਾਈ ਕਰਦੇ 6 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਕੋਈ ਦੁਰਘਟਨਾ ਨਹੀ ਹੋਈ। ਰੇਲਵੇ ਸਟੇਸ਼ਨ ਕਠੂਆ ਦੇ ਸਟੇਸ਼ਨ ਮਾਸਟਰ, ਲੋਕੋ ਪਾਇਲਟ ਅਤੇ ਸਹਾਇਕ ਲੋਕੋ ਪਾਇਲਟ ਸਮੇਤ ਕੁੱਲ 6 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। […]
ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ ‘ਏ’ ਗ੍ਰੇਡ ਮਿਲਿਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 457 ਨਵੇ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਉਮੀਦਵਾਰ ਵੱਖ-ਵੱਖ ਵਿਭਾਗਾ ਦੇ ਹਨ। ਆਮ ਆਦਮੀ ਸਰਕਾਰ ਨੂੰ ਆਏ ਹਲੇ 2 ਸਾਲ ਦਾ ਸਮਾ ਵੀ ਪੂਰਾ ਨਹੀ ਹੋਇਆ ਇਹਨੇ ਸਮੇ ਵਿੱਚ ਹੀ ਨੋਜਵਾਨਾ ਨੂੰ ਸਰਕਾਰੀ ਨੋਕਰੀ ਦੇ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਡਵੀਜ਼ਨ ਨੇ 1930 ਸਾਈਬਰ ਹੈਲਪਲਾਈਨ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬੈਂਕਾਂ ਨੂੰ ਵੱਖਰੇ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ ਤਾਂ ਜੋ ਬੈਂਕ ਖਾਤਿਆਂ […]
ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ ਲਈ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।
ਹਰਿਆਣਾ ਦੇ 7 ਜਿਲ੍ਹੇਆ ਵਿੱਚ ਰਾਤ 12 ਵਜੇ ਤੋਂ ਮੁੜ ਸੁਰੂ ਹੋਇਆ ਇੰਟਰਨੈਂਟ। ਕਿਸਾਨੀ ਅੰਦੋਲਨ ਦੇ ਚੱਲਦੇ ਪਿਛਲੇ 14 ਦਿਨਾਂ ਤੋਂ ਬੰਦ ਸੀ ਇੰਟਰਨੈਂਟ ਸੇਵਾ।
ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ।
