author

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।  

ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਸਿਹਤ ਮਿਸ਼ਨ ਦਫ਼ਤਰ ਵਿਖੇ ਇੱਕ ਅੰਤਰ-ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦਾ ਉਦੇਸ਼ […]

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।

ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਜਿੰਪਾ ਵੱਲੋਂ ਈਟੀਓ ਨਾਲ ਮੀਟਿੰਗ

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।  ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਮਾਰਤ ਦੇ ਨਿਰਮਾਣ […]

ਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ- ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਨਾਉਣ ਲਈ ਰਣਨੀਤੀ ਉਲੀਕੀ ਹੈ ਤਾਂ ਜੋ ਇੰਨ੍ਹਾਂ ਤੋਂ ਪ੍ਰਾਪਤ ਹੁੰਦੇ ਮਾਲੀਏ ਨੂੰ ਵਧਾਉਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਸੈਰ-ਸਪਾਟਾ […]

ਮੁੱਖ ਮੰਤਰੀ ਵੱਲੋਂ ਆਜ਼ਾਦੀ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਇਕ ਹੋਰ ਆਜ਼ਾਦੀ ਲਹਿਰ ਚਲਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਬਰਤਾਨਵੀ ਹਕੂਮਤ ਕੋਲੋਂ ਆਜ਼ਾਦ ਹੋਣ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ […]

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 97.56 ਫੀਸਦੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 369 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 360 ਸਕੀਮਾਂ ਦੀ ਮੁਰੰਮਤ […]

ਪੰਜਾਬ ਪੁਲਿਸ ਦੇ ਤਿੰਨ ਜਵਾਨਾਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦਿੱਤੇ

ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ 3 ਮੁਲਾਜਮਾਂ ਦੇ ਪਰਿਵਾਰਾਂ ਨੂੰ ਕੁੱਲ 2 ਕਰੌੜ ਰੁਪਏ ਦੇ ਚੈੱਕ ਦਿੱਤੇ।

Breaking News:- Anurag Verma ਬਣੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ- ਪੜ੍ਹੋਂ ਹੁਕਮਾਂ ਦੀ ਕਾਪੀ

Anurag Verma ਬਣੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ ਬਣੇ। ਵਿਜੇ ਕੁਮਾਰ ਜੰਜੂਆ ਦੀ 30 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ। ਇਸ ਲਈ ਪੰਜਾਬ ਦਾ ਨਵੇ ਚੀਫ ਸੈਕਟਰੀ ਬਣਾਇਆ ਗਿਆ। ਪੜੋਂ ਹੁਕਮਾ ਦੀ ਕਾਪੀ।

ਘੱਗਰ ਦਰਿਆ ‘ਚ ਅਚਾਨਕ ਆਇਆ ਪਾਣੀ, ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਲੈ ਕੇ ਅਲਰਟ

ਪੰਜਾਬ ਅਤੇ ਹਿਮਾਚਲ ‘ਚ ਅਗਲੇ 5 ਦਿਨਾਂ ਤੱਕ ਹੋਰ ਮੀਂਹ ਪੈਣ ਦੇ ਅਸਾਰ ਹਨ। ਜਿਸ ਨਾਲ ਘੱਗਰ ਦਰਿਆ ਵਿੱਚ ਪਾਣੀ ਬਹੁਤ ਜਾਦਾ ਵੱਧ ਗਿਆ ਹੈ। ਅਲਰਟ ਤੋਂ ਬਾਅਦ ਘੱਗਰ ਨੇੜੇ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

CM ਪੰਜਾਬ ਨੇ ਕੇਂਦਰ ਦੀ Z+ਸਕਿਉਰਟੀ ਲੈਣ ਤੋਂ ਕੀਤੀ ਨਾਂਹ

ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ Z+ ਸਕਿਉਰਟੀ ਲੈਣ ਤੋਂ ਨਾਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਮੇਰੀ ਪੰਜਾਬ ਪੁਲਿਸ ਦੀ ਸਪੈਂਸਲ ਸਕਿਉਰਟੀ ਹੀ ਕਾਫੀ ਹੈ। ਭਗਵੰਤ ਮਾਨ ਨੇ ਕੇਂਦਰ ਨੂੰ ਇਸ ਸਬੰਧੀ ਚਿੱਠੀ ਲਿੱਖ ਕੇ ਸਾਫ ਨਾਹ ਕਰ ਦਿੱਤੀ ਹੈ।

ਨਵੇ ਕੈਬਨਿਟ ਮੰਤਰੀਆਂ ਨੂੰ ਵਿਭਾਗ ਮਿੱਲੇ

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ। ਸਹੁੰ ਚੁੱਕ ਸਮਾਗਮ ਦੀ ਸਮੁੱਚੀ ਕਾਰਵਾਈ ਰਾਜਪਾਲ ਦੀ ਪ੍ਰਵਾਨਗੀ […]

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ

ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।

ਵਜ਼ਾਰਤ ਵਿੱਚ ਫੇਰਬਦਲ ਦੌਰਾਨ ਨਿੱਜਰ ਨੇ ਮੁੱਖ ਮੰਤਰੀ ਨੂੰ ਸੌਂਪਿਆ ਅਸਤੀਫਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਛੇਤੀ ਪ੍ਰਵਾਨ ਕਰਨ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤਾ ਹੈ।

ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ।

ਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ

ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ।

ਆਨਲਾਈਨ ਪੇਮੈਂਟ ਗਲਤ ਹੋਣ ਤੇ 48 ਘੰਟੇ ਅੰਦਰ ਪੈਸੇ ਆਉਣਗੇ ਵਾਪਿਸ

ਆਰ.ਬੀ.ਆਈ. ਨੇ ਇਕ ਨੰਬਰ ਜਾਰੀ ਕੀਤਾ ਹੈ। ਜਿਸ ਤੇ ਕਾਲ ਕਰਕੇ ਤੁਹਾਡੀ ਗਲਤ ਹੋਈ ਪੇਮੈਂਟ ਦੀ ਜਾਣਕਾਰੀ ਦੇਣ ਤੇ 48 ਘੰਟਿਆਂ ਵਿੱਚ ਤੁਹਾਡੇ ਪੈਂਸੇ ਵਾਪਿਸ ਆਉਣਗੇ। ਨੰਬਰ 18001201740 ਤੇ ਕਰੋ ਸਿਕਾਇਤ। ਪੇਮੈਂਟ ਕਰਨ ਤੋਂ ਬਾਅਦ PPBL ਨੰਬਰ ਨੂੰ ਸੁਰੱਖਿਅਤ ਰੱਖਣਾ ਹੋਵੇਗਾ। ਗਲਤ ਪੇਮੈਂਟ ਹੋਣ ਦੇ 3 ਦਿਨਾਂ ਦੇ ਅੰਦਰ ਅੰਦਰ ਕਰਨੀ ਹੋਵੇਗੀ ਸਿਕਾਇਤ।

ਸਰਕਾਰ ਤੁਹਾਡੇ ਦੁਆਰ: ਮਿਸ਼ਨ ਅਬਾਦ 30 ਸਰਹੱਦੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾ ਰਹੀ ਹੈ ਸਰਕਾਰੀ ਸਕੀਮਾਂ ਦਾ ਲਾਭ

ਫਾਜਿਲਕਾ, 5 ਮਈ- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਪ੍ਰੇਰਣਾ ਨਾਲ ਫਾਜ਼ਿਲਕਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤਾ ਮਿਸ਼ਨ ਆਬਾਦ 30 ਕੌਮਾਂਤਰੀ ਸਰਹੱਦ ਨੇੜੇ ਵਸੇ ਪਿੰਡਾਂ ਦੇ ਲੋਕਾਂ ਤੱਕ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਪੁੱਜਦਾ ਕਰਕੇ ਉਨ੍ਹਾਂ ਦੇ ਜੀਵਨ ਵਿਚ ਗੁਣਾਤਮਕ ਸੁਧਾਰ ਲਿਆ ਰਿਹਾ ਹੈ। […]

ਅੱਜ ਪੰਜਾਬ ਵਿੱਚ 80 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣਗੇ

ਅੱਜ ਪੰਜਾਬ ਵਿੱਚ 80 ਹੋਰ ਨਵੇਂ ਆਮ ਆਦਮੀ ਕਲੀਨਿਕ ਸੁਰੂ ਹੋਣ ਜਾ ਰਹੇ ਹਨ। ਭਗਵੰਤ ਮਾਨ ਦੀ ਸਰਕਾਰ ਨੂੰ 1 ਸਾਲ ਤੋਂ ਜਿਆਦਾ ਹੋ ਗਿਆ ਹੈ। ਅੱਜ ਲੁਧਿਆਣਾ ਤੋਂ ਸੁਰੂਆਤ ਹੋਵੇਗੀ।

ਪੰਜਾਬ ਸਕੱਤਰੇਤ ਦੀ ਕੰਨਟੀਨ ਵਿੱਚ ਅੱਜ ਤੋਂ ਮਿਲਣਗੇ ਦਹੀ ਨਾਲ ਪਰੌਠੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ ‘ਨਵੇਂ ਯੁੱਗ ਦਾ ਆਗਾਜ਼’ ਹੋਇਆ ਹੈ, ਜਿਸ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਣ ਦੇ ਨਾਲ-ਨਾਲ 2 ਮਈ ਤੋਂ 15 ਜੁਲਾਈ ਤੱਕ ਲਗਭਗ 40-45 ਕਰੋੜ ਰੁਪਏ ਦੀ ਵੀ ਬੱਚਤ ਹੋਵੇਗੀ।

‘ਨਵੇਂ ਯੁੱਗ ਦਾ ਆਗਾਜ਼’, ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ

ਚੰਡੀਗੜ੍ਹ, 2 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ ‘ਨਵੇਂ ਯੁੱਗ ਦਾ ਆਗਾਜ਼’ ਹੋਇਆ ਹੈ, ਜਿਸ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਣ ਦੇ ਨਾਲ-ਨਾਲ 2 ਮਈ ਤੋਂ 15 ਜੁਲਾਈ ਤੱਕ ਲਗਭਗ 40-45 ਕਰੋੜ ਰੁਪਏ ਦੀ ਵੀ ਬੱਚਤ ਹੋਵੇਗੀ।

Breaking News: ਗੁਰਦੁਆਰਾ ਕੋਤਬਾਲੀ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੀ ਹੋਈ ਮੌਤ

ਜਸਵੀਰ ਸਿੰਘ ਵੱਲੋਂ ਪਿਛਲੇ ਦਿਨੀ ਗੁਰਦੁਆਰਾ ਕੋਤਬਾਲੀ ਸਾਹਿਬ, ਮੋਰਿੰਡੇ ਵਿਖੇ ਦੀ ਬੇਅਦਬੀ ਕੀਤੀ ਗਈ ਸੀ। ਜੋ ਕਿ ਮਾਨਸਾ ਦੀ ਜੇਲ੍ਹ ਵਿਚ ਬੰਦ ਸੀ। ਸੂਤਰ ਦੇ ਹਵਾਲੇ ਤੋਂ ਖਬਰ ਆਈ ਹੈ ਕਿ ਉਸ ਨੂੰ ਦੇਰ ਰਾਤ ਸਾਹ ਲੈਣ ਵਿੱਚ ਦਿੱਕਤ ਆਈ ਤੇ ਉਸ ਨੂੰ ਮਾਨਸਾ ਦੇ ਸਿਵਲ ਹਸਤਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਸ ਦੀ ਭੇਦ ਭਰੇ […]

ਭਗਵੰਤ ਮਾਨ ਨੇ 51000-51000 ਰੁਪਏ ਦੇਣ ਦਾ ਕੀਤਾ ਵੱਡਾ ਫੈਸਲਾ ਕੀਤਾ

ਅੱਜ ਭਗਵੰਤ ਮਾਨ ਨੇ PSEB ਦੇ 8ਵੀਂ ਜਮਾਤ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਮਾਨਸਾਂ ਜਿਲ੍ਹੇ ਦੀਆਂ ਤਿੰਨਾਂ ਵਿਦਿਆਰਥਣਾਂ ਨੂੰ 51000-51000 ਰੁਪਏ ਦੇਣ ਦਾ ਫੈਸਲਾ ਕੀਤਾ। ਇਹ ਜਾਣਕਾਰੀ ਉਹਨਾਂ ਨੇ Twitter ਤੇ ਦਿੱਤੀ ਹੈ। ਦੇਖੋ ਫੈਸਲਾ Punjab Central

ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ।

ਮਾਨਸਾ ਦੀਆਂ ਕੁੜੀਆਂ ਨੇ ਮਾਰੀ ਬਾਜ਼ੀ- ਪੰਜਾਬ ਸਕੂਲ ਸਿੱਖਿਆ ਬੋਰਡ ਦਾ 8ਵੀਂ ਕਲਾਸ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਦਾ 8ਵੀਂ ਕਲਾਸ ਦਾ ਨਤੀਜਾ ਆਇਆ ਅਤੇ ਇਕ ਵਾਰ ਫੇਰ ਮਾਨਸਾ ਜਿਲ੍ਹੇ ਦੀਆਂ ਕੁੜੀਆਂ ਨੇ ਪਹਿਲੇ 3 ਸਥਾਨਾਂ ਤੇ ਕਵਜਾ ਕੀਤਾ। ਪਹਿਲਾਂ 5ਵੀਂ ਕਲਾਸ ਦਾ ਨਤੀਜਾ ਆਇਆ ਸੀ ਉਸ ਵਿਚ ਵੀ ਪਹਿਲੇ 3 ਸਥਾਨਾਂ ਤੇ ਕੁੜੀਆਂ ਨੇ ਕਵਜਾ ਕੀਤਾ ਸੀ। ਮਾਨਸਾ ਜਿਲ੍ਹੇ ਲਈ ਬਹੁਤ ਮਾਣ ਵਾਲੀ ਗੱਲ਼ ਹੈ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਗਵਿੰਦਰ ਪਟਿਆਲ ਦੇ ਮਾਤਾ ਜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

 ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬੀ ਨਿਊਜ਼ ਚੈਨਲ ਏ.ਬੀ.ਪੀ.ਸਾਂਝਾ ਦੇ ਸੀਨੀਅਰ ਸੰਪਾਦਕ ਜਗਵਿੰਦਰ ਪਟਿਆਲ ਦੇ ਮਾਤਾ ਜੀ ਦੇ ਅਚਾਨਕ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  ਜੌੜਾਮਾਜਰਾ ਨੇ ਮਾਂ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਮਾਂ ਨੂੰ ਪਿਆਰ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਤੇ ਮਾਂ […]

ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ

ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਕੇ. ਦੀ ਕੰਪਨੀ ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਨਾਲ ਮਿਊਂਸੀਪਲ ਠੋਸ ਰਹਿੰਦ-ਖੂੰਹਦ ਅਤੇ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਕਰਕੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਤਿਆਰ ਕਰਨ […]

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ 1 ਮਈ ਮਜ਼ਦੂਰ ਦਿਵਸ ਮੌਕੇ ਗਜ਼ਟਿਡ ਛੁੱਟੀ ਘੋਸ਼ਿਤ! ਪੜ੍ਹੋ ਹੁਕਮ

ਪੰਜਾਬ ਸਰਕਾਰ ਵੱਲੋਂ 1 ਮਈ 2023 (ਸੋਮਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫਤਰਾਂ, ਬੋਰਡਾ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆ ਵਿਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ।

ਪੰਜਾਬ ਸਰਕਾਰ ਦੀ ਕੈਬਨਿਟ ਦੀ ਮੀਟਿੰਗ ਪਹਿਲੀ ਬਾਰ ਚੰਡੀਗੜ੍ਹ ਤੋਂ ਬਾਹਰ! ਪੜ੍ਹੋਂ ਹੁਕਮਾਂ ਦੀ ਕਾਪੀ।

ਪੰਜਾਬ ਸਰਕਾਰ ਵੱਲੋਂ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਮਿਤੀ 28 ਅਪ੍ਰੈਲ ਨੂੰ ਲੁਧਿਆਣਾ ਦੇ ਸਰਕਟ ਹਾਊਸ ਵਿਚ ਹੋਵੇਗੀ। ਮੀਟਿੰਗ ਤਕਰੀਬਨ 11 ਵਜੇ ਹੋਵੇਗੀ।

ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

ਮੁੱਖ ਮੰਤਰੀ ਵੱਲੋਂ ਦਾਂਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ

ਚੰਡੀਗੜ੍ਹ, 26 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਜਿਸ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ 11 ਜਵਾਨ ਸ਼ਹੀਦ ਹੋ ਗਏ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 26 ਅਪ੍ਰੈਲ– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ।

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਪ੍ਰਕਾਸ਼ ਸਿੰਘ ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਪ੍ਰਗਟਾਇਆ

ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਤੀ 27 ਅਪ੍ਰੈਲ 2023 ਦੀ ਛੁੱਟੀ ਘੋਸ਼ਿਤ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 25 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।