ਸਰੀਰ ਲਈ ਬਹੁਤ ਫ਼ਾਇਦੇਮੰਦ ਹੈ ‘ਹਰਾ ਪਿਆਜ਼’

  1. ਹਰੇ ਪਿਆਜ਼ (Green Onion) ਵਿਚ ਘੱਟ ਕੈਲੋਰੀ ਹੁੰਦੀ ਹੈ ਜਿਸ ਕਾਰਨ ਇਸ ਨੂੰ ਭਾਰ ਘਟਾਉਣ ਵਿਚ ਫ਼ਾਇਦੇਮੰਦ ਮੰਨਿਆ ਜਾਂਦਾ ਹੈ। 
  2. ਫ਼ੂਡ ਐਂਡ ਨਿਊਟਰੀਸ਼ਨ (Food And Nutrition) ਮਾਹਰਾਂ ਦਾ ਕਹਿਣਾ ਹੈ ਕਿ ਹਰੇ ਪਿਆਜ਼ ਵਿਚ ਸਮਰੱਥ ਮਾਤਰਾ ਵਿਚ ਵਿਟਾਮਿਨ , ਵਿਟਾਮਿਨ 2, ਵਿਟਾਮਿਨ  ਅਤੇ ਵਿਟਾਮਿਨ  ਮਿਲਦਾ ਹੈ ਜੋ ਸਰੀਰ ਲਈ ਕਾਫ਼ੀ ਜ਼ਰੂਰੀ ਹਨ।
  3. ਇਹ ਤਾਂਬਾ, ਫ਼ਾਸਫ਼ੋਰਸ, ਮੈਗਨੀਸ਼ੀਅਮ, ਪੋਟਾਸ਼ੀਅਮ, ਕਰੋਮੀਅਮ ਅਤੇ ਰੇਸ਼ਾ ਵੀ ਵਧੀਆ ਸਰੋਤ ਹੁੰਦਾ ਹੈ। 
  4. ਇਸ ਨੂੰ ਰੋਜ਼ ਸ਼ਾਮਲ ਕਰਦੇ ਹਾਂ ਤਾਂ ਇਸ ਜ਼ਰੀਏ ਦਿਲ ਦੇ ਦੌਰੇ ਤੋਂ ਲੈ ਕੇ ਕੈਂਸਰ ਵਰਗੀਆਂ ਬੀਮਾਰੀਆਂ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। 
  5. ਇਸ ਵਿਚ ਮੌਜੂਦ ਐਂਟੀਆਕਸੀਡੈਂਟ ਡੀਐਨਏ ਨੁਕਸਾਨ ਪਹੁੰਚਣ ਤੋਂ ਰੋਕਦੇ ਹਨ। 
  6. ਇਸ ਵਿਚ ਮਿਲਣ ਵਾਲਾ ਵਿਟਾਮਿਨ ਸੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਕਰਦਾ ਹੈ ਜਿਸ ਨਾਲ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੋ ਜਾਂਦਾ ਹੈ। 
  7. ਸਰਦੀ- ਜ਼ੁਕਾਮ ਤੋਂ ਰਾਹਤ ਪਾਉਣ ਲਈ ਹਰੇ ਪਿਆਜ਼ ਦਾ ਇਸਤੇਮਾਲ ਲਾਭਦਾਇਕ ਮੰਨਿਆ ਜਾਂਦਾ ਹੈ। 
  8. ਹਰੇ ਪਿਆਜ਼ ਵਿਚ ਵਿਟਾਮਿਨ ਸੀ ਅਤੇ ਕੇ ਵੱਡੀ ਮਾਤਰਾ ਵਿਚ ਹੁੰਦੇ ਹਨ। 
  9.  ਇਸ ਵਿਚ ਕਈ ਤਰ੍ਹਾਂ ਦੇ ਨਿਊਟਰੀਐਂਟਸ ਹੁੰਦੇ ਹਨ ਜੋ ਸਰੀਰ ਲਈ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। 
  10. ਇਹ ਹੱਡੀਆਂ ਦੀ ਕਿਰਿਆਸ਼ੀਲਤਾ ਨੂੰ ਬਣਾਈ ਰੱਖਣ ਲਈ ਵੀ ਫ਼ਾਇਦੇਮੰਦ ਹੈ। 

Leave a Reply

Your email address will not be published. Required fields are marked *