ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ।
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਿਸਾਨ ਆਗੂ ਚੌਧਰੀ ਚਰਨ ਸਿੰਘ ਨੂੰ ਭਾਰਤ ਰਤਨ (Bharat Ratna) ਦੇਣ ਦਾ ਐਲਾਨ ਕੀਤਾ ਗਿਆ ਹੈ। ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਦੇਸ਼ ਦੇ ਪ੍ਰਭਾਵਸ਼ਾਲੀ ਕਿਸਾਨ ਨੇਤਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।
ਚੌਧਰੀ ਚਰਨ ਸਿੰਘ ਨੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਦੇ ਹਿੱਤ ਵਿੱਚ ਅਜਿਹੇ ਕਈ ਫੈਸਲੇ ਲਏ ਸਨ, ਜਿਨ੍ਹਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ। ਭਾਵੇਂ ਉਹ ਪੂਰੇ ਦੇਸ਼ ਵਿਚ ਹਰਮਨ ਪਿਆਰੇ ਸਨ, ਪਰ ਪੱਛਮੀ ਉੱਤਰ ਪ੍ਰਦੇਸ਼ ਵਿਚ ਉਨ੍ਹਾਂ ਦਾ ਪ੍ਰਭਾਵ ਜ਼ਿਆਦਾ ਸੀ।
ਭਾਰਤ ਸਰਕਾਰ ਨੇ ਚੌਧਰੀ ਚਰਨ ਸਿੰਘ ਨੂੰ ਮੌਤ ਉਪਰੰਤ ਭਾਰਤ ਰਤਨ ਦੇਣ ਦਾ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਉਨ੍ਹਾਂ ਦੇ ਪੋਤਰੇ ਜਯੰਤ ਚੌਧਰੀ ਦੇ ਐਨਡੀਏ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਤੁਹਾਨੂੰ ਦੱਸ ਦਈਏ ਕਿ ਇਸ ਸਾਲ ਲੋਕ ਸਭਾ ਚੋਣਾਂ ਵੀ ਹੋਣੀਆਂ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ਰਾਹੀਂ ਚੌਧਰੀ ਚਰਨ ਸਿੰਘ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।