ਬਿਹਾਰ ਦੀ ਆਬਕਾਰੀ ਵਿਭਾਗ ਦੀ ਟੀਮ ਨੇ ਬਲਥਰੀ ਚੈੱਕ ਪੋਸਟ ਤੇ ਇਕ ਕੰਟੇਨਰ ਤੋਂ ਡੇਢ ਕਰੋੜ ਰੁਪਏ ਦਾ ਗਾਂਜਾ ਬਰਾਮਦ ਕੀਤਾ। ਇਸ ਮਾਮਲੇ ‘ਚ ਪੰਜਾਬ ਦੇ ਰਹਿਣ ਵਾਲੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਟਰੱਕਾਂ ਦੀ ਚੈਕਿੰਗ ਦੌਰਾਨ 2 ਕੁਇੰਟਲ 89 ਕਿਲੋ ਗਾਂਜੇ ਨਾਲ ਭਰਿਆ ਇਕ ਕੰਟੇਨਰ ਫੜਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ‘ਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਨ੍ਹਾਂ ਦੀ ਪਛਾਣ ਮਾਲਵਿੰਦਰ ਸਿੰਘ ਵਾਸੀ ਗੋਵਿੰਦਗੜ੍ਹ, ਲੁਧਿਆਣਾ ਅਤੇ ਗੁਰਨਾਮ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ, ਸ਼ਿਮਲਾਪੁਰੀ, ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਦੋਵਾਂ ਤਸਕਰਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦੇ ਗਿਰੋਹ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।