ਮੋਹਾਲੀ ਅਦਾਲਤ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ

author
0 minutes, 0 seconds Read

ਚੰਡੀਗੜ੍ਹ, 18 ਅਗਸਤ 2025: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਰਾਹਤ ਨਹੀਂ ਮਿਲੀ। ਬਿਕਰਮ ਮਜੀਠੀਆ ਦੀ ਪਟੀਸ਼ਨ ਮੋਹਾਲੀ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਅਜਿਹੀ ਸਥਿਤੀ ‘ਚ ਹੁਣ ਬਿਕਰਮ ਸਿੰਘ ਮਜੀਠੀਆ ਕੋਲ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵਿਕਲਪ ਹੈ |

ਸਰਕਾਰੀ ਵਕੀਲ ਫਾਰੀ ਸੋਫਤ ਨੇ ਕਿਹਾ ਕਿ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਮਾਮਲੇ ‘ਚ ਬਹਿਸ ਲਗਭਗ ਇੱਕ ਮਹੀਨੇ ਤੋਂ ਚੱਲ ਰਹੀ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਗਨੀਵ ਕੌਰ ਵੀ ਇਸੇ ਮਾਮਲੇ ‘ਚ ਹਾਈ ਕੋਰਟ ਪਹੁੰਚੀ ਹੈ। ਉਨ੍ਹਾਂ ਨੇ 10 ਅਗਸਤ ਨੂੰ ਵਿਜੀਲੈਂਸ ਵੱਲੋਂ ਜਾਰੀ ਕੀਤੇ ਨੋਟਿਸ ਨੂੰ ਚੁਣੌਤੀ ਦਿੱਤੀ ਸੀ, ਜਿਸ ‘ਚ ਉਨ੍ਹਾਂ ਤੋਂ ਜਾਇਦਾਦ ਦੇ ਵੇਰਵੇ ਮੰਗੇ। ਇਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਗਿਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।

ਬਿਕਰਮ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅਦਾਲਤ ਨੇ ਪਟੀਸ਼ਨ ਰੱਦ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਅਜੇ ਲੰਬਿਤ ਹੈ। ਜਿਵੇਂ ਹੀ ਸਾਨੂੰ ਮੋਹਾਲੀ ਅਦਾਲਤ ਦਾ ਹੁਕਮ ਮਿਲੇਗਾ। ਇਸ ਤੋਂ ਬਾਅਦ, ਪੂਰੀ ਜਾਂਚ ਕਰਨ ਤੋਂ ਬਾਅਦ, ਅਸੀਂ ਇਸਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦੇਵਾਂਗੇ।

Similar Posts

Leave a Reply

Your email address will not be published. Required fields are marked *