ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਨਵੀਂ ਕੈਬਨਿਟ ਵਿੱਚ ਆਮ ਚੋਣਾਂ ਹਾਰਨ ਵਾਲੇ ਕਈ ਆਗੂਆਂ ਨੂੰ ਮੰਤਰੀ ਬਣਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੇ ਮਸਲਿਆਂ ਖ਼ਾਸ ਕਰਕੇ ਕੇਂਦਰ ਸਰਕਾਰ ਕੋਲ ਫੰਡ ਰੋਕਣ ਦੇ ਮੁੱਦੇ ਉਠਾਉਣ ਤਾਂ ਜੋ ਉਨ੍ਹਾਂ ਨੂੰ ਤੁਰੰਤ ਜਾਰੀ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਗਾਮੀ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਬਿਜਲੀ ਅਤੇ ਜਲ ਸਰੋਤ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।