Bollywood ਅਦਾਕਾਰਾ Preity Zinta ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਲੰਗਰ ਹਾਲ ਵਿੱਚ ਨਿਭਾਈ ਸੇਵਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

author
0 minutes, 0 seconds Read

ਬਾਲੀਵੁੱਡ ਅਦਾਕਾਰਾ ਅਤੇ ਆਈਪੀਐਲ ਟੀਮ ਕਿੰਗਜ਼ ਇਲੈਵਨ ਪੰਜਾਬ ਦੀ ਮਾਲਕਿਨ ਪ੍ਰੀਤੀ ਜਿੰਟਾ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

ਬਾਲੀਵੁੱਡ ਅਦਾਕਾਰਾ ਅਤੇ ਆਈਪੀਐਲ ਟੀਮ ਕਿੰਗਜ਼ ਇਲੈਵਨ ਪੰਜਾਬ ਦੀ ਮਾਲਕਿਨ ਪ੍ਰੀਤੀ ਜਿੰਟਾ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ। ਪ੍ਰੀਤੀ ਜ਼ਿੰਟਾ ਦੇ ਦਰਸ਼ਨਾਂ ਲਈ ਸੰਗਤਾਂ ਵਿੱਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।

ਪ੍ਰੀਤੀ ਜ਼ਿੰਟਾ ਦੀ ਸੇਵਾ ਭਾਵਨਾ ਨੇ ਜਿੱਤਿਆ ਦਿਲ

ਗੁਰੂ ਘਰ ਵਿੱਚ ਮੱਥਾ ਟੇਕਣ ਤੋਂ ਬਾਅਦ ਪ੍ਰੀਟੀ ਜ਼ਿੰਟਾ ਨੇ ਲੰਗਰ ਹਾਲ ਵਿੱਚ ਜਾ ਕੇ ਸੇਵਾ ਵੀ ਨਿਭਾਈ। ਉਨ੍ਹਾਂ ਨੇ ਸੰਗਤਾਂ ਨੂੰ ਲੰਗਰ ਵਰਤਾਇਆ ਅਤੇ ਸੇਵਾ ਭਾਵਨਾ ਨਾਲ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਦੌਰਾਨ ਕਈ ਸ਼ਰਧਾਲੂਆਂ ਨੇ ਉਨ੍ਹਾਂ ਨਾਲ ਤਸਵੀਰਾਂ ਵੀ ਖਿੱਚਵਾਈਆਂ।

ਬਾਬਾ ਜੀ ਨੇ ਬੁਲਾਇਆ, ਅਸੀਂ ਆ ਗਏ – ਪ੍ਰੀਤੀ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰੀਤੀ ਜ਼ਿੰਟਾ ਨੇ ਕਿਹਾ ਕਿ ਬਸ ਬਾਬਾ ਜੀ ਦਾ ਬੁਲਾਵਾ ਆਇਆ ਸੀ, ਅਸੀਂ ਆ ਗਏ। ਉਨ੍ਹਾਂ ਕਿਹਾ ਕਿ 11 ਤਾਰੀਖ ਨੂੰ ਟੀਮ ਦਾ ਅਹਿਮ ਮੈਚ ਹੈ ਅਤੇ ਉਹ ਵਾਹਿਗੁਰੂ ਅੱਗੇ ਪੰਜਾਬ ਦੀ ਜਿੱਤ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਵਾਹਿਗੁਰੂ ਜੀ ਦੀ ਕਿਰਪਾ ਨਾਲ ਟੀਮ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਸਾਰੇ ਮੈਚ ਜਿੱਤਣ ਦੀ ਕੋਸ਼ਿਸ਼ ਕਰੇਗੀ।
ਪ੍ਰੀਤੀ ਜ਼ਿੰਟਾ ਨੇ ਪੰਜਾਬ ਦੀ ਆਈਪੀਐਲ ਟੀਮ ਦੇ ਕਪਤਾਨ Shreyas Iyer ਬਾਰੇ ਵੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਸਰਪੰਚ ਕਹਿ ਕੇ ਬੁਲਾਉਣਾ ਬਹੁਤ ਮਾਣ ਅਤੇ ਪਿਆਰ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਵੱਲੋਂ ਟੀਮ ਨੂੰ ਬਹੁਤ ਪਿਆਰ ਮਿਲ ਰਿਹਾ ਹੈ, ਜਿਸ ਲਈ ਉਹ ਸਭ ਦਾ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਿਆਰ ਅਤੇ ਸਮਰਥਨ ਹੀ ਟੀਮ ਲਈ ਸਭ ਤੋਂ ਵੱਡੀ ਤਾਕਤ ਹੈ।

Similar Posts

Leave a Reply

Your email address will not be published. Required fields are marked *