ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਲਗਾਇਆ ਕੈਂਪ

0 minutes, 0 seconds Read

ਐਸ.ਏ.ਐਸ. ਨਗਰ 12 ਅਗਸਤ,2024:

ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਪਿੰਡ ਨਿਹੋਲਕਾ ਵਿਖੇ ਆਤਮਾ ਸਕੀਮ ਅਧੀਨ ਚੱਲ ਰਹੇ ਸੋਇਆਬੀਨ ਫਸਲ ਤੇ ਦੂਸਰਾ ਫਾਰਮ ਸਕੂਲ ਸਿਖਲਾਈ ਕੈਂਪ ਲਗਾਇਆ ਗਿਆ। ਬਲਾਕ ਖੇਤੀਬਾੜੀ ਅਫਸਰ ਵੱਲੋਂ ਆਏ ਕਿਸਾਨਾਂ ਨੂੰ ਸੋਇਆਬੀਨ ਫਸਲ ਦੀਆਂ ਬਿਮਾਰੀਆਂ ਅਤੇ ਹੋਣ ਵਾਲੇ ਕੀੜੇ-ਮਕੌੜਿਆਂ ਦੇ ਹਮਲੇ ਤੋਂ ਜਾਣੂੰ ਕਰਵਾਇਆ ਅਤੇ ਰੋਕਥਾਮ ਬਾਰੇ ਦੱਸਿਆ ਗਿਆ। ਇਸ ਮੌਕੇ ਤੇ ਡਾ. ਚਰਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਜਸਵੰਤ ਸਿੰਘ ਅਤੇ ਸਿਮਰਨ ਕੌਰ ਏ.ਟੀ.ਐਮ. ਅਤੇ ਹੋਰ ਕਿਸਾਨ ਹਾਜਰ ਸਨ। ਇਸ ਮੌਕੇ ਤੇ ਕਿਸਾਨ ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ ਦੇ ਖੇਤਾਂ ਦਾ ਨਿਰੀਖਣ ਵੀ ਕੀਤਾ ਗਿਆ।

Similar Posts

Leave a Reply

Your email address will not be published. Required fields are marked *