ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਬਸੰਤ ਪੰਚਮੀ (14 ਫਰਵਰੀ) ਤੋਂ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ ਕਰੇਗੀ। ਸੀਟੀਯੂ ਦੇ ਡਾਇਰੈਕਟਰ ਪ੍ਰਦੁਮਨ ਸਿੰਘ ਨੇ ਕਿਹਾ, “ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਤੋਂ ਬਾਅਦ, ਸੀਟੀਯੂ ਨੇ ਭਗਵਾਨ ਰਾਮ ਦੇ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਯੁੱਧਿਆ ਲਈ ਬੱਸ ਸੇਵਾ ਚਲਾਉਣ ਦੀ ਯੋਜਨਾ ਬਣਾਈ ਹੈ।”
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ‘ਨਿੱਜੀ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪੁਰੋਹਿਤ ਨੇ ਇੱਕ ਪੱਤਰ ਵਿੱਚ ਕਿਹਾ, “ਮੇਰੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ, ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ।”
ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ।
ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ।
ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ।
ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ ਰਹੇ ਪੰਜਾਬ ਸੂਬੇ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸੂਬਾ ਸਰਕਾਰ ਵੱਲੋਂ ਨਿਰੰਤਰ ਪੱਤਰ-ਵਿਹਾਰ ਕਰਨ […]
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ।
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ।
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ।
ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਦੋ ਮਿੰਟ ਦਾ ਮੌਨ ਰੱਖ ਕੇ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ (ਵਿਜੀਲੈਂਸ) ਸ. ਹਰਪਾਲ ਸਿੰਘ […]
ਭਾਰਤੀ ਕ੍ਰਿਕਟ ਟੀਮ ਦੀ ਚੋਣ ਕਰਨ ਵਾਲੀ ਚੋਣ ਕਮੇਟੀ ‘ਚ ਬਦਲਾਅ ਹੋਣ ਜਾ ਰਿਹਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇਸ ਦੇ ਲਈ ਰਸਮੀ ਇਸ਼ਤਿਹਾਰ ਜਾਰੀ ਕੀਤਾ ਹੈ। ਮੌਜੂਦਾ ਚੋਣ ਕਮੇਟੀ ਵਿੱਚ 5 ਮੈਂਬਰ ਹਨ। ਅਜੀਤ ਅਗਰਕਰ ਚੋਣ ਕਮੇਟੀ ਦੇ ਚੇਅਰਮੈਨ ਹਨ। ਟੀਮ ਦੇ ਚਾਰ ਹੋਰ ਮੈਂਬਰ ਸਲਿਲ ਅੰਕੋਲਾ, ਸ਼ਿਵਸੁੰਦਰ ਦਾਸ, ਐੱਸ. ਸ਼ਰਤ ਅਤੇ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ ਦੀ ਨਿਗਰਾਨੀ ਕਰੇਗੀ।
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਆਪਣੀ ਡਾਈਟ ‘ਚ ਉਨ੍ਹਾਂ ਸਬਜ਼ੀਆਂ ਨੂੰ ਸ਼ਾਮਿਲ ਕਰਦੇ ਹੋ ਜਿਨ੍ਹਾਂ ‘ਚ ਵਿਟਾਮਿਨ, ਮਿਨਰਲਸ ਅਤੇ ਐਂਟੀਆਕਸੀਡੈਂਟਸ ਭਰਪੂਰ ਮਾਤਰਾ ‘ਚ ਹੁੰਦੇ ਹਨ ਤਾਂ ਤੁਸੀਂ ਸਰਦੀਆਂ ‘ਚ ਸਿਹਤਮੰਦ ਰਹਿ ਸਕਦੇ ਹੋ। Health Update: ਸਰਦੀ ਦੇ ਆਉਂਦੇ ਹੀ ਘਰ ‘ਚ ਜ਼ੁਕਾਮ, ਖੰਘ ਅਤੇ ਬੁਖਾਰ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। ਘੱਟ ਧੁੱਪ […]
9 ਜਨਵਰੀ ਨੂੰ ਬ੍ਰਿਟੇਨ ਤੋਂ ਇਟਲੀ ਜਾਣ ਵਾਲੀ ਫਲਾਈਟ ‘ਚ 70 ਸਾਲਾ ਬ੍ਰਿਟਿਸ਼ ਔਰਤ ਨੂੰ ਸਾਹ ਲੈਣ ‘ਚ ਤਕਲੀਫ ਹੋਣ ਲੱਗੀ। ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਫਲਾਈਟ ਕਰੂ ਨੇ ਮਦਦ ਮੰਗੀ। ਉੱਥੇ ਰਾਸ਼ਿਦ ਰਿਆਜ਼ ਨਾਂ ਦਾ ਨੈਸ਼ਨਲ ਹੈਲਥ ਸਰਵਿਸ (NHS) ਦਾ ਡਾਕਟਰ ਮੌਜੂਦ ਸੀ। ਰਿਪੋਰਟ ਮੁਤਾਬਕ 43 ਸਾਲਾ ਡਾਕਟਰ ਰਿਆਜ਼ ਨੇ ਚਾਲਕ ਦਲ ਨੂੰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ।
26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
Russia-Ukraine War :ਰੂਸ ਦੇ ਕਬਜ਼ੇ ਵਾਲੇ ਸ਼ਹਿਰ ਡੋਨੇਟਸਕ ਦੇ ਬਾਹਰਵਾਰ ਇੱਕ ਬਾਜ਼ਾਰ ਵਿੱਚ ਐਤਵਾਰ ਨੂੰ ਹੋਈ ਭਾਰੀ ਗੋਲੀਬਾਰੀ ਵਿੱਚ 25 ਲੋਕਾਂ ਦੀ ਮੌਤ ਹੋ ਗਈ। ਰੂਸ ਵਿਚ ਸ਼ਾਮਲ ਕੀਤੇ ਗਏ ਕਸਬੇ ਦੇ ਮੇਅਰ ਅਲੈਕਸੀ ਕੁਲਮਗਿਨ ਨੇ ਕਿਹਾ ਕਿ ਟੇਕਸਟਿਲਸ਼ਚਿਕ ਦੇ ਉਪਨਗਰ ‘ਤੇ ਹੋਏ ਹਮਲੇ ਵਿਚ ਦੋ ਬੱਚਿਆਂ ਸਮੇਤ 20 ਹੋਰ ਲੋਕ ਜ਼ਖਮੀ ਹੋਏ ਹਨ
ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ਉਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆਂ ਨੂੰ ਸੌਂਪ ਦਿੱਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ, ਦੇ ਮੱਦੇਨਜ਼ਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਲੋਕ ਪੱਖੀ ਯੋਜਨਾ ਵਾਸਤੇ ਰਜਿਸਟਰ ਕਰਨ ਲਈ ਕਿਹਾ ਤਾਂ ਜੋ ਸੜਕੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ […]
ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਦੀ ਫੋਟੋ ਵੋਟਰ ਸੂਚੀਆਂ (ਬਿਨਾਂ ਫੋਟੋ) ਦੀਆਂ ਸੀਡੀਜ਼ ਦਿੱਤੀਆਂ ਗਈਆਂ। ਸਿਬਿਨ ਸੀ. ਨੇ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਹਾਰਡ ਕਾਪੀ (ਫੋਟੋ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ।
ਗੋਨਿਆਣਾ ਮੰਡੀ ਨੇੜੇ ਲੁਟੇਰਿਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਬਠਿੰਡਾ ਆ ਰਹੀ ਪੀ. ਆਰ. ਟੀ. ਸੀ. ਦੀ ਬੱਸ ਲੁੱਟ ਲਈ। ਚਾਰ ਲੁਟੇਰੇ ਤੇਜ਼ਧਾਤਰ ਹਥਿਆਰਾਂ ਦੀ ਨੋਕ ’ਤੇ ਕੰਡੈਕਟਰ ਤੋਂ ਨਕਦੀ ਵਾਲਾ ਬੈਗ ਅਤੇ ਟਿਕਟਾਂ ਕੱਟਣ ਵਾਲੀ ਮਸ਼ੀਨ ਖੋਹ ਕੇ ਲੈ ਗਏ। ਥਾਣਾ ਨੇਹੀਆਂ ਵਾਲਾ ਦੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ ‘ਤੇ ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਰਾਜ ਭਰ ਦੇ ਸ਼ਹਿਰਾਂ ਅਤੇ ਵਾਰਡਾਂ […]
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 14ਵੇਂ ਕੋਰਸ ਲਈ ਅੱਜ 3018 ਉਮੀਦਵਾਰਾਂ ਨੇ ਦਾਖਲਾ ਪ੍ਰੀਖਿਆ ਦਿੱਤੀ। ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੌਮੀ ਯੁਵਾ ਦਿਵਸ ਮੌਕੇ ਸੂਬੇ ਦੇ ਯੂਥ ਕਲੱਬਾਂ ਨੂੰ ਤੋਹਫ਼ਾ ਦਿੰਦਿਆਂ ਪਿਛਲੇ ਦੋ ਸਾਲਾਂ ਸਮੇਂ ਦੌਰਾਨ ਪੂਰੀ ਤਰ੍ਹਾਂ ਸਰਗਰਮ ਰਹਿਣ ਵਾਲੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਭਾਰਤ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਤੋਂ ਬਾਅਦ, ਭਾਰਤੀ ਕੰਪਨੀ Easy My Trip ਨੇ ਭਾਰਤ ਤੋਂ ਮਾਲਦੀਵ ਦੀਆਂ ਸਾਰੀਆਂ ਹੀ ਉਡਾਣਾ ਰੱਦ ਕਰ ਦਿੱਤੀਆਂ।
ਲੋਹੜੀ ਦਾ ਤਿਉਹਾਰ ਪੰਜਾਬ ਦਾ ਇਕ ਰਵਾਇਤੀ ਅਤੇ ਪੰਜਾਬੀ ਵਿਰਸੇ ਨਾਲ ਜੁੜਿਆ ਹੋਇਆ ਤਿਉਹਾਰ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਨਵ-ਜੰਮੀਆਂ ਧੀਆਂ ਨੂੰ ਸਰਦੀਆਂ ਦੇ ਕੱਪੜੇ, ਮੂੰਗਫ਼ਲੀ, ਰਿਓੜੀਆਂ ਆਦਿ ਦੀ ਵੰਡ ਕੀਤੀ।
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਇਆ।
UPI ਪੇਮੈਂਟ ਕਰਨ ਵਾਲਿਆਂ ਲਈ ਵੱਡੀ ਖਬਰ ਹੈ। ਅੱਜ ਤੋਂ ਯੂਪੀਆਈ ਸੀਮਾ 1 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਇਹ ਨਿਯਮ ਅੱਜ ਤੋਂ ਲਾਗੂ ਹੋ ਗਿਆ ਹੈ। NPCI ਨੇ ਇਸ ਜਾਣਕਾਰੀ ਨੂੰ ਲੈ ਕੇ ਬੈਂਕਾਂ ਅਤੇ ਭੁਗਤਾਨ ਸੇਵਾ ਪ੍ਰਦਾਤਾਵਾਂ ਨੂੰ ਇੱਕ ਸਲਾਹ ਜਾਰੀ ਕੀਤੀ ਹੈ।
ਸਾਉਣੀ ਮੰਡੀਕਰਨ ਸੀਜ਼ਨ 2023-24 ਦੌਰਾਨ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਇਸ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ। ਉਹਨਾਂ ਆਸ ਪ੍ਰਗਟਾਈ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 […]