ਚੰਨੀ ਦੱਸਣ ਕਿ ਉਹ ਪੰਜਾਬ ਸਰਕਾਰ ਦੀ ‘ਨਸ਼ਾ ਵਿਰੋਧੀ ਜੰਗ’ ਦੇ ਨਾਲ ਹਨ ਜਾਂ ਨਸ਼ਾ ਤਸਕਰਾਂ ਦੇ? – ਪੰਨੂ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਰਾਜ ਵਿੱਚ ਨਸ਼ਾ ਫਲਿਆ-ਫੁੱਲਿਆ, ਮਾਨ ਸਰਕਾਰ ਇਸ ਨੂੰ ਜੜ੍ਹ ਤੋਂ ਖਤਮ ਕਰ ਰਹੀ ਹੈ: ਪੰਨੂ ਚੰਡੀਗੜ੍ਹ, 7 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ […]
‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਨਾਲ 65 ਲੱਖ ਪਰਿਵਾਰਾਂ ਨੂੰ ਮਿਲਿਆ 10 ਲੱਖ ਰੁਪਏ ਦਾ ਸੁਰੱਖਿਆ ਕਵਚ: ਕੁਲਦੀਪ ਧਾਲੀਵਾਲ ਸਿੱਖਿਆ ਅਤੇ ਸਿਹਤ ਮਾਨ ਸਰਕਾਰ ਦੀ ਪਹਿਲ, ਵਿਰੋਧੀਆਂ ਨੇ ‘ਆਪ’ ਸਰਕਾਰ ਦੇ ਵਾਅਦਿਆਂ ਨੂੰ ਦੱਸਿਆ ਜੁਮਲੇਬਾਜ਼ੀ, ਅਸੀਂ ਜ਼ਮੀਨੀ ਪੱਧਰ ‘ਤੇ ਬਣਾਇਆ ਪ੍ਰਭਾਵਸ਼ਾਲੀ: ਧਾਲੀਵਾਲ ਅੰਮ੍ਰਿਤਸਰ, 7 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ […]
ਦਿੱਲੀ, 06 ਫਰਵਰੀ 2026: Kamal Chandani’s death case: ਕਮਲ ਚੰਦਾਨੀ (25) ਦੀ ਦਿੱਲੀ ਦੇ ਜਨਕਪੁਰੀ ‘ਚ ਵਾਟਰ ਬੋਰਡ ਦੇ ਟੋਏ ‘ਚ ਡਿੱਗਣ ਨਾਲ ਮੌਤ ਹੋ ਗਈ। ਇਸ ਮਾਮਲੇ ‘ਚ ਸੰਬੰਧਿਤ ਪ੍ਰਸ਼ਾਸਨ ਨੇ ਹੁਣ ਵੱਡੀ ਕਾਰਵਾਈ ਕੀਤੀ ਗਈ ਹੈ। ਐਕਸਈਐਨ, ਏਈ ਅਤੇ ਜੇਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕਮਲ ਵੀਰਵਾਰ ਰਾਤ ਨੂੰ ਲਗਭੱਗ 10 ਵਜੇ ਦਫ਼ਤਰ […]
ਚੰਡੀਗੜ੍ਹ, 6 ਫਰਵਰੀ, 2026 ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਯਕਮੁਸ਼ਤ ਨਿਬੇੜਾ ਸਕੀਮ, 2025’ (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿੱਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ […]
ਖੁਰਾਲਗੜ੍ਹ, 6 ਫਰਵਰੀ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ […]
*ਖੁਰਾਲਗੜ੍ਹ, 6 ਫਰਵਰੀ*:ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ […]
ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ […]
ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਅੱਪਰ-ਪ੍ਰਾਇਮਰੀ ਸਕੂਲਾਂ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵੱਡੀ ਤੇ ਨਵੇਕਲੀ ਪੁਲਾਂਘ ਪੁੱਟਦਿਆਂ ‘ਰੋਜ਼ਾਨਾ ਮੈਡੀਟੇਸ਼ਨ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ। ਸ. ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ, ਨੇ ਅੱਜ ਮੋਹਾਲੀ […]
ਚੰਡੀਗੜ੍ਹ, 5 ਫਰਵਰੀ 2026 ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ (ਕੋਪਾ-ਵੀ.ਆਈ.) ਟਰੇਡ ਵਿੱਚ ਦਾਖ਼ਲ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਸਿਖਲਾਈ ਫੀਸ ਮੁਆਫ ਕਰਨ ਦੇ […]
ਚੰਡੀਗੜ੍ਹ, 5 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਕੈਨੇਡਾ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਏ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਸਾਂਝ […]
ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਟੇਕਣਗੇ ਮੱਥਾ, ਪੰਜਾਬ ਵਿੱਚ ਸ਼ਾਂਤੀ, ਖੁਸ਼ਹਾਲੀ, ਸਦਭਾਵਨਾ ਅਤੇ ਭਾਈਚਾਰੇ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅੱਗੇ ਕਰਨਗੇ ਅਰਦਾਸ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਹਰ ਪਿੰਡ ਤੱਕ, ਭਗਵੰਤ ਮਾਨ ਸਰਕਾਰ ਵੱਲੋਂ […]
ਮੁੰਬਈ, 4 ਫਰਵਰੀ 2026 ਮੁੰਬਈ ਨਿਵੇਸ਼ ਰੋਡ ਸ਼ੋਅ ਦੇ ਦੂਜੇ ਦਿਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਹਿੱਸੇ ਵਜੋਂ ਸੂਬੇ ਦੇ ਨੌਜਵਾਨਾਂ ਲਈ ਪੂੰਜੀ ਨਿਵੇਸ਼ ਨੂੰ ਨੌਕਰੀਆਂ ਵਿੱਚ ਤਬਦੀਲ ਕਰਨ ‘ਤੇ ਧਿਆਨ ਕੇਂਦਰਿਤ ਕਰਦਿਆਂ ਨਿਵੇਸ਼ ਮੁਹਿੰਮ ਹੋਰ ਤੇਜ਼ ਕੀਤੀ। ਉੱਚ-ਪੱਧਰੀ ਮੀਟਿੰਗਾਂ ਤੋਂ ਲੈ ਕੇ ਵਿੱਤੀ ਵਿਚਾਰ-ਵਟਾਂਦਰਾ […]
ਚੰਡੀਗੜ੍ਹ, 04 ਫਰਵਰੀ 2026: ਭਾਰਤੀ ਮੂਲ ਦੀ ਕੈਨੇਡੀਅਨ ਮੰਤਰੀ ਰਾਜਨ ਸਾਹਨੀ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਭਾਰਤ ਫੇਰੀ ਨਾਲ ਭਾਰਤ-ਕੈਨੇਡਾ ਸਬੰਧ ਮਜ਼ਬੂਤ ਹੋਣਗੇ | ਕੈਨੇਡੀਅਨ ਮੰਤਰੀ ਰਾਜਨ ਸਾਹਨੀ ਨੇ ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤ-ਕੈਨੇਡਾ ਦੇ ਸਿੱਖਿਆ ਸਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਦੋਵੇਂ ਦੇਸ਼ਾਂ ਦੇ ਸਿੱਖਿਅਕ ਅਦਾਰਿਆਂ ਦੀ ਭਾਈਵਾਲੀ ਦੀ ਪੇਸ਼ਕਸ਼ ਕੀਤੀ | ਉਨ੍ਹਾਂ […]
ਚੰਡੀਗੜ੍ਹ/ਤਰਨਤਾਰਨ, 04 ਫਰਵਰੀ 2026: ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਰਨਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (BSF) ਨਾਲ ਇੱਕ ਸਾਂਝੇ ਆਪ੍ਰੇਸ਼ਨ ‘ਚ ਸਰਹੱਦੀ ਚੌਕੀ ਕਾਲੀਆਂ ਦੇ ਨੇੜੇ ਖੇਤਾਂ ਤੋਂ 3.925 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਇੱਕ ਡੀਜੇਆਈ ਮੈਟ੍ਰਿਕਸ ਡਰੋਨ ਵੀ ਬਰਾਮਦ ਕੀਤਾ, ਜਿਸਦੀ ਵਰਤੋਂ […]
ਚੰਡੀਗੜ੍ਹ, 4 ਫਰਵਰੀ 2026: ਸੂਬੇ ਭਰ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀਐਸਟੀਸੀ) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਭਵਨ ਵਿਖੇ ਹੋਈ ਇਹ ਮੀਟਿੰਗ […]
ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ ਜਦੋਂ ਇਹ ਸੌਦਾ ਸਾਡੇ ਬਾਜ਼ਾਰਾਂ ਨੂੰ ਤਬਾਹ ਕਰ ਦੇਵੇਗਾ ਤਾਂ ਪੰਜਾਬ ਦੇ ਕਿਸਾਨ ਕਿੱਥੇ ਜਾਣਗੇ?ਧਾਲੀਵਾਲ ਚੰਡੀਗੜ੍ਹ, 4 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕੀ ਰਾਸ਼ਟਰਪਤੀ […]
ਆਪ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਉਨ੍ਹਾਂ ਦੇ ਤਰਕਪੂਰਨ ਅੰਤ ਤੱਕ ਪਹੁੰਚਾਏਗੀ, ਚਾਹੇ ਮੁਲਜ਼ਮ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ ਚੰਡੀਗੜ੍ਹ, 3 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ‘ਤੇ ਪ੍ਰਤੀਕਿਰਿਆ ਦਿੰਦਿਆਂ ਸਪੱਸ਼ਟ ਕੀਤਾ ਕਿ ਜ਼ਮਾਨਤ […]
ਦਿੱਲੀ, 03 ਫਰਵਰੀ 2026: ਮੰਗਲਵਾਰ ਨੂੰ ਸੰਸਦ ਦੀ ਕਾਰਵਾਈ ਦੌਰਾਨ ਸਦਨ ‘ਚ ਮਰਿਆਦਾ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਇਆ ਅਤੇ ਸੈਸ਼ਨ ‘ਚ ਕਾਫ਼ੀ ਹੰਗਾਮਾ ਹੋਇਆ। ਕੁਝ ਸੰਸਦ ਮੈਂਬਰਾਂ ਨੇ ਸਪੀਕਰ ਵੱਲ ਕਾਗਜ਼ ਸੁੱਟੇ। ਸਖ਼ਤ ਕਾਰਵਾਈ ਕਰਦੇ ਹੋਏ ਸਬੰਧਤ ਸੰਸਦ ਮੈਂਬਰਾਂ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ। ਅੱਠ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ […]
ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ ਚੰਡੀਗੜ੍ਹ, 3 ਫਰਵਰੀ 2026 ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ […]
ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ […]
ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ […]
ਮੋਹਾਲੀ, 02 ਫਰਵਰੀ 2026: ਮੋਹਾਲੀ ਦੇ ਢਕੋਲੀ ਦੇ ਕਿਸ਼ਨਪੁਰਾ ਇਲਾਕੇ ‘ਚ ਦੇਰ ਰਾਤ ਹੋਈ ਗੋਲੀਬਾਰੀ ‘ਚ 24 ਸਾਲਾ ਪ੍ਰਿੰਸ ਦੀ ਮੌਤ ਹੋ ਗਈ। ਇਸ ਘਟਨਾ ‘ਚ 42 ਸਾਲਾ ਭਾਰਤ ਭੂਸ਼ਣ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਹੋਟਲ ਸਵੈਨ-2 […]
ਚੰਡੀਗੜ੍ਹ, 2 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਖੇਤਰੀ ਟਰਾਂਸਪੋਰਟ ਦਫ਼ਤਰ, ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਕਨ੍ਹਈਆ ਨਗਰ, ਜ਼ਿਲ੍ਹਾ […]
ਐਸਐਸਐਫ ਦੇ ਦੋ ਸਾਲ: ਪੰਨੂ ਨੇ ਪੰਜਾਬ ਦੀਆਂ ਸੜਕਾਂ ‘ਤੇ ਕੀਮਤੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਮਾਨ, ਐਸਐਸਐਫ ਕਰਮਚਾਰੀਆਂ ਅਤੇ ਸਹਾਇਤਾ ਸਟਾਫ ਦਾ ਕੀਤਾ ਧੰਨਵਾਦ ਐਸਐਸਐਫ ਪੰਜਾਬ ਹਾਈਵੇਅ ‘ਤੇ 1,500 ਸਮਰਪਿਤ ਕਰਮਚਾਰੀਆਂ ਨਾਲ 6-8 ਮਿੰਟ ਦੀ ਐਮਰਜੈਂਸੀ ਪ੍ਰਤੀਕਿਰਿਆ ਯਕੀਨੀ ਬਣਾਉਂਦਾ ਹੈ: ਬਲਤੇਜ ਪੰਨੂ ਐਸਐਸਐਫ ਦੀ ਮਜ਼ਬੂਤ ਮੌਜੂਦਗੀ ਕਾਰਨ ਹਾਈਵੇਅ ਅਪਰਾਧ ਅਤੇ ਹਾਦਸੇ ਤੋਂ ਬਾਅਦ ਹੋਣ […]
*ਚੰਡੀਗੜ੍ਹ, 2 ਫ਼ਰਵਰੀ:* ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਅਪੀਲ ਕੀਤੀ ਭਗਵੰਤ ਮਾਨ ਸਰਕਾਰ ਗੁਰੂਆਂ ਅਤੇ ਸ਼ਹੀਦਾਂ ਦੇ ਸਤਿਕਾਰ ਲਈ ਵਚਨਬੱਧ ਪੰਜਾਬ ਦੇ ਹਵਾਈ ਅੱਡਿਆਂ ਦਾ ਨਾਂ ਗੁਰੂਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣਾ ਉਨ੍ਹਾਂ ਦੀ ਵਿਰਾਸਤ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਹੈ: ਮੁੱਖ ਮੰਤਰੀ ਭਗਵੰਤ ਸਿੰਘ […]
ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ, ਨੌਜਵਾਨਾਂ, ਉਦਯੋਗਾਂ ਅਤੇ ਸੂਬੇ ਦੀ ਆਰਥਿਕਤਾ ਲਈ ਕੋਈ ਰਾਹਤ ਨਹੀਂ: ਸੀਐਮ ਮਾਨ ਚੰਡੀਗੜ੍ਹ, 1 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ […]
ਚੰਡੀਗੜ, 1 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 767 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ , “ਗੈਂਗਸਟਰਾਂ ਤੇ ਵਾਰ’’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ […]
1 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਕੇਂਦਰੀ ਬਜਟ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ, ਦੱਸ ਦੇਈਏ ਕਿ CM ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿੱਚ ਅਸਫਲ ਰਿਹਾ। ਦੱਸ ਦੇਈਏ ਕਿ ਉਨ੍ਹਾਂ ਇਹ ਵੀ ਕਿਹਾ […]
1 ਫਰਵਰੀ 2026: ਕੇਂਦਰ ਸਰਕਾਰ (center government) ਦੇ 2026 ਦੇ ਬਜਟ ਵਿੱਚ ਪੰਜਾਬ ਨੂੰ ਕਈ ਤੋਹਫ਼ੇ ਮਿਲੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਐਲਾਨ ਕੀਤਾ ਕਿ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਖੇਤੀ ਤੋਂ ਬਦਲਣ ਲਈ ਉਤਸ਼ਾਹਿਤ ਕਰਨ ਲਈ ਤੇਲ ਬੀਜਾਂ ਅਤੇ ਦਾਲਾਂ ਦੀ ਕਾਸ਼ਤ ਲਈ ਵਿਸ਼ੇਸ਼ ਪ੍ਰੋਤਸਾਹਨ ਦਿੱਤੇ ਜਾਣਗੇ। ਇਸ ਨਾਲ ਸਿੱਧੇ ਤੌਰ […]
ਲੁਧਿਆਣਾ, 31 ਜਨਵਰੀ 2026 ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ ਤੌਰ ‘ਤੇ ਬੀ.ਸੀ.ਐਮ ਸਕੂਲ, ਲੁਧਿਆਣਾ ਵਿਖੇ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ। ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ […]
ਪਹਿਲਾਂ ਅੱਤਵਾਦ ਦੀ ਭੱਠੀ ‘ਚ ਝੋਕਿਆ, ਹੁਣ ਗੈਂਗਸਟਰਾਂ ਨਾਲ ਸਾਂਝਾਂ ਪਾ ਰਿਹਾ ਅਕਾਲੀ ਦਲ: ‘ਆਪ’ ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਖ਼ਤਮ ਕਰਨ ਦੀ ਗੱਲ ਕਰਦੇ, ਦੂਜੇ ਪਾਸੇ ਗੈਂਗਸਟਰਾਂ ਦੇ ਵਿਆਹਾਂ ‘ਚ ਸ਼ਾਮਿਲ: ਕੁਲਦੀਪ ਧਾਲੀਵਾਲ ਚੰਡੀਗੜ੍ਹ, 31 ਜਨਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ […]
ਮਹਾਰਾਸ਼ਟਰ , 31 ਜਨਵਰੀ 2026: ਮਹਾਰਾਸ਼ਟਰ ਵਿਧਾਨ ਸਭਾ ‘ਚ ਐਨਸੀਪੀ ਵਿਧਾਇਕ ਦਲ ਦੀ ਬੈਠਕ ਦੀ ਇੱਕ ਤਸਵੀਰ ਸਾਹਮਣੇ ਆਈ ਹੈ। ਬੈਠਕ ‘ਚ ਸਾਰੇ ਐਨਸੀਪੀ ਆਗੂ ਮੌਜੂਦ ਸਨ, ਜਿੱਥੇ ਪਾਰਟੀ ਨੇ ਮਰਹੂਮ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਪਤਨੀ ਅਤੇ ਰਾਜ ਸਭਾ ਮੈਂਬਰ ਸੁਨੇਤਰਾ ਪਵਾਰ (Sunetra Pawar)ਨੂੰ ਪਾਰਟੀ ਵਿਧਾਇਕ ਦਲ ਦਾ ਆਗੂ ਚੁਣਿਆ। ਰਿਪੋਰਟਾਂ ਮੁਤਾਬਕ ਐਨਸੀਪੀ ਆਗੂ […]
ਪਾਕਿਸਤਾਨ ਸਰਕਾਰ ਨੇ ਸੱਤ ਭਾਰਤੀ ਨਾਗਰਿਕਾਂ ਨੂੰ ਰਿਹਾਅ ਕਰਕੇ ਭਾਰਤ ਵਾਪਸ ਭੇਜਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਪੰਜਾਬ ਸਰਕਾਰ (ਪਾਕਿਸਤਾਨ) ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਹੁਕਮ ਮੁਤਾਬਕ ਇਨ੍ਹਾਂ ਸਾਰੇ ਭਾਰਤੀਆਂ ਨੂੰ 31 ਜਨਵਰੀ ਨੂੰ ਲਾਹੌਰ ਸਥਿਤ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਹਵਾਲੇ ਕੀਤਾ ਜਾਵੇਗਾ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਇਹ […]
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:00 ਵਜੇ ਸ਼ੁਰੂ ਹੋਵੇਗਾ, ਜਿਸ ‘ਤੇ ਟਾਸ ਸ਼ਾਮ 6:30 ਵਜੇ ਹੋਵੇਗਾ। ਇਹ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਦੋਵਾਂ ਟੀਮਾਂ ਵਿਚਾਲੇ ਆਖਰੀ ਟੀ-20 ਮੈਚ ਹੋਵੇਗਾ। ਟੀਮ ਇੰਡੀਆ ਸੀਰੀਜ਼ ‘ਚ 3-1 ਨਾਲ ਅੱਗੇ ਹੈ, […]
ਚੰਡੀਗੜ੍ਹ, 31 ਜਨਵਰੀ, 2026:ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਕਾਸ ਯੋਜਨਾਵਾਂ ਲਈ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ […]
ਚੰਡੀਗੜ੍ਹ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 11ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 795 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ […]
ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ […]
*ਜਲੰਧਰ, 30 ਜਨਵਰੀ*ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਪ੍ਰਤੀ ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਕਰਦਾ ਹੈ। […]
ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਦਿੱਤਾ ਸੱਦਾ ਚੰਡੀਗੜ੍ਹ, 29 ਜਨਵਰੀ 2026 ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ […]
