ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ, 2024 ਤੱਕ ਕਰਵਾ ਦਿੱਤੀ ਜਾਵੇਗੀ।  

ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕੀਤੀ ਜਾਵੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਹੰਗਾਮੀ ਮੀਟਿੰਗ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ […]

ਭਗਵੰਤ ਸਿੰਘ ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ

ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। 

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ ਖੱਪਤਕਾਰ ਮਾਮਲੇ ਵਿਭਾਗ ਦੇ ਡਰਾਈਵਰ ਕੁਲਦੀਪ ਸਿੰਘ ਸਮੇਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਦੇ ਰਹਿਣ ਵਾਲੇ ਬਲਬੀਰ ਸਿੰਘ ਨੂੰ ਆਪਣੇ ਅਹੁਦਿਆਂ ਦੀ ਦੁਰਵਰਤੋਂ, ਸਰਕਾਰੀ ਮੁਲਾਜ਼ਮਾਂ […]

ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 3 ਕਿਲੋ ਹੈਰੋਇਨ, ਕੁਆਡਕਾਪਟਰ ਡਰੋਨ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਸਥਿਤ ਸਮੱਗਲਰਾਂ ਵੱਲੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ । ਪੰਜਾਬ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ […]

18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਸਮਾਜ […]

25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ ਉਨ੍ਹਾਂ ਅਤੇ ਸੂਬਾ ਸਰਕਾਰ ਦੇ ਖਿਲਾਫ ਬੋਲਣ ਲਈ ਕੁਝ ਵੀ ਨਾ ਹੋਣ ਕਰਕੇ ਇਹ ਪਾਰਟੀਆਂ ਬਹਿਸ ਕਰਨ ਤੋਂ ਭੱਜ ਗਈਆਂ।

Big Breaking News:- ਜ਼ੀਰਕਪੁਰ ਵਿੱਚ ਵੱਡਾ ਐਨਕਾਊਂਟਰ

Big Breaking- ਬਲਟਾਣਾ ਨੇੜੇ ਜ਼ੀਰਕਪੁਰ ਦੇ ਇਕ ਹੋਟਲ ਵਿੱਚ 3-4 ਗੈਂਗਸਟਰ ਲੁਕੇ ਹੋਏ ਸਨ। ਇਸ ਬਾਰੇ ਜਦੋ ਪੁਲਿਸ ਨੂੰ ਖਬਰ ਮਿਲੀ ਤਾਂ ਪੁਲਿਸ ਨੇ ਉੱਥੇ ਛਾਪਾ ਮਾਰਿਆ । ਪੁਲਿਸ਼ ਅਤੇ ਗੈਗਸਟਰਾ ਵਿੱਚ ਫਾਇਰਿੰਗ ਹੋ ਰਹੀ ਹੈ। ਹਲੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਮੋਹਾਲੀ ਦੇ ਐਮ.ਐਲ.ਏ. ਤੋਂ ਈ.ਡੀ. ਨੇ 75 ਲੱਖ ਰੁਪਏ ਅਤੇ ਦਸਤਾਵੇਜ਼ ਜ਼ਬਤ ਕੀਤੇ- ਪੜ੍ਹੋਂ ਪੂਰੀ ਖਬਰ

ਆਮ ਆਦਮੀ ਸਰਕਾਰ ਦੇ ਮੋਹਾਲੀ ਜਿਲ੍ਹੇ ਦੇ ਐਮ.ਐਲ.ਏ. ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ਤੇ ਈ.ਡੀ. ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਕੁਲਵੰਤ ਸਿੰਘ ਵੱਡਾ ਬਿਲਡਰ ਹੈ। JLPL ਨਾਮ ਤੇ ਮੁਹਾਲੀ ਅਤੇ ਨੇੜਲੇ ਇਲਾਕਿਆ ਤੇ ਵੱਡੇ ਪੱਧਰ ਤੇ ਫੈਲਿਆ ਹੋਇਆ ਹੈ।

6 ਤੋਂ 12 ਨਵੰਬਰ ਤੱਕ ਫਾਜਿ਼ਲਕਾ ਵਿਖੇ ਹੋਵੇੇਗਾ ਪੰਜਾਬ ਹੈਂਡੀਕਰਾਫਟ ਫੈਸਟੀਵਲ

ਫਾਜਿਲਕਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ, ਪੂਰਾਤਤਵ ਅਤੇ ਅਜਾਇਬਘਰ ਵਿਭਾਗ ਵੱਲੋਂ 6 ਤੋਂ 12 ਨਵੰਬਰ ਤੱਕ ਪੰਜਾਬ ਹੈਂਡੀਕਰਾਫਟ ਫੈਸਟੀਵਲ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਪੰਜਾਬ ਰਾਜ ਭਵਨ ਨੇ ਮਨਾਇਆ ਜੰਮੂ-ਕਸ਼ਮੀਰ ਤੇ ਲੱਦਾਖ ਦਾ ਸਥਾਪਨਾ ਦਿਵਸ

“ਏਕ ਭਾਰਤ, ਸ਼੍ਰੇਸ਼ਟ ਭਾਰਤ” ਦੇ ਥੀਮ ਤਹਿਤ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਰਾਜ ਭਵਨ ਵਿਖੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਸਪੀਕਰ ਸੰਧਵਾਂ ਦੀ ਹਾਜ਼ਰੀ ਵਿੱਚ ਆਰੇਵਾਲਾ ਨੇ ਸੰਭਾਲਿਆ ਚੇਅਰਮੈਨ ਦਾ ਅਹੁਦਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਆਰੇਵਾਲਾ ਨੇ ਮਾਰਕਿਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਬੋਲਦਿਆਂ ਜਿੱਥੇ ਸਪੀਕਰ ਸੰਧਵਾਂ ਨੇ ਨਵ ਨਿਯੁਕਤ ਚੇਅਰਮੈਨ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ, ਉੱਥੇ ਨਾਲ ਹੀ ਉਨ੍ਹਾਂ ਆਸ ਪ੍ਰਗਟਾਈ ਕਿ ਆਰੇਵਾਲਾ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਦਿੱਤੀ ਗਈ ਜਿੰਮੇਵਾਰੀ ਨੂੰ […]

 ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ

‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਤ ਵਜੋਂ ਅੱਜ ਉਨ੍ਹਾਂ ਨੂੰ ਮਿਲਣ ਆਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਆਪਣਾ ਮੋਹਾਲੀ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ। 

ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ 

ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ 8 ਸੂਬਿਆਂ ਤੇ ਯੂ.ਟੀਜ਼ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓਜ਼) ਤੇ ਰਾਜ ਪੁਲਿਸ ਨੋਡਲ ਅਫਸਰਾਂ (ਐਸ.ਪੀ.ਐਨ.ਓਜ਼) ਨਾਲ ਅਗਾਮੀ ਲੋਕ ਸਭਾ ਚੋਣਾਂ- 2024 ਦੀਆਂ ਤਿਆਰੀਆਂ ਬਾਬਤ ਚੰਡੀਗੜ੍ਹ ਵਿਖੇ ਇਕ ਰੋਜ਼ਾ ਕਾਨਫਰੰਸ ਕਮ ਸਮੀਖਿਆ ਮੀਟਿੰਗ ਕੀਤੀ। 

ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਸੰਮਨ ਜਾਰੀ- ਪੜ੍ਹੋਂ ਪੂਰੀ ਖਬਰ

Delhi: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਸੰਮਨ ਜਾਰੀ ਕੀਤੇ ਹਨ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ਦਾ ਸੱਕ ਹੁਣ ਦਿੱਲੀ ਦੇ ਮੁੱਖ ਮੰਤਰੀ ਤੱਕ ਪਹੁੰਚ ਗਿਆ ਹੈ।

vigilance bureau: ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ

vigilance bureau: ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ ‘ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ’ ਦੇ ਨਾਲ ਇਹ ਹਫ਼ਤਾ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ […]

ਪੰਜਾਬ ਵਿੱਚ ਟਰੈਕਟਰ ਸਟੰਟ ਤੇ ਪਾਬੰਦੀ- ਸੀ.ਐਮ. ਭਗਵੰਤ ਮਾਨ ਵੱਲੋਂ ਕੀਤਾ ਟਵੀਟ- ਪੜ੍ਹੋਂ ਪੂਰੀ ਖਬਰ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਟਰੈਕਟਰ ਸਟੰਟਬਾਜੀ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਝੀ ਕੀਤੀ। ਉਹਨਾਂ ਵੱਲੋਂ ਪੰਜਾਬੀਆਂ ਨੂੰ ਇਸ ਤਰ੍ਹਾਂ ਦੀ ਸਟੰਟ ਜਾ ਖਤਰਨਾਕ ਪ੍ਰਦਰਸ਼ਨ ਕਰਨ ਤੋਂ ਮਨ੍ਹਾਂ ਕੀਤਾ ਗਿਆ ਹੈ। ਟਰੈਕਟਰ ਖੇਤਾ ਦਾ ਰਾਜਾ ਹੈ। ਇਸਨੂੰ ਮੋਤ ਦਾ ਦੂਤ ਨਾ ਬਣਾਉ।

ਸਿਵਲ ਸੇਵਾਵਾਂ ਲਈ ਮੁਫ਼ਤ ਕੋਚਿੰਗ- 540 ਉਮੀਦਵਾਰ ਪ੍ਰਵੇਸ਼ ਪ੍ਰੀਖਿਆ ‘ਚ ਬੈਠੇ

ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼, ਫੇਸ 3 ਬੀ 2, ਮੋਹਾਲੀ ਵਿਖੇ ਸਿਵਿਲ ਸਰਵਿਸਿਜ਼/ ਪੀ. ਸੀ. ਐੱਸ. (ਪ੍ਰੀ) ਪ੍ਰੀਖਿਆ-2024 ਦੀ ਕੰਬਾਈਡ ਕੋਚਿੰਗ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਵੇਸ਼ ਪ੍ਰੀਖਿਆ ਲਈ ਗਈ।

ਮੁੱਖ ਮੰਤਰੀ ਨੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।