ਜਲੰਧਰ (ਪੱਛਮੀ) ਜ਼ਿਮਨੀ ਚੋਣ ਲਈ ‘ਆਪ’ ਪੂਰੀ ਤਰ੍ਹਾਂ ਤਿਆਰ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਕੌਮੀ ਪਾਰਟੀ ਹੈ, ਜੋ ਜ਼ਿਮਨੀ ਚੋਣ ਜ਼ੋਰਦਾਰ ਢੰਗ ਨਾਲ ਲੜੇਗੀ ਅਤੇ ਜਿੱਤ ਯਕੀਨੀ ਬਣਾਏਗੀ।

ਕੰਗਨਾ ਵੱਲੋਂ ਪੰਜਾਬੀਆਂ ਨੂੰ ਅਤਿਵਾਦੀ ਦੱਸਣ ਵਾਲੇ ਬਿਆਨ ਦੀ ਨਿੰਦਾ

ਮੁੱਖ ਮੰਤਰੀ ਨੇ ਕਿਹਾ ਕਿ ਕੰਗਨਾ ਰਣੌਤ ਦੇ ਵੱਜਿਆ ਥੱਪੜ ਉਸ ਦੇ ਪਿਛਲੇ ਜ਼ਹਿਰੀਲੇ ਬਿਆਨਾਂ ਕਾਰਨ ਭੜਕ ਰਹੇ ਗੁੱਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਪਰ ਕੰਗਨਾ ਨੂੰ ਵੀ ਸੰਜਮ ਵਰਤਣਾ ਚਾਹੀਦਾ ਸੀ।

ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ […]

ਪੰਜਾਬ ਵਿਚ ਅੱਤ ਦੀ ਗਰਮੀ ਨੇ ਕੱਢੇ ਲੋਕਾ ਦੇ ਵੱਟ

ਪੰਜਾਬ ਵਿੱਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ ਇਸੀ ਵਿਚਕਾਰ ਹੀਟ ਵੇਵ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ […]

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੋਬਨਦੀਪ ਸਿੰਘ ਵਾਸੀ ਪਿੰਡ ਘਰਿੰਡਾ, […]

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ […]

ਜਨਮ ਦਿਨ ਮੌਕੇ ਪੁੱਤ ਨੂੰ ਯਾਦ ਭਾਵੁਕ ਹੋਏ ਮਾਤਾ ਚਰਨ ਕੌਰ

ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਨੇ ਆਪਣੇ ਮਰਹੂਮ ਪੁੱਤ ਦੀ ਯਾਦ ਵਿਚ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ “ਸ਼ੁੱਭ ਪੁੱਤ ਅੱਜ ਮੇਰਾ ਜਨਮਦਿਨ ਹੈ ਪਰ ਮੇਰਾ ਮੁੜ ਜਨਮ ਤਾਂ ਉਸੇ ਦਿਨ ਤੁਹਾਡੇ ਨਿੱਕੇ ਵੀਰ ਦਾ […]

ਮਮਤਾ ਬੈਨਰਜੀ ਹੈਲੀਕਾਪਟਰ ਤੇ ਚੜ੍ਹਦੇ ਸਮੇਂ ਠੋਕਰ ਖਾ ਕੇ ਡਿੱਗੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨੀਵਾਰ ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਠੋਕਰ ਖਾ ਕੇ ਡਿੱਗ ਪਈ। ਇਹ ਹਾਦਸਾ ਪੱਛਮੀ ਬਰਧਮਾਨ ਦੇ ਦੁਰਗਾਪੁਰ ਵਿੱਚ ਵਾਪਰਿਆ। ਮਮਤਾ ਉੱਥੇ ਪ੍ਰਚਾਰ ਕਰਨ ਗਈ ਸੀ। ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਮਮਤਾ ਆਪਣੀ ਕਾਰ ‘ਚੋਂ ਉਤਰ ਕੇ ਹੈਲੀਕਾਪਟਰ ‘ਚ ਸਵਾਰ ਹੋ ਰਹੀ […]

ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ 3 ਗ੍ਰਿਫ਼ਤਾਰ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ‘ਤੇ ਹਮਲੇ ਦਾ ਮਾਮਲਾ ਹੁਣ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ। ਕ੍ਰਾਈਮ ਬ੍ਰਾਂਚ ਵੱਲੋਂ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਵਿੱਚ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਕਰਦਿਆਂ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਉਹੀ ਤਿੰਨ ਵਿਅਕਤੀ ਹਨ, ਜਿਨ੍ਹਾਂ […]

ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 07 ਕਿਲੋ ਹੈਰੋਇਨ ਅਤੇ 36 ਲੱਖ ਰੁਪਏ ਦੀ ਡਰੱਗ ਮਨੀ ਸਣੇ ਨਸ਼ਾ ਤਸਕਰ ਕਾਬੂ

ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਸੂਚਨਾ ਮਿਲਣ ਮਗਰੋਂ ਪੁਲਿਸ ਪਾਰਟੀ ਵੱਲੋਂ ਤੁਰੰਤ ਦੋਸ਼ੀਆਂ ਤੇ ਰੇਡ ਕਰਕੇ ਇੱਕ ਦੋਸ਼ੀ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ।

ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ ‘ਚ ਵਧਾਈ ਚੌਕਸੀ

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈਡੀ, ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਬੰਧਾਂ ਤੇ ਕਾਨੂੰਨ […]

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ

ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨਾਲ ਸੂਬੇ ਭਰ ਦੀਆਂ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਫਲੈਗ ਮਾਰਚ ਕੱਢਿਆ। ਦੱਸਣਯੋਗ ਹੈ ਕਿ ਪੰਜਾਬ ਵਿੱਚ ਆਮ ਚੋਣਾਂ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਸਪੈਸ਼ਲ […]

2,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਕੋਟ ਜਿਲਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਨਵੇਂ ਵਿੱਤੀ ਸਾਲ 2024-25 ਦੇ ਪਹਿਲੇ (ਅਪ੍ਰੈਲ) ਮਹੀਨੇ ਵਿੱਚ 14 ਦਿਨਾਂ ਤੱਕ ਬੈਂਕਾਂ ‘ਚ ਲੱਗਿਆ ਰਹੇਗਾ ਤਾਲਾ

ਅਪ੍ਰੈਲ 2024 ‘ਚ ਕਈ ਦਿਨਾਂ ਲਈ ਬੈਂਕ ਛੁੱਟੀਆਂ ਹੋਣਗੀਆਂ। ਇਸ ਲਈ ਜੇਕਰ ਤੁਸੀਂ ਅਪ੍ਰੈਲ ਮਹੀਨੇ ‘ਚ ਬੈਂਕ ਦਾ ਕੰਮ ਕਰਵਾਉਣ ਲਈ ਬੈਂਕ ਜਾਣਾ ਚਾਹੁੰਦੇ ਹੋ ਤਾਂ ਉਸ ਤੋਂ ਪਹਿਲਾਂ ਤੁਹਾਨੂੰ ਬੈਂਕ ਦੀਆਂ ਛੁੱਟੀਆਂ ਦੀ ਸੂਚੀ ਇਕ ਵਾਰ ਜ਼ਰੂਰ ਚੈੱਕ ਕਰ ਲੈਣੀ ਚਾਹੀਦੀ ਹੈ।

ਮਾਲ ਗੱਡੀ ਬਿਨ੍ਹਾਂ ਡਰਾਇਵਰ ਤੋਂ ਪਹੁੰਚੀ ਜੰਮੂ-ਕਸ਼ਮੀਰ ਤੋਂ ਪੰਜਾਬ

ਜੰਮੂ-ਕਸ਼ਮੀਰ ਦੇ ਕਨੂਆ ਤੋਂ ਮਾਲ ਗੱਡੀ (14806 R) ਬਿਨ੍ਹਾ ਡਰਾਇਵਰ ਤੋਂ ਪੰਜਾਬ ਪਹੁੰਚ ਗਈ ਸੀ। ਰੇਲਵੇਂ ਵਿਭਾਗ ਨੇ ਕਾਰਵਾਈ ਕਰਦੇ 6 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਕੋਈ ਦੁਰਘਟਨਾ ਨਹੀ ਹੋਈ। ਰੇਲਵੇ ਸਟੇਸ਼ਨ ਕਠੂਆ ਦੇ ਸਟੇਸ਼ਨ ਮਾਸਟਰ, ਲੋਕੋ ਪਾਇਲਟ ਅਤੇ ਸਹਾਇਕ ਲੋਕੋ ਪਾਇਲਟ ਸਮੇਤ ਕੁੱਲ 6 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। […]

ਭਾਰਤੀ ਚੋਣ ਕਮਿਸ਼ਨ ਨੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਤਬਾਦਲਾ ਨੀਤੀ ਨੂੰ ਇੰਨ-ਬਿੰਨ ਲਾਗੂ ਕਰਨ ਲਈ ਦਿੱਤੇ ਨਿਰਦੇਸ਼ 

ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਮੌਜੂਦਾ ਤਬਾਦਲਾ ਨੀਤੀ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ  ਕਿ ਕੋਈ ਵੀ ਅਧਿਕਾਰੀ ਚੋਣਾਂ ਦੇ ਪਾਰਦਰਸ਼ੀ ਤੇ ਸੁਚੱਜੇ ਅਮਲ ਵਿੱਚ […]

ਭਾਰਤ ਦਾ ਸਭ ਤੋਂ ਵੱਡਾ ਕੱਪੜਾ ਮੇਘ ਸਮਾਗਮ 26 ਫਰਵਰੀ

ਭਾਰਤ ਮੰਡਪਮ ਯਸ਼ੋਭੂਮੀ ਵਿੱਚ ਦੋ ਪਖਾਨੇ ‘ਤੇ ਫੈਲੇ 2 ਲੱਖ ਵਰਗ ਫੁੱਟ ਤੋਂ ਵੱਧ ਪ੍ਰਦਰਸ਼ਨੀ ਖੇਤਰ ਦੇ ਨਾਲ, 100 ਦੇਸ਼ਾਂ ਦੇ ਖੇਤਰ ਅਤੇ 100 ਤੋਂ ਵੱਧ ਅੰਤਰਰਾਸ਼ਟਰੀ ਸਮੂਹ ਦੀ ਭਾਈਵਾਲੀ ਦੇ ਨਾਲ, ਭਾਰਤ ਟੇਕਸ 2024 ਦੇਸ਼ ਦਾ ਸਭ ਤੋਂ ਵੱਡਾ ਵਿਸ਼ਵ ਕੱਪੜਾ ਪ੍ਰੋਗਰਾਮ ਬਣਾਉਣ ਲਈ ਹੈ।

ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦਾ ਗਠਜੋੜ ਹੋਇਆ- ਪੜ੍ਹੋਂ ਪੂਰੀ ਖਬਰ

ਲੋਕ ਸਭਾ ਚੋਣਾਂ-2024: ਲੋਕ ਸਭਾ ਚੋਣਾਂ ਤੋ ਪਹਿਲਾ ਆਪ ਅਤੇ ਕਾਂਗਰਸ ਦਾ ਆਪਸ ਵਿੱਚ ਗਠਜੋੜ ਹੋ ਗਿਆ ਹੈ। 4 ਸੂਬਿਆਂ ਵਿੱਚ ਆਪ ਅਤੇ ਕਾਂਗਰਸ ਦਾ ਗਠਜੋੜ ਫਾਈਨਲ ਹੋ ਗਿਆ ਹੈ। ਗਠਜੋੜ ਸਿਰਫ ਦਿੱਲੀ, ਹਰਿਆਣਾ, ਚੰਡੀਗੜ੍ਹ ਤੇ ਗੁਜਰਾਤ ਵਿੱਚ ਹੋਇਆ ਹੈ।

SBI ਸਟੇਟ ਬੈਂਕ ਆਫ ਇੰਡੀਆਂ ਦਾ ਸਹਾਇਕ ਮੈਨੇਜਰ ਰਿਸ਼ਵਤ ਲੈਦਾ ਕਾਬੂ

            ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਸ਼ਨਦੀਪ ਸਿੰਘ, ਸਹਾਇਕ ਮੈਨੇਜਰ (ਫੀਲਡ ਅਫਸਰ) ਸਟੇਟ ਬੈਂਕ ਆਫ ਇੰਡੀਆ, ਨੂਰਪੁਰਬੇਦੀ, ਜ਼ਿਲ੍ਹਾ ਰੂਪਨਗਰ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਆਨਲਾਈਨ ਫਾਰਮ ਅਪਲਾਈ ਕਰਨ ਦਾ ਆਖਿਰੀ ਮਿਤੀ 22 ਮਾਰਚ

ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਨੋਟਿਫਿਕੇਸ਼ਨ ਜਾਰੀ ਹੋ ਚੁੱਕਿਆ ਹੈ। ਸ਼੍ਰੀਮਤੀ ਨੀਲਮ ਮਹੈ, ਡਿਪਟੀ ਡਾਇਹੈਕਟਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਫੌਜ ਵਿੱਚ ਭਰਤੀ ਦਾ ਨੋਟਿਫਿਕੇਸ਼ਨ www.joinindianarmy.nic.in ਵੈਬਸਾਇਟ ਤੇ ਜਾਰੀ ਕੀਤਾ ਗਿਆ ਹੈ। ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ 13 ਫਰਵਰੀ 2024 ਤੋਂ 22 ਮਾਰਚ 2024 ਤੱਕ ਆਨਲਾਈਨ ਫਾਰਮ ਅਪਲਾਈ ਕਰ ਸਕਦੇ ਹਨ। 

Mohali: ਬੈਂਕ ਮੈਨੇਜਰ ਨੇ ਕੀਤਾ 50 ਕਰੋੜ ਦਾ ਘਪਲਾ:- ਪੜੋ ਪੂਰੀ ਖਬਰ

ਬੈਂਕ ਮੈਨੇਜਰ ਵੱਲੋਂ 50 ਕਰੋੜ ਦਾ ਘਪਲਾ ਕੀਤਾ ਗਿਆ। ਇਹ ਘਟਨਾ ਮੁਹਾਲੀ ਜ਼ਿਲ੍ਹੇ ਦੇ ਪਿੰਡ ਬਾਂਸੇਪੁਰ ਦੀ ਦੱਸੀ ਜਾ ਰਹੀ ਹੈ। ਮਾਮਲੇ ਦਾ ਪਤਾ ਲੱਗਦਿਆਂ ਹੀ ਜਿਨ੍ਹਾਂ ਲੋਕਾਂ ਦੇ ਬੈਂਕ ‘ਚ ਖਾਤੇ ਹਨ ਉਹ ਸਾਰੇ ਬੈਂਕ ‘ਚ ਪਹੁੰਚ ਕੇ ਆਪਣੇ ਖਾਤਿਆਂ ਦੀ ਜਾਂਚ ਕਰ ਰਹੇ ਹਨ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਇੱਥੇ ਗੌਰਵ ਕੁਮਾਰ ਨਾਂ […]

ਮਨੀਸ਼ ਸਿਸੋਦੀਆ ਨੂੰ 3 ਦਿਨਾਂ ਲਈ ਮਿਲੀ ਅੰਤਰਿਮ ਜ਼ਮਾਨਤ: ਪੜ੍ਹੋਂ ਪੂਰੀ ਖਬਰ

ਰਾਊਸ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਨੂੰ 13 ਤੋਂ 15 ਫਰਵਰੀ ਤੱਕ ਤਿੰਨ ਦਿਨਾਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਸੀ.ਬੀ.ਆਈ. ਅਤੇ ਈ.ਡੀ. ਦੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਿਸੋਦੀਆ ਨੂੰ 3 ਦਿਨਾਂ ਦੀ ਰਾਹਤ ਦਿੱਤੀ ਹੈ। ਮਨੀਸ਼ ਸਿਸੋਦੀਆ ਨੇ ਯੂਪੀ ਦੇ ਲਖਨਊ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ […]

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੇ ਨਵੇਂ ਇਨਕਲਾਬੀ ਕਦਮ ਦਾ ਆਗਾਜ਼ ਕੀਤਾ।

ਚੌਧਰੀ ਚਰਨ ਸਿੰਘ, ਨਰਸਿਮ੍ਹਾ ਰਾਓ ਤੇ ਵਿਗਿਆਨੀ ਸਵਾਮੀਨਾਥਨ ਨੂੰ ਭਾਰਤ ਰਤਨ

ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ।

ਪੇਪਰ ਲੀਕ ਰੋਕਣ ਲਈ ਬਿੱਲ ਸੋਮਵਾਰ ਨੂੰ ਸੰਸਦ ‘ਚ ਪੇਸ਼ ਕੀਤਾ ਜਾਵੇਗਾ

ਇਸ ਵਿਚ ਪੇਪਰ ਲੀਕ ਮਾਮਲਿਆਂ ਵਿਚ ਘੱਟੋ-ਘੱਟ ਤਿੰਨ ਤੋਂ ਪੰਜ ਸਾਲ ਦੀ ਸਜ਼ਾ ਦਾ ਪ੍ਰਸਤਾਵ ਹੈ। ਹਾਲਾਂਕਿ, ਸੰਗਠਿਤ ਅਪਰਾਧਾਂ ਦੇ ਮਾਮਲਿਆਂ ਲਈ, ਬਿੱਲ ਵਿੱਚ 5-10 ਸਾਲ ਦੀ ਸਜ਼ਾ ਦਾ ਪ੍ਰਸਤਾਵ ਹੈ

ਲੋਕ ਸਭਾ ਚੋਣਾਂ ਤੋਂ ਪਹਿਲੇ ਮੋਦੀ ਨੇ ਕੀਤੀ ਧਰਮ ਗੁਰੂਆਂ ਨਾਲ ਮੁਲਾਕਾਤ, ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਵੀ ਪਹੁੰਚੇ

ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਨਹੀਂ ਹੈ, ਸਗੋਂ ਇਸ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਵੀ ਦੇਖਿਆ ਜਾ ਰਿਹਾ ਹੈ। ਡੇਰਾ ਮੁਖੀ ਗੁਰਿੰਦਰ ਸਿੰਘ ਸਵੇਰੇ ਨਵੀਂ ਦਿੱਲੀ ਤੋਂ ਸੰਸਦ ਭਵਨ ਪੁੱਜੇ ਸਨ।

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਗੋਲੀ ਕਾਂਡ ਦੇ ਸਨਸਨੀਖੇਜ਼ ਕੇਸ ਦੀ […]

ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਬਸੰਤ ਪੰਚਮੀ (14 ਫਰਵਰੀ) ਤੋਂ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ ਕਰੇਗੀ

ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਬਸੰਤ ਪੰਚਮੀ (14 ਫਰਵਰੀ) ਤੋਂ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ ਕਰੇਗੀ। ਸੀਟੀਯੂ ਦੇ ਡਾਇਰੈਕਟਰ ਪ੍ਰਦੁਮਨ ਸਿੰਘ ਨੇ ਕਿਹਾ, “ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਤੋਂ ਬਾਅਦ, ਸੀਟੀਯੂ ਨੇ ਭਗਵਾਨ ਰਾਮ ਦੇ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਯੁੱਧਿਆ ਲਈ ਬੱਸ ਸੇਵਾ ਚਲਾਉਣ ਦੀ ਯੋਜਨਾ ਬਣਾਈ ਹੈ।”

ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ “ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ” ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ‘ਨਿੱਜੀ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪੁਰੋਹਿਤ ਨੇ ਇੱਕ ਪੱਤਰ ਵਿੱਚ ਕਿਹਾ, “ਮੇਰੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ, ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ।”

ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ ਦੀ ਨਿਗਰਾਨੀ ਕਰੇਗੀ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ 3000 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ 

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 14ਵੇਂ ਕੋਰਸ ਲਈ ਅੱਜ 3018 ਉਮੀਦਵਾਰਾਂ ਨੇ ਦਾਖਲਾ ਪ੍ਰੀਖਿਆ ਦਿੱਤੀ। ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ।

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

UPI ਪੇਮੈਂਟ ਕਰਨ ਵਲਿਆਂ ਦੀ ਬੱਲੇ-ਬੱਲੇ- ਪੜ੍ਹੋਂ ਪੂਰੀ ਖਬਰ

UPI ਪੇਮੈਂਟ ਕਰਨ ਵਾਲਿਆਂ ਲਈ ਵੱਡੀ ਖਬਰ ਹੈ। ਅੱਜ ਤੋਂ ਯੂਪੀਆਈ ਸੀਮਾ 1 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਇਹ ਨਿਯਮ ਅੱਜ ਤੋਂ ਲਾਗੂ ਹੋ ਗਿਆ ਹੈ। NPCI ਨੇ ਇਸ ਜਾਣਕਾਰੀ ਨੂੰ ਲੈ ਕੇ ਬੈਂਕਾਂ ਅਤੇ ਭੁਗਤਾਨ ਸੇਵਾ ਪ੍ਰਦਾਤਾਵਾਂ ਨੂੰ ਇੱਕ ਸਲਾਹ ਜਾਰੀ ਕੀਤੀ ਹੈ।

ਚਾਹ, ਸਿਗਰੇਟ ਜਾਂ ਹੋਵੇ ਘਰੇਲੂ ਕਰਿਆਨੇ ਦਾ ਸਮਾਨ, ਲੋਕ ਕਰ ਰਹੇ ਆਨਲਾਈਨ ਪੇਮੈਂਟ, ਬਣਿਆ ਵੱਡਾ ਰਿਕਾਰਡ

ਦਸੰਬਰ ‘ਚ UPI ਰਾਹੀਂ ਭੁਗਤਾਨ ਨੇ ਇਕ ਵਾਰ ਫਿਰ ਨਵਾਂ ਰਿਕਾਰਡ ਬਣਾਇਆ ਹੈ। ਲੋਕਾਂ ਨੇ UPI ਰਾਹੀਂ 18.23 ਲੱਖ ਕਰੋੜ ਰੁਪਏ ਦਾ ਲੈਣ-ਦੇਣ ਕੀਤਾ ਹੈ। ਜੋ ਕਿ ਸਾਲ 2022 ਦੇ ਅੰਕੜਿਆਂ ਤੋਂ 54 ਫੀਸਦੀ ਜ਼ਿਆਦਾ ਹੈ।

Paytm ਨੇ ਲਿਆਂਦਾ ਨਵਾਂ ਫੀਚਰ, ਸਕੈਨ ਕਰਕੇ ਹੋਵੇਗਾ ਭੁਗਤਾਨ

ਨਵੇਂ ਸਾਲ ਤੋਂ ਇਸ ਫੀਚਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਨਾਲ ਪੇਟੀਐਮ ਉਪਭੋਗਤਾਵਾਂ ਨੂੰ ਕਾਫੀ ਫਾਇਦਾ ਮਿਲੇਗਾ। ਇਸਦੀ ਸ਼ੁਰੂਆਤ ਲਈ ਫਿਲਹਾਲ ਲਿਮਿਟਿਡ ਉਪਭੋਗਤਾ ਲਾਭ ਲੈ ਸਕਣਗੇ। ਡਿਜੀਟਲ ਪੇਮੈਂਟ ਅਤੇ ਵਿੱਤੀ ਸੇਵਾਵਾਂ ਦੇਣ ਵਾਲੀ ਕੰਪਨੀ ਪੇਟੀਐਮ ਨੇ ਨਵੇਂ ਸਾਲ ਤੋਂ ਪਹਿਲਾਂ ਇੱਕ ਨਵਾਂ ਫੀਚਰ ਲਾਂਚ ਕੀਤਾ ਹੈ। ਹੁਣ ਤੁਸੀਂ ਕਿਸੇ ਵੀ UPI ID ਜਾਂ UPI […]

ਹੜਤਾਲ ਖ਼ਤਮ, ਹੁਣ ਨਹੀਂ ਲੱਗੇਗੀ ਪੰਪਾਂ ਉਪਰ ਭੀੜ

ਪ੍ਰਸ਼ਾਸਨ ਨੇ ਤੇਲ ਕੰਪਨੀਆਂ ਦੇ ਅਧਿਕਾਰੀਆਂ ਤੇ ਟੈਂਕਰ ਆਪ੍ਰੇਟਰਾਂ ਨਾਲ ਗੱਲਬਾਤ ਕਰਕੇ ਹੱਲ ਕੱਢਿਆ। ਡਿਪੂਆਂ ਚੋਂ ਸਪਲਾਈ ਸ਼ੁਰੂ ਕਰਵਾਈ ਗਈ ਹੈ ਤੇ ਛੇਤੀ ਹੀ ਪੰਪਾਂ ਉਪਰ ਪਹੁੰਚ ਜਾਵੇਗੀ। ਪੰਜਾਬ ਵਿੱਚ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਟਰੱਕ ਡਰਾਈਵਰਾਂ ਦੀ ਹੜਤਾਲ ਨੂੰ ਲੈ ਕੇ ਜਲੰਧਰ ਵਿਖੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਇੰਡੀਅਨ ਆਇਲ […]

ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ

ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ।

ਨਵੇਂ ਸਾਲ ਤੇ ਪੰਜਾਬ ਵਾਸੀਆਂ ਨੂੰ ਮਿਲਣ ਜਾ ਰਿਹਾ ਤੋਹਫ਼ਾ, ਹਲਵਾਰਾ ਏਅਰਪੋਰਟ ਦਾ ਕੰਮ 90 ਫੀਸਦੀ ਪੁਰਾ

ਉਮੀਦ ਕੀਤੀ ਜਾ ਰਹੀ ਹੈ ਕਿ ਹਲਵਾਰਾ ਹਵਾਈ ਅੱਡੇ ਤੋਂ ਜਲਦ ਹੀ ਉਡਾਨਾਂ ਸ਼ੁਰੂ ਹੋਣਗੀਆਂ। ਇਸ ਏਅਰਪੋਰਟ ਦਾ ਫਾਇਦਾ ਲੁਧਿਆਣੇ ਦੇ ਲੋਕਾਂ ਨੂੰ ਤਾਂ ਮਿਲੇਗਾ ਹੀ ਨਾਲ ਪੁਰੇ ਪੰਜਾਬ ਦੇ ਲੋਕ ਵੀ ਫਲਾਈਟਾਂ ਲੈ ਸਕਣਗੇ। ਕਰੀਬ 17 ਸਾਲਾਂ ਬਾਅਦ ਹਵਾਈ ਅੱਡੇ ਦਾ ਸੁਫਨਾ ਸਾਕਾਰ ਹੋਣ ਜਾ ਰਿਹਾ ਹੈ।