ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਅਹਿਮ ਜਿੱਤ ਦੱਸਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਮੈਂਬਰਾਂ ਨਾਲ […]

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ਾ ਤਸਕਰੀ ਸਬੰਧੀ ਗਤੀਵਿਧੀਆਂ ‘ਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਨੂੰ ਆਪਣੇ ਰਿਸ਼ਤੇਦਾਰਾਂ ਦੇ ਨਾਮ ‘ਤੇ ਬੇਨਾਮੀ ਖਾਤਿਆਂ ਵਿੱਚ ਰੱਖਣ […]

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਯੇਚੂਰੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸ.ਐਫ.ਆਈ.) ਦੇ ਪ੍ਰਧਾਨ ਰਹੇ। ਉਨ੍ਹਾਂ ਨੇ 1975 ਵਿੱਚ ਸੀ.ਪੀ.ਆਈ. (ਐਮ) ਪਾਰਟੀ ਜੁਆਇਨ […]

ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

ਫ਼ਰੀਦਕੋਟ 12 ਸਤੰਬਰ,2024 ਡਾਕਟਰ ਦੀ ਪਦਵੀ ਬਹੁਤ ਉੱਚੀ ਹੁੰਦੀ ਹੈ ਅਤੇ ਲੋਕ ਡਾਕਟਰ ਨੂੰ ਰੱਬ ਮੰਨਦੇ ਹਨ  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਬਿਮਾਰ ਵਿਅਕਤੀ ਦਾ ਇਲਾਜ ਕਰਨਾ ਬਹੁਤ ਵੱਡੀ ਸੇਵਾ ਤੇ ਪੁੰਨ ਦਾ ਕੰਮ ਹੈ ਇਹ […]

ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ।ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਸੰਮੇਲਨ ਵਿੱਚ ਪੰਜਾਬ ਦੇ ਦ੍ਰਿਸ਼ਟੀਕੋਣ ਅਤੇ ਚਿੰਤਾਵਾਂ ਨੂੰ ਕੀਤਾ ਬਿਆਨ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿਰੂਵਨੰਤਪੁਰਮ, ਕੇਰਲਾ ਵਿਖੇ ਚੱਲ ਰਹੇ ਵਿੱਤ ਮੰਤਰੀਆਂ ਦੇ 16ਵੇਂ ਵਿੱਤ ਕਮਿਸ਼ਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਜਿੱਥੇ ਜੋਰਦਾਰ ਢੰਗ ਨਾਲ ਰਾਜਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਪ੍ਰਮੁੱਖ ਚਿੰਤਾਵਾਂ ਨੂੰ ਬਾਖੂਬੀ ਬਿਆਨ ਕੀਤਾ ਉਥੇ ਪੰਜਾਬ ਦੇ ਦ੍ਰਿਸ਼ਟੀਕੋਣ, ਖਾਹਿਸ਼ਾਂ ਅਤੇ ਉਮੀਦਾਂ ਨੂੰ ਸੰਖੇਪ ਰੂਪ ਵਿੱਚ ਪੇਸ਼ ਕੀਤਾ। ਸੰਮੇਲਨ ਦੇ […]

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਤਾਰ ਕਦਮ ਉਠਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ‘’ਕਿਚਨ ਗਰੀਨਜ਼” ਪਹਿਲਕਦਮੀ ਦੀ […]

ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਆਮ ਆਦਮੀ ਪਾਰਟੀ (Aam Aadmi Party) ਨੇ ਮੰਗਲਵਾਰ ਦੇਰ ਰਾਤ ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਲਈ 20 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ, ਜਿਸ ਵਿੱਚ ਸਾਬਕਾ ਮੰਤਰੀ ਛਤਰਪਾਲ ਸਿੰਘ ਨੂੰ ਬਰਵਾਲਾ ਤੋਂ ਮੈਦਾਨ ਵਿੱਚ ਉਤਾਰਿਆ ਗਿਆ, ਜਿਸ ਤੋਂ ਇੱਕ ਦਿਨ ਬਾਅਦ ਉਹ ਭਾਜਪਾ ਨੂੰ ਅਲਵਿਦਾ ਕਹਿ ਗਏ। ਮੰਗਲਵਾਰ ਨੂੰ, ਆਮ ਆਦਮੀ ਪਾਰਟੀ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ  ਜੀ.ਐਸ.ਟੀ. ਤੋਂ ਛੋਟ ‘ਤੇ ਜ਼ੋਰ ਦਿੱਤਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਕਰ ਮਾਲੀਏ ਵਿੱਚ ਕਾਫ਼ੀ ਜ਼ਿਆਦਾ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਏ ਵਿੱਚ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਜੀ.ਐਸ.ਟੀ. ਕੌਂਸਲ ਨੂੰ ਕਰ ਮਾਲੀਏ ਵਿੱਚ ਕਮੀ ਵਾਲੇ ਸੂਬਿਆਂ […]

5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

ਪੰਜਾਬ ਪੁਲਿਸ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ ‘ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ […]

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ ਕੇਂਦਰੀ ਰੇਲ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਖੇਤਰ ਨੂੰ ਸਮੁੱਚੇ ਭਾਰਤ ਦੇ ਰੇਲ ਨੈਟਵਰਕ ਨਾਲ ਜੋੜਨ […]

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਐਸ.ਏ.ਐਸ.ਨਗਰ, 9 ਸਤੰਬਰ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਮਨਾਇਆ ਗਿਆ ਜਿਸ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਇਹ ਵਿਸ਼ੇਸ਼ ਦਿਨ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਮਨਾਇਆ […]

ਜਲਾਲਾਬਾਦ ਤੋਂ ‘ਆਪ’ ਵਿਧਾਇਕ ਸੜਕ ਹਾਦਸੇ ‘ਚ ਵਾਲ-ਵਾਲ ਬਚੇ, ਇਨੋਵਾ ਕਾਰ ਨੇ ਮਾਰੀ ਟੱਕਰ

ਪੰਜਾਬ ਦੇ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਕੱਲ ਬਠਿੰਡਾ ਵਿੱਚ ਹਾਦਸਾਗ੍ਰਸਤ ਹੋ ਗਈ। ਇੱਕ ਇਨੋਵਾ ਗੱਡੀ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਖੁਸ਼ਕਿਸਮਤੀ ਹੈ ਕਿ ਇਸ ਹਾਦਸੇ ਵਿੱਚ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ […]

ਕਾਂਗਰਸੀ ਆਗੂ ਵਿਨੇਸ਼ ਫੋਗਾਟ ਨੇ ਬਖਤਾ ਖੇੜਾ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ

ਪਹਿਲਵਾਨ ਬਣੇ ਕਾਂਗਰਸੀ ਆਗੂ ਵਿਨੇਸ਼ ਫੋਗਾਟ (Congress Leader Vinesh Phogat) ਨੇ ਅੱਜ ਆਪਣੇ ਪਤੀ ਦੇ ਪਿੰਡ ਭਾਵ ਆਪਣੇ ਸਹੁਰੇ ਬਖਤਾ ਖੇੜਾ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ,ਰਾਠੀ ਭਾਈਚਾਰੇ ਦੀਆਂ ਛੇ ਖਾਪ ਪੰਚਾਇਤਾਂ ਅਤੇ ਖਾਪ ਪੰਚਾਇਤਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ,ਉਨ੍ਹਾਂ ਨੇ ਰੋਡ ਸ਼ੋਅ ਕੱਢਿਆ, ਜਿੱਥੇ ਉਨ੍ਹਾਂ ਨੂੰ ਸਥਾਨਕ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ,ਇਸ […]

ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ,ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ (Perth) ਦੇ ਕੈਨਿੰਗ ਵੇਲ ਸਿੱਖ ਗੁਰੂਦੁਆਰਾ (Canning Vale Sikh Gurudwara) ਸਾਹਮਣੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਜੀ (Gutka Sahib Ji) ਦੀ ਬੇਅਦਬੀ ਕਰਨ ਦੀ ਵੀਡੀਓ ਸਾਹਮਣੇ ਆਈ ਸੀ,ਇਸ ਵਾਇਰਲ […]

PSPCL ਨੂੰ ਮੰਤਰੀ ਵੱਲੋਂ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ ਨੂੰ ਰੋਕਿਆ ਜਾ ਸਕੇ।  ਅੱਜ ਇੱਥੇ […]

ਮੁੱਖ ਮੰਤਰੀ ਵੱਲੋਂ ‘ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ 44974 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਅੱਜ ਇੱਥੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ […]

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ […]

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ […]

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ […]

ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ  ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ ਲਗਾਏ ਜਾਣਗੇ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ […]

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ

ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ […]

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਏ ਗਏ ਏ.ਆਈ.ਐਫ […]

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ

ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ। ਇਸ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏ.ਐਨ. ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) ਅਤੇ ਗ੍ਰਾਂਟ ਮੈਡੀਕਲ […]

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ।  ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ […]

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ।  ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ […]

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ […]

ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਸੌਗਾਤ, ਰਜਿਸਟਰੀ ਲਈ NOC ਦੀ ਸ਼ਰਤ ਖਤਮ

ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ।ਵਿਧਾਨ ਸਭਾ ਦੇ ਸਦਨ ਵਿੱਚ ‘ਪੰਜਾਬ […]

ਡੇਰਾਬੱਸੀ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਡੇਰਾਬੱਸੀ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ), ਖੋ-ਖੋ ਦੇ ਮੁਕਾਬਲੇ ਕਰਵਾਏ […]

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ […]

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵਿਧਾਨ ਸਭਾ ਸੈਸ਼ਨ (Assembly Session) ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ ਹੈ,ਪੰਜਾਬ ਅਪਾਰਟਮੈਂਟ ਐਂਡ ਪ੍ਰੋਪਰਟੀ ਰੈਗੂਲੇਸ਼ਨ ਸੋਧ ਬਿਲ 2024 ਰਾਹੀ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਅਤੇ ਅਣਧਿਕਾਰਤ ਕਲੋਨੀਆਂ […]

PSPCL ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ […]

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ 

 ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਪੱਤਰਕਾਰ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।  16ਵੀਂ ਪੰਜਾਬ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਵਿਚ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ […]

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਰੋਜ਼ਗਾਰ ਦੇ ਬਦਲਦੇ ਰੁਝਾਨਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਦੀ ਯੋਗਤਾ ਅਤੇ ਉੱਦਮੀ ਹੁਨਰ ਨੂੰ ਹੋਰ ਹੁਲਾਰਾ ਦੇਣ ਵਾਸਤੇ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ) ਨੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ‘ਤੇ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ […]

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਥੇ ਜਾਰੀ […]

ਪੰਜਾਬ ਯੂਨੀਵਰਸਟੀ ਕੈਂਪਸ ਵਿਦਿਆਰਥੀ ਕੌਂਸਲ ਚੋਣਾਂ ’ਚ ਪ੍ਰਧਾਨਗੀ ਅਹੁਦੇ ਲਈ 3 ਲੜਕੀਆਂ ਸਮੇਤ 9 ਉਮੀਦਵਾਰ

ਪੰਜਾਬ ਯੂਨੀਵਰਸਟੀ ਕੈਂਪਸ (Panjab University Campus) ਵਿਦਿਆਰਥੀ ਕੌਂਸਲ ਚੋਣਾਂ 2024-25 ਲਈ ਪ੍ਰਧਾਨਗੀ ਦੇ ਅਹੁਦੇ ਲਈ 3 ਲੜਕੀਆਂ ਸਮੇਤ 9 ਉਮੀਦਵਾਰ, ਮੀਤ ਪ੍ਰਧਾਨ ਅਹੁਦੇ ਲਈ 5, ਸਕੱਤਰ ਦੇ ਅਹੁਦੇ ਲਈ 4 ਅਤੇ ਸੰਯੁਕਤ ਸਕੱਤਰ ਅਹੁਦੇ ਲਈ 6 ਉਮੀਦਵਾਰਾਂ ’ਚ ਮੁਕਾਬਲਾ ਤੈਅ ਹੋ ਗਿਆ ਹੈ,ਵੋਟਾਂ ਅਤੇ ਇਹਨਾਂ ਦੀ ਗਿਣਤੀ 5 ਸਤੰਬਰ ਨੂੰ ਹੋਵੇਗੀ ਅਤੇ ਦੇਰ ਰਾਤ ਤਕ […]

DC ਫਾਜ਼ਿਲਕਾ ਅਤੇ ਸੈਸ਼ਨ ਜੱਜ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ‘ਚ ਲਗਾਏ ਬੂਟੇ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐੱਮ. ਅੰਮ੍ਰਿਤ ਮਾਹੀ, ਜੁਡੀਸ਼ੀਅਲ ਮੈਜਿਸਟ੍ਰੇਟ ਸਿਵਲ ਜੱਜ ਜੂਨੀਅਰ ਡਵੀਜ਼ਨ ਹਰਬਿਲਨਜੋਤ ਕੌਰ ਅਤੇ ਸੈਕਟਰੀ ਡੀ.ਐੱਲ.ਐੱਸ.ਏ. ਰੁਚੀ ਸਵੱਪਨ ਸ਼ਰਮਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੂਟੇ ਲਗਾਉਣ ਦੌਰਾਨ ਕਿਹਾ ਕਿ ਇਨ੍ਹਾਂ ਬੂਟਿਆਂ […]

ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਸੂਬੇ ਦੇ ਵਸਨੀਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਰਾਜਪਾਲ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਦੋਵਾਂ ਪਵਿੱਤਰ ਅਸਥਾਨਾਂ ‘ਤੇ ਨਤਮਸਤਕ ਹੋ ਕੇ ਅਰਦਾਸ ਕੀਤੀ […]