ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਸ਼ਿਆਂ ਦੇ ਸ਼ਨਾਖਤ ਕੀਤੇ ਹੌਟਸਪੌਟਸ –ਸੂਬੇ ਭਰ ’ਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਖ਼ਰੀਦ-ਫ਼ਰੋਖ਼ਤ ਵਾਲੀਆਂ ਥਾਵਾਂ, ’ਤੇ ਇੱਕ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)- ‘ਈਗਲ-5’ ਚਲਾਇਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]
ਬੰਗਲਾਦੇਸ਼ ‘ਚ ਹਿੰਸਾ ਤੋਂ ਬਾਅਦ ਆਪਣਾ ਦੇਸ਼ ਛੱਡ ਕੇ ਭਾਰਤ ‘ਚ ਰਹਿਣ ਵਾਲੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Former Prime Minister Sheikh Hasina) ਅਗਲੇ 48 ਘੰਟਿਆਂ ‘ਚ ਯੂਰਪ ਜਾ ਸਕਦੀ ਹੈ। ਹਾਲਾਂਕਿ, ਉਹ ਯੂਰਪ ਦੇ ਕਿਹੜੇ ਦੇਸ਼ ਦਾ ਦੌਰਾ ਕਰੇਗੀ, ਇਸ ਬਾਰੇ ਕੋਈ ਸਹੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਲੰਡਨ (London) […]
ਪੰਜਾਬ ਵਿਜੀਲੈਂਸ ਬਿਊਰੋ ਨੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ ਦਫ਼ਤਰ ਅਬੋਹਰ ਡਿਵੀਜ਼ਨ-3, ਫਿਰੋਜ਼ਪੁਰ ਜ਼ਿਲ੍ਹੇ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਪਵਨ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸ਼ਹਿਰ ਦੇ ਵਸਨੀਕ […]
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜਗਰਾਉਂ ‘ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਅਤੇ ਦੋ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੇ ਮਾਮਲੇ ਸਬੰਧੀ ਮੀਡੀਆ ਦੀ ਖ਼ਬਰ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਕਪਤਾਨ, ਜਗਰਾਓ ਨੂੰ ਪੱਤਰ ਜਾਰੀ ਕਰਦੇ ਹੋਏ ਸਕੂਲ ਦੀ […]
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਤ, 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੋਰਟਲ 25 ਜੁਲਾਈ 2024 ਤੋਂ 5 ਅਗਸਤ 2024 ਤੱਕ ਖੋਲ੍ਹਿਆ ਗਿਆ ਸੀ ਪਰੰਤੂ ਵੈਬਸਾਈਟ ਡਾਊਨ ਹੋਣ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਮੋਹਰਾਣਾ ਅਤੇ ਕਲਿਆਣ […]
ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾ ਰਹੀ ਹੈ। ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਨ ਫਾਰ ਪਬਲਿਕ ਐਡਮੀਨੀਸਟਰੇਸ਼ਨ, […]
ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ ਵਿਸ਼ੇਸ਼ ਪ੍ਰਾਪਤੀ ਬਾਰੇ ਦੱਸਦਿਆਂ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਹ ਦਰਜਾਬੰਦੀ ਦੇਸ਼ ਦੇ ਸਾਰੇ ਸੂਬਿਆਂ ਅਤੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ। ਇਸੇ ਲੜੀ ਤਹਿਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਤਿਆਚਾਰ ਐਕਟ, 1989 ਨੂੰ ਲਾਗੂ ਕਰਨ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ […]
ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਫਾਜਿਲਕਾ ਵੱਲੋਂ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੱਪ ਦੇ ਕੱਟਣ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਸੁਰਖਿਅਤ ਲਈ ਹਰ ਸਮੇਂ ਯਤਨਸ਼ੀਲ ਹੈ। ਸਿਹਤ ਵਿਭਾਗ ਸੱਪਾਂ ਦੇ ਡੰਗਣ ਦੀਆ […]
ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ‘ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ’ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਪੰਜਾਬ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਦਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਵਰਕਰਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਿਆ। ਉਨ੍ਹਾਂ ਦੀਆਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ […]
ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ […]
ਭਾਰਤ ਨੇ ਐਤਵਾਰ ਰਾਤ ਨੂੰ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਗੁਆਂਢੀ ਦੇਸ਼ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ‘ਬਹੁਤ ਜ਼ਿਆਦਾ ਸਾਵਧਾਨੀ’ ਵਰਤਣ ਅਤੇ ਆਪਣੀ ਆਵਾਜਾਈ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ ਹੈ,ਭਾਰਤ ਨੇ ਇੱਕ ਨਵੀਂ ਐਡਵਾਈਜ਼ਰੀ (New Advisory) ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ […]
ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ […]
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ […]
ਅੰਮ੍ਰਿਤਸਰ, 4 ਅਗਸਤ 2024: ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਕਰੀਬ 3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ, ਅੰਮ੍ਰਿਤਸਰ ਜਿਲ੍ਹੇ ਨੂੰ 17 ਲੱਖ ਬੂਟੇ ਲਗਾਉਣ ਦਾ ਟੀਚਾ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਜਾਣਕਾਰੀ ਦੇਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1398447 ਬੂਟੇ ਵੱਖ-ਵੱਖ […]
ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ […]
ਪੰਜਾਬ ਵਿਚ ਮਾਨਸੂਨ 1 ਅਗਸਤ ਤੋਂ ਬਾਅਦ ਮੁੜ ਸੁਸਤ ਹੋ ਗਿਆ ਸੀ, ਦੇ 6 ਅਗਸਤ ਨੂੰ ਸਰਗਰਮ ਹੋਣ ਦੀ ਸੰਭਾਵਨਾ ਹੈ, ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਪੰਜਾਬ ਵਿੱਚ 7 ਅਗਸਤ ਨੂੰ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ ਬਠਿੰਡਾ ਅਤੇ ਨੇੜਲੇ ਜ਼ਿਲਿ੍ਹਆਂ ਦੇ ਕਿਸਾਨਾਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-7’ ਚਲਾਇਆ ਗਿਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਦੀ ਹਦੂਦ ਵਿੱਚ ਦਾਖਲ ਹੋਣ ਜਾਂ ਬਾਹਰ […]
ਦਿੱਲੀ ਦੇ ਇਕ ਕੋਚਿੰਗ ਸੈਂਟਰ (Coching Centre) ਵਿਚ 3 ਵਿਦਿਆਰਥੀਆਂ ਦੇ ਡੁੱਬ ਕੇ ਮਾਰੇ ਜਾਣ ਦਾ ਮਾਮਲਾ ਗਰਮਾ ਰਿਹਾ ਹੈ,ਹੁਣ ਦਿੱਲੀ ਹਾਈ ਕੋਰਟ (Delhi High Court) ਨੇ ਇਹ ਮਾਮਲਾ ਪੁਲਿਸ ਤੋਂ ਲੈ ਕੇ ਸੀ ਬੀ ਆਈ (CBI) ਨੂੰ ਦੇ ਦਿੱਤਾ ਹੈl ਦਰਅਸਲ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇੱਕ IAS ਕੋਚਿੰਗ ਸੈਂਟਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]
ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ ਨੂੰ 31 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਹੋਇਆਂ ਸਿੱਧਵਾਂ ਬ੍ਰਾਂਚ, ਜੋ ਸਰਹਿੰਦ ਨਹਿਰ ਵਿੱਚੋਂ ਨਿਕਲਦੀ ਹੈ, ਉਤੇ ਪੁਲਾਂ ਦੀ ਉਸਾਰੀ ਅਤੇ ਨਹਿਰ ਦੀ ਸਫ਼ਾਈ ਦੇ ਕੰਮਾਂ ਨੂੰ […]
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਰੀਦਿਆ ਹੈ, ਰਿਕਾਰਡ ਪਲਾਂਟ ਲੋਡ ਫੈਕਟਰ (ਪੀ.ਐਲ.ਐਫ) ‘ਤੇ ਚੱਲ ਰਿਹਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ […]
ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਜਿਸ ਨੂੰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨ.ਐਫ.ਐਲ.) ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਵਿਕਸਿਤ […]
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ। ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕ ਨਿਰਮਾਣ […]
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਮੁੱਖ ਮੰਤਰੀ ਸ. […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ […]
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਡਿਊਟੀ […]
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਗੁਰੂਦੁਆਰਾ ਸ੍ਰੀ ਚਿੱਲਾ ਸਾਹਿਬ , ਸਿਰਸਾ ਦੀ ਵੱਡੀ ਇਤਿਹਾਸਕ ਮਹਤੱਵਤਾ ਹੈ। ਇਸ ਭੁਮੀ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਣ ਪਏ ਸਨ। ਇਸ ਪਵਿੱਤਰ ਧਰਤੀ ਤੋਂ ਸੰਤਾਂ ਨੇ ਆਪਣੀ ਸਿਖਿਆਵਾਂ ਰਾਹੀਂ ਪੂਰੇ ਜਗਤ ਦਾ ਮਾਰਗਦਰਸ਼ਨ ਕਰਨ ਦਾ ਕੰਮ ਕੀਤਾ ਹੈ। ਮੁੱਖ ਮੰਤਰੀ ਨੇ ਬੁੱਧਵਾਰ ਨੂੰ […]
ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਕੇਂਦਰ […]
ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ […]
ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਰੀਵਿਊ ਮੀਟਿੰਗ ਦੌਰਾਨ ਪੁਲਾਂ ਦੀ ਉਸਾਰੀ ਸਬੰਧੀ ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਹਦਾਇਤ […]
