ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ ਲਈ ਗਈ ਹੈ। […]
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਰੀਆਂ ਵਿਭਾਗੀ ਯੋਜਨਾਵਾਂ ਅਤੇ ਮੁੱਦਿਆਂ ‘ਤੇ ਵਿਚਾਰ-ਚਰਚਾ ਕਰਨ ਲਈ ਅੱਜ ਜ਼ਿਲ੍ਹਾ ਪ੍ਰੋਗਰਾਮ […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ ਤਰਨਤਾਰਨ ਵੱਲੋਂ ਦਰਜ ਕਰਵਾਈ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ ਸਾਥੀ ਸੁਰਿੰਦਰ ਸਿੰਘ ਨੂੰ 1,20,000 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ […]
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ ਅੱਜ 15205 ਪ੍ਰੀਖਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਪ੍ਰੀਖਿਆ ਲਈ ਕੁੱਲ 19832 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ।ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦੌਰਾਨ 2 […]
ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ […]
ਦਿੱਲੀ ‘ਚ ਭਾਰੀ ਮੀਂਹ ਕਾਰਨ ਪੁਰਾਣੇ ਰਾਜੇਂਦਰ ਨਗਰ ‘ਚ ਰਾਉਸ ਆਈਏਐਸ ਸਟੱਡੀ ਸਰਕਲ (Raus IAS Study Circle) ਦੇ ਬੇਸਮੈਂਟ ‘ਚ ਪਾਣੀ ਭਰ ਗਿਆ,ਇਸ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ,ਪੁਲਿਸ (Police) ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਪਾਣੀ ਭਰਨ ਤੋਂ ਬਾਅਦ ਸੂਚਨਾ ਮਿਲੀ ਸੀ,ਕਿ ਬੇਸਮੈਂਟ ‘ਚ ਬਣੀ ਲਾਇਬ੍ਰੇਰੀ (Library) ‘ਚ ਕਈ ਵਿਦਿਆਰਥੀ ਫਸੇ ਹੋਏ ਹਨl […]
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ ਕੀਤੇ ਹਨ,ਉਨ੍ਹਾਂ ਵਿੱਚੋਂ ਇੱਕ ਇਹ ਹੈ ਕਿ ਸਰਕਾਰ ਨੇ ਮੋਬਾਈਲ ਫੋਨਾਂ ਅਤੇ ਚਾਰਜਰਾਂ ‘ਤੇ ਕਸਟਮ ਡਿਊਟੀ (Customs Duty) ਘਟਾ ਦਿੱਤੀ ਹੈ,ਸਰਕਾਰ ਨੇ ਮੋਬਾਈਲ ਅਤੇ ਚਾਰਜਰ ‘ਤੇ ਕਸਟਮ ਡਿਊਟੀ (Customs Duty) 20 ਫੀਸਦੀ ਤੋਂ ਘਟਾ ਕੇ 15 ਫੀਸਦੀ ਕਰ ਦਿੱਤੀ ਹੈ,ਯਾਨੀ […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਵੀਰਵਾਰ ਨੂੰ ਕਿਹਾ ਕਿ ਉਹ 25ਵੇਂ ਕਾਰਗਿਲ ਵਿਜੇ ਦਿਵਸ ਸਮਾਰੋਹ (25th Kargil Vijay Diwas Celebration) ਦੇ ਹਿੱਸੇ ਵਜੋਂ ਸ਼ਹੀਦ ਹੋਏ ਬਹਾਦਰਾਂ ਨੂੰ ਸ਼ਰਧਾਂਜਲੀ ਦੇਣ ਲਈ 26 ਜੁਲਾਈ ਨੂੰ ਕਾਰਗਿਲ ਯੁੱਧ ਸਮਾਰਕ (Kargil War Memorial) ਦਾ ਦੌਰਾ ਕਰਨਗੇ,ਕਾਰਗਿਲ ਵਾਰ ਮੈਮੋਰੀਅਲ,ਜਿਸ ਨੂੰ ਦਰਾਸ ਵਾਰ ਮੈਮੋਰੀਅਲ ਵੀ ਕਿਹਾ ਜਾਂਦਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ […]
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ। ਇਸ ਤੋਂ […]
ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਪਿਛਲੇ ਸੀਜ਼ਨ ਤੋਂ ਲੰਬਿਤ ਪਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ […]
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀਆਂ ਸਫਲ ਪਹਿਲਕਦਮੀਆਂ ਦਾ ਅਧਿਐਨ ਕੀਤਾ […]
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. […]
ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜ਼ਾਇਜ ਮੰਗਾਂ ਨੂੰ ਧਿਆਨਪੂਰਵਕ ਵਿਚਾਰਕੇ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ […]
ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ ‘ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ […]
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਰਾਜ ਦੀ ਜੇਲ੍ਹਾਂ ਦੇ ਲਈ 2.84 ਕਰੋੜ ਰੁਪਏ ਦੀ ਜਰੂਰੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ। ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਜਰੂਰੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਮੰਗ ਹਰਿਆਣਾ ਮੈਡੀਕਲ ਸੇਵਾ ਨਿਗਮ […]
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਦੇਸ਼ ਭਰ ’ਚ ਖੇਤੀਬਾੜੀ ਦੀ ਸਹਾਇਤਾ […]
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਦੀ ਇਹ ਕਹਿ ਕੇ ਸਖ਼ਤ ਆਲੋਚਨਾ ਕੀਤੀ ਹੈ ਕਿ ਬਜਟ ਵਿੱਚ ਔਰਤਾਂ, ਗਰੀਬਾਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਅੱਖੋਂ-ਪਰੋਖੇ ਕਰਨ ਦੇ ਨਾਲ-ਨਾਲ ਪੰਜਾਬ ਦੇ ਹਿੱਤਾਂ ਨੂੰ ਵੀ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ ਹੈ। ਇੱਥੇ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੇਂ-ਸਮੇਂ ਤੇ ਦਿੱਤੇ ਨਿਰਦੇਸ਼ਾਂ ਹੇਠ ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀਆਂ 5 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 19 ਅਗਸਤ 2024 ਤੱਕ ਕੀਤੀ ਹੈ। […]
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗਰੀਬਾਂ ਦੇ ਹਿੱਤ ਵਿਚ ਅਨੇਕ ਫੈਸਲੇ ਕੀਤੇ ਹਨ। ਅੱਜ ਸੂਬੇ ਵਿਚ ਬਿਨ੍ਹਾਂ ਪਰਚੀ-ਖਰਚੀ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਆਵੁਣ ਵਾਲੇ ਸਮੇਂ ਵਿਚ ਸੂਬੇ ਵਿਚ 50 ਹਜਾਰ ਹੋਰ ਭਰਤੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਅੱਜ ਜਿਲ੍ਹਾ ਕਰਲਾਲ ਵਿਚ ਪ੍ਰਬੰਧਿਤ ਪ੍ਰੋਗ੍ਰਾਮ […]
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਜੀਵਾਣੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਵਿੱਚ ਦਸਤ (ਡਾਇਓਰੀਆ), ਹੈਜ਼ਾ ਅਤੇ ਹੈਪੇਟਾਈਟਸ -ਏ ਸ਼ਾਮਲ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ, ਜਿਲਾ ਹੁਸ਼ਿਆਰਪੁਰ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਮ ਉਤੇ ਕਰਜ਼ਾ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸਹਿਕਾਰੀ ਸਭਾ ਧੁੱਗਾ ਕਲਾਂ ਦੇ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ […]
ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ […]
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਅਤੇ ਗਿਦੜਬਾਹਾ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ […]
ਪੰਜਾਬ ਯੂਨੀਵਰਸਿਟੀ (Panjab University) ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ 10ਵੇਂ ਅਤੇ ਵਿਸ਼ਵ ਪੱਧਰ ’ਤੇ 737 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਈ ਹੈ,ਯੂਐਸ ਨਿਊਜ਼ ਐਂਡ ਵਰਲਡ ਰਿਪੋਰਟ ਨੇ ਸੈਸ਼ਨ 2024-25 ਲਈ 2172 ਵਿਦਿਅਕ ਸੰਸਥਾਵਾਂ ਦੀ ਰੈਂਕਿੰਗ ਜਾਰੀ ਕੀਤੀ ਹੈ,ਰੈਂਕਿੰਗ 13 ਮਾਪਦੰਡਾਂ ‘ਤੇ ਅਧਾਰਤ ਸੀ। ਜਿਸ ਵਿੱਚ ਖੋਜ ਸੂਚਕਾਂਕ, ਉੱਚ ਪ੍ਰਭਾਵ ਪ੍ਰਕਾਸ਼ਨ ਅਤੇ ਪੀਅਰ ਧਾਰਨਾ ਆਦਿ ਸ਼ਾਮਲ ਹਨ,ਪੰਜਾਬ ਯੂਨੀਵਰਸਿਟੀ […]
ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੀ ਇੱਕ ਵੱਡੀ ਮੱਛੀ ਗੁਰਬਖਸ਼ ਉਰਫ਼ ਲਾਲਾ ਵਾਸੀ ਛੇਹਰਟਾ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 1 ਕਿਲੋ ਆਈਸ (ਮੇਥਾਮਫੇਟਾਮਾਈਨ), 2.45 ਕਿਲੋ ਹੈਰੋਇਨ ਅਤੇ […]
ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਦਾ ਪ੍ਰਸਤਾਵ ਸੌਂਪਿਆ ਹੈ। […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿੱਤ ਕਮਿਸ਼ਨਰ (ਜੰਗਲਾਤ) […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ 1, 84,45,551 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ […]
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ […]
ਨਰਮੇ ਦੀ ਫ਼ਸਲ ‘ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ ਸਬੰਧੀ ਖੋਜ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ […]
ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਸਬੰਧੀ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ ਅਤੇ ਕੌਮੀ ਬੁਲਾਰੇ ਸੰਜੇ ਸਿੰਘ ਅਤੇ ਰਾਜ ਸਭਾ ਮੈਂਬਰ ਅਤੇ ਕੌਮੀ ਜਨਰਲ ਸਕੱਤਰ ਡਾ਼. ਸੰਦੀਪ ਪਾਠਕ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਆਮ ਆਦਮੀ […]
ਰਾਸ਼ਟਰਪਤੀ ਜੋ ਬਿਡੇਨ (President Joe Biden) ਹੁਣ ਕੋਵਿਡ -19 ਨਾਲ ਸੰਕਰਮਿਤ ਪਾਏ ਗਏ ਹਨ,ਵ੍ਹਾਈਟ ਹਾਊਸ (White House) ਨੇ ਵੀਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਬਿਡੇਨ ਨੇ ਕੋਵਿਡ -19 (Covid-19) ਲਈ ਸਕਾਰਾਤਮਕ ਟੈਸਟ ਕੀਤਾ ਹੈ ਅਤੇ ਉਹ “ਹਲਕੇ ਲੱਛਣਾਂ” ਦਾ ਅਨੁਭਵ ਕਰ ਰਹੇ ਹਨ,”ਅੱਜ, ਲਾਸ ਵੇਗਾਸ ਵਿੱਚ ਆਪਣੇ ਪਹਿਲੇ ਸਮਾਗਮ ਤੋਂ ਬਾਅਦ, ਰਾਸ਼ਟਰਪਤੀ ਬਿਡੇਨ ਨੇ ਕੋਵਿਡ -19 […]
