ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ […]

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ ਅਧੀਨ 20,000 ਤੋਂ […]

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, ਜਨਵਰੀ 9 ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ ਵਿਦੇਸ਼ ਦੀਆਂ ਭਾਗ ਲੈਣ […]

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ, ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ […]

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ.ਐਨ.ਪੀ […]

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ […]

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ। ਸ੍ਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ […]

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 –  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਸੰਵਾਦ ਵਿੱਚ ਆਈ ਖੜੋਤ ਨੂੰ ਤੋੜ ਕੇ ਦੋਵੇਂ ਧਿਰਾਂ ਵਿਚਕਾਰ ਸਾਰਥਕ ਗੱਲਬਾਤ ਮੁੜ ਸ਼ੁਰੂ ਕੀਤੀ ਜਾਵੇ। ਸ੍ਰੀ ਚੌਹਾਨ ਵੀਡੀਓ ਕਾਨਫਰੰਸ ਰਾਹੀਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ […]

ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਨਾਲ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੂੰ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ 20-25 ਲੱਖ ਰੁਪਏ ਦੀ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। । ਮੁਹਾਲੀ ਅਦਾਲਤ ਨੇ ਉਸ ਨੂੰ ਹੋਰ ਪੁੱਛਗਿੱਛ ਲਈ ਚਾਰ ਦਿਨ ਦੇ […]

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਸੂਬੇ  ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਡਰਨ ਕੇਂਦਰੀ […]

 PSPCL ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਲਗਭਗ […]

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ

ਪੰਜਾਬ  ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। […]

ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ 22 ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਡਾ. ਅਮਿਤ ਬਾਂਸਲ ਪੁੱਤਰ ਸੁਭਾਸ਼ ਬਾਂਸਲ, ਵਾਸੀ ਮਕਾਨ ਨੰ. 141, ਸੈਕਟਰ 28-ਏ ਚੰਡੀਗੜ੍ਹ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ‘ਚ ਡਰੱਗ ਇੰਸਪੈਕਟਰ ਲੁਧਿਆਣਾ ਰੂਪਪ੍ਰੀਤ ਕੌਰ […]

ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ. ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ […]

ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਦ੍ਰਿੜਤਾ  ਇੱਕ ਬਹੁ-ਨੁਕਾਤੀ ਪਹੁੰਚ ਅਪਣਾਈ ਅਤੇ ਭ੍ਰਿਸ਼ਟਾਚਾਰ ਸਬੰਧੀ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

ਪੰਜਾਬ ਸਰਕਾਰ ਨੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਪਹੁੰਚ ਅਪਣਾਈ

ਸੂਬੇ ਦੇ ਲੋਕਾਂ ਲਈ ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ ਤਾਂ ਜੋ ਸੂਬੇ ਨੂੰ ਅਸਲ ਮਾਇਨਿਆਂ ਵਿੱਚ ਡਿਜ਼ੀਟਲ ਤੌਰ ‘ਤੇ ਸਮਰੱਥ ਸਮਾਜ ਵਿੱਚ ਬਦਲਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ […]

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2024 ਦੌਰਾਨ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 31 ਦਸੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦਫ਼ਤਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ […]

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ

 ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025  ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ […]

ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਦਿਆਂ ਉਨ੍ਹਾਂ ਦਰਮਿਆਨ ਚੋਣ ਪ੍ਰਕਿਰਿਆਵਾਂ ਅਤੇ ਚੋਣ […]

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. […]

 ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

 ਚੰਡੀਗੜ੍ਹ, 31 ਦਸੰਬਰ  ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਨੂੰ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨੇ ਸਾਲ 2024 ਵਿੱਚ ਬਜਟ ਪ੍ਰਬੰਧਾਂ ਵਿੱਚ 46 ਪ੍ਰਤੀਸ਼ਤ ਦੇ ਵਾਧੇ ਕਾਰਨ, ਜੋ ਪਿਛਲੇ ਸਾਲ 1425.76 ਕਰੋੜ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2024-25 ਲਈ 2072 ਕਰੋੜ ਰੁਪਏ ਹੋ ਗਿਆ, ਬਹੁਤ ਸਾਰੇ […]

ਸਾਲ 2024 ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ

ਚੰਡੀਗੜ੍ਹ, 31 ਦਸੰਬਰ   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ […]

ਪਾਕਿਸਤਾਨੀ ਫੌਜ ਤੇ ਤਾਲਿਬਾਨ ਵਿਚਾਲੇ ਸਰਹੱਦੀ ਲਾਈਨ ਡੂਰੰਡ ਲਾਈਨ ਤੇ ਜੰਗ ਵਰਗੀ ਸਥਿਤੀ ਬਣੀ

ਪਾਕਿਸਤਾਨੀ ਫੌਜ ਤੇ ਤਾਲਿਬਾਨ ਵਿਚਾਲੇ ਸਰਹੱਦੀ ਲਾਈਨ ਡੂਰੰਡ ਲਾਈਨ (‘Border line Durand line) ਤੇ ਜੰਗ ਵਰਗੀ ਸਥਿਤੀ ਬਣੀ ਹੋਈ ਹੈ,ਟੀਟੀਪੀ ਦੇ ਅੱਤਵਾਦੀਆਂ ਦੁਆਰਾ 16 ਪਾਕਿਸਤਾਨੀ ਫੌਜ ਦੇ ਜਵਾਨਾਂ ਦੇ ਮਾਰੇ ਜਾਣ ਤੋਂ ਬਾਅਦ, ਪਾਕਿਸਤਾਨੀ ਹਵਾਈ ਫੌਜ ਨੇ ਅਫਗਾਨਿਸਤਾਨ ਦੇ ਪਕਤਿਕਾ ਅਤੇ ਖੋਸਤ ਸੂਬਿਆਂ ਵਿੱਚ ਹਵਾਈ ਹਮਲੇ ਕੀਤੇ। ਪਾਕਿਸਤਾਨ ਦੇ ਇਸ ਹਮਲੇ ਵਿੱਚ ਕਰੀਬ 50 ਲੋਕਾਂ […]

ਜੰਮੂ-ਕਸ਼ਮੀਰ ’ਚ ਭਾਰੀ ਬਰਫ਼ਬਾਰੀ

ਕਸ਼ਮੀਰ ’ਚ ਮੌਸਮ ਦੀ ਸੱਭ ਤੋਂ ਭਾਰੀ ਬਰਫਬਾਰੀ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਆਮ ਜੀਵਨ ਪਟੜੀ ’ਤੇ ਪਰਤਣ ਲੱਗਾ ਹੈ। ਉਡਾਣਾਂ ਦਾ ਸੰਚਾਲਨ ਮੁੜ ਸ਼ੁਰੂ ਹੋ ਗਿਆ ਹੈ ਅਤੇ ਕਈ ਸੜਕਾਂ ਨੂੰ ਆਵਾਜਾਈ ਲਈ ਸਾਫ਼ ਕਰ ਦਿਤਾ ਗਿਆ ਹੈ। ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ […]

 2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਉੱਥੇ ਹੀ ਬਹੁਤ ਸਾਰੀਆਂ ਭਲਾਈ ਸਕੀਮਾਂ ਤਹਿਤ ਕਿਰਤੀਆਂ ਨੂੰ ਕਰੋੜਾਂ ਰੁਪਏ ਦੀ ਵਿੱਤੀ […]

ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ

ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 ਵਿੱਚ ਮਾਲ ਵਿਭਾਗ ਵੱਲੋਂ ਵੱਡੇ ਸੁਧਾਰ […]

Delhi Elections: ਆਮ ਆਦਮੀ ਪਾਰਟੀ ਭਾਜਪਾ ‘ਤੇ ਹਮਲੇ ਕਰਦੀ ਨਜ਼ਰ ਆ ਰਹੀ ਹੈ

ਨਵੇਂ ਸਾਲ ‘ਚ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਦੀਆਂ ਤਰੀਕਾਂ ਦਾ ਐਲਾਨ ਹੋਣ ਜਾ ਰਿਹਾ ਹੈ, ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ (Aam Aadmi Party) ਭਾਜਪਾ ‘ਤੇ ਹਮਲੇ ਕਰਦੀ ਨਜ਼ਰ ਆ ਰਹੀ ਹੈ,ਇਸ ਦੇ ਨਾਲ ਹੀ ਪਾਰਟੀ ਨੇ ਦਿੱਲੀ ਦੀਆਂ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ […]

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ‘ਤੇ ਅੱਜ ਖਾਪ ਮਹਾਪੰਚਾਇਤ

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੋਰੀ ਸਰਹੱਦ ‘ਤੇ ਕਿਸਾਨ ਪਿਛਲੇ ਇਕ ਸਾਲ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਮਰਨ ਵਰਤ ‘ਤੇ ਹਨ। ਉਸ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ। ਹੁਣ ਇਸ ਅੰਦੋਲਨ ਨੂੰ ਖਾਪ ਪੰਚਾਇਤ ਦਾ ਸਮਰਥਨ ਵੀ ਮਿਲ ਗਿਆ ਹੈ। ਹਿਸਾਰ ‘ਚ ਅੱਜ (ਐਤਵਾਰ) ਵੱਡੀ […]

ਵੇਰਕਾ ਬ੍ਰਾਂਡ ਦੀ ਸਰਦਾਰੀ ਕਾਇਮ,ਪ੍ਰਤੀ ਦਿਨ 12.66 ਲੱਖ ਪੈਕੇਟ ਦੁੱਧ ਵੇਚਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਅਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ […]

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ […]

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਹੀਦੀ ਸਭਾ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਮਹਾਨ […]

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ  ਸ਼ਰਧਾਂਜਲੀ ਭੇਟ

ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਸ.ਬੈਂਸ ਨੇ ਕਿਹਾ ਕਿ ਸ.ਮਨਮੋਹਨ ਸਿੰਘ ਨੇ ਦੇਸ਼ ਦੀ ਆਰਥਿਕ ਸਥਿਤੀ […]

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਦਿੱਤੀ ਸ਼ਰਧਾਂਜਲੀ

ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੇ ਗੁਰਦੁਆਰਾ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।   ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ […]

ਡਾ. ਬਲਜੀਤ ਕੌਰ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪ੍ਰਤੀ ਅਹਿਮ ਪ੍ਰਾਪਤੀਆਂ ‘ਤੇ ਚਾਨਣਾ ਪਾਇਆ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਕੀਤੇ ਮਹੱਤਵਪੂਰਨ ਕਦਮਾਂ ‘ਤੇ ਚਾਨਣ ਪਾਇਆ। ਮੰਤਰੀ ਨੇ ਦੱਸਿਆ ਕਿ ਬੁਢਾਪਾ […]

ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ- ਬਠਿੰਡਾ

ਬਠਿੰਡਾ, 26 ਦਸੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 31 ਦਸੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ […]

 ਪੰਜਾਬ ਸਰਕਾਰ ਵੱਲੋਂ  1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ।   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ   ਵੱਲੋਂ ਮਹਾਤਮਾ ਗਾਂਧੀ […]

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ’ਚ ਵੀਰ ਬਾਲ ਦਿਵਸ ਪ੍ਰੋਗਰਾਮ ’ਚ ਹੋਣਗੇ ਸ਼ਾਮਲ

ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੁਪਹਿਰ 12 ਵਜੇ ਦੇ ਕਰੀਬ ਨਵੀਂ ਦਿੱਲੀ ਦੇ ਭਾਰਤ ਮੰਡਪਮ ’ਚ ਦੇਸ਼ ਦੇ ਭਵਿੱਖ ਦੀ ਨੀਂਹ ਵਜੋਂ ਬੱਚਿਆਂ ਨੂੰ ਸਨਮਾਨਿਤ ਕਰਨ ਵਾਲੇ ਦੇਸ਼ ਵਿਆਪੀ ਸਮਾਗਮ ‘ਵੀਰ ਬਾਲ ਦਿਵਸ’ਵਿੱਚ ਹਿੱਸਾ ਲੈਣਗੇ,ਇਸ ਮੌਕੇ ਦੇਸ਼ ਭਰ ਦੇ ਬੱਚਿਆਂ ਨੂੰ ਸੰਬੋਧਨ ਵੀ ਕਰਨਗੇਪ੍ਰਧਾਨ […]

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ […]