ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਅਭਿਆਨ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਅਤੇ ਸਮਾਜ ਵਿਰੋਧੀ ਤੱਤਾਂ ’ਤੇ […]
ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ।
ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈਡੀ, ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਬੰਧਾਂ ਤੇ ਕਾਨੂੰਨ […]
ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।
ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨਾਲ ਸੂਬੇ ਭਰ ਦੀਆਂ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਫਲੈਗ ਮਾਰਚ ਕੱਢਿਆ। ਦੱਸਣਯੋਗ ਹੈ ਕਿ ਪੰਜਾਬ ਵਿੱਚ ਆਮ ਚੋਣਾਂ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਸਪੈਸ਼ਲ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਕੋਟ ਜਿਲਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ- ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜਿਲ਼ਕਾ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ […]
ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਭੀਖ ਮੰਗਣ ਦੇ ਖਾਤਮੇ ਲਈ ‘ਭਿੱਖਿਆ ਤੋਂ ਸਿੱਖਿਆ ਤੱਕ’ ਪ੍ਰੋਜੈਕਟ ਤਹਿਤ ਸਰਕਾਰੀ ਵਿਭਾਗਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਵਿਸਤ੍ਰਿਤ ਚਰਚਾ ਕੀਤੀ।
ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਆਖਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਅਪ੍ਰੈਲ 2024 ‘ਚ ਕਈ ਦਿਨਾਂ ਲਈ ਬੈਂਕ ਛੁੱਟੀਆਂ ਹੋਣਗੀਆਂ। ਇਸ ਲਈ ਜੇਕਰ ਤੁਸੀਂ ਅਪ੍ਰੈਲ ਮਹੀਨੇ ‘ਚ ਬੈਂਕ ਦਾ ਕੰਮ ਕਰਵਾਉਣ ਲਈ ਬੈਂਕ ਜਾਣਾ ਚਾਹੁੰਦੇ ਹੋ ਤਾਂ ਉਸ ਤੋਂ ਪਹਿਲਾਂ ਤੁਹਾਨੂੰ ਬੈਂਕ ਦੀਆਂ ਛੁੱਟੀਆਂ ਦੀ ਸੂਚੀ ਇਕ ਵਾਰ ਜ਼ਰੂਰ ਚੈੱਕ ਕਰ ਲੈਣੀ ਚਾਹੀਦੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਮ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ।
ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ ‘ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ।
ਉੱਤਰਾਖੰਡ ਜਿਲ੍ਹੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿੱਚ ਚੱਲ ਰਹੀ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦਾ ਦੋ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਦੋਂ ਨਿਤਨੇਮ ਤੋਂ ਬਾਅਦ ਬਾਬਾ ਤਰਸੇਮ ਸਿੰਘ ਆਪਣੇ ਸੇਵਕਾਂ ਨਾਲ ਗੁਰਦੁਆਰਾ ਕੰਪਲੈਕਸ ਦੇ ਨੇੜੇ ਸੈਰ […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ […]
ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, […]
ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।
ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਤਾਂ ਜੋ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ […]
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੀ ਵਿਸਤ੍ਰਿਤ ਜਾਣਕਾਰੀ ਤੋਂ ਇਲਾਵਾ ਵੋਟਰਾਂ ਦੀ ਕੁੱਲ ਸੰਖਿਆ (2,12,71,246), ਮਰਦ ਵੋਟਰ (1,11,92,959), ਔਰਤ ਵੋਟਰ (1,00,77,543), ਟਰਾਂਸਜੈਂਡਰ ਵੋਟਰ (744), ਅਪਾਹਜ ਵਿਅਕਤੀ (1,57,257), […]
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ।
ਯੂਟਿਊਬਰ ਐਲਵਿਸ਼ ਯਾਦਵ ਨੂੰ ਸਥਾਨਕ ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਅੱਜ ਗ੍ਰਿਫਤਾਰ ਕਰ ਲਿਆ। ਫੋਰੈਂਸਿਕ ਰਿਪੋਰਟ ਨੇ ਪੁਸ਼ਟੀ ਕੀਤੀ ਸੀ ਕਿ ਜ਼ਹਿਰ ਦਾ ਨਮੂਨਾ ਜੋ ਟੈਸਟ ਲਈ ਲੈਬ ਵਿੱਚ ਭੇਜਿਆ ਗਿਆ ਸੀ, ਉਹ ਕੋਬਰਾ ਦਾ ਸੀ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਸਿੰਘ ਮਾਂ ਬਣਨ ਜਾ ਰਹੀ ਹੈ।
ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦਾ ਸੰਚਾਲਨ ਲਈ ਤਾਰੀਖਾਂ ਦਾ ਐਲਾਨ ਕੀਤਾ ਹੈ। ਇਸ ਵਾਰ ਲੋਕ ਸਭਾ ਚੋਣਾਂ ਸੱਤ ਪੜਾਅਵਾਂ ‘ਚ 19 ਅਪ੍ਰੈਲ ਤੋਂ ਹੋਵੇਗੀ, ਜਿਸ ਦੀ ਨਤੀਜੇ 4 ਜੂਨ ਨੂੰ ਘੋਸ਼ਿਤ ਕੀਤੇ ਜਾਣਗੇ।
ਲੁਧਿਆਣੇ ਵਿੱਖੇ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਮਾਫੀਆ ਵਿਰੁੱਧ ਸ਼ੁਰੂ ਕੀਤੀ ਗਈ ਕਾਰਵਾਈ ਤਹਿਤ ਆਬਕਾਰੀ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ ਰਾਜਾਪੁਰ, ਜੱਦੀਦ ਅਤੇ ਭੋਲੇਵਾਲ ਪਿੰਡਾਂ ਵਿੱਚ ਛਾਪੇਮਾਰੀ ਕਰਕੇ 24000 ਕਿਲੋ ਲਾਹਣ ਜ਼ਬਤ ਕੀਤੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਫੰਡ ਉਕਤ ਪੰਚਾਇਤ ਨੂੰ ਇੰਦਰਾ ਆਵਾਸ ਯੋਜਨਾ ਤਹਿਤ ਗਰੀਬਾਂ ਅਤੇ ਬੇਘਰਿਆਂ […]
ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਯੁਵਕ ਸੇਵਾਵਾਂ ਵਿਭਾਗ ਦੀਆਂ ਗਤੀਵਿਧੀਆਂ ਅਤੇ ਸਕੀਮਾਂ ਵੱਧ ਤੋਂ ਵੱਧ ਲੋਕਾਂ/ਨੌਜਵਾਨਾਂ ਤੱਕ ਪਹੁੰਚਾਉਣ ਲਈ ਅੱਜ ਇੱਥੇ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ ਕੀਤੀ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇੱਥੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ ‘ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਦੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਨਿਯੁਕਤੀ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਜਾਗਰਣ ਦੇ ਨਿਊਜ਼ ਐਡੀਟਰ ਸ੍ਰੀ ਸੁਸ਼ੀਲ ਖੰਨਾ ਦੇ ਪਿਤਾ ਅਤੇ ਹਿੰਦ ਸਮਾਚਾਰ ਦੇ ਸਾਬਕਾ ਨਿਊਜ਼ ਐਡੀਟਰ ਸ੍ਰੀ ਸ਼ਾਮ ਦਾਸ ਖੰਨਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
