Breaking News:- Anurag Verma ਬਣੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ- ਪੜ੍ਹੋਂ ਹੁਕਮਾਂ ਦੀ ਕਾਪੀ

Anurag Verma ਬਣੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ ਬਣੇ। ਵਿਜੇ ਕੁਮਾਰ ਜੰਜੂਆ ਦੀ 30 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ। ਇਸ ਲਈ ਪੰਜਾਬ ਦਾ ਨਵੇ ਚੀਫ ਸੈਕਟਰੀ ਬਣਾਇਆ ਗਿਆ। ਪੜੋਂ ਹੁਕਮਾ ਦੀ ਕਾਪੀ।

ਘੱਗਰ ਦਰਿਆ ‘ਚ ਅਚਾਨਕ ਆਇਆ ਪਾਣੀ, ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਲੈ ਕੇ ਅਲਰਟ

ਪੰਜਾਬ ਅਤੇ ਹਿਮਾਚਲ ‘ਚ ਅਗਲੇ 5 ਦਿਨਾਂ ਤੱਕ ਹੋਰ ਮੀਂਹ ਪੈਣ ਦੇ ਅਸਾਰ ਹਨ। ਜਿਸ ਨਾਲ ਘੱਗਰ ਦਰਿਆ ਵਿੱਚ ਪਾਣੀ ਬਹੁਤ ਜਾਦਾ ਵੱਧ ਗਿਆ ਹੈ। ਅਲਰਟ ਤੋਂ ਬਾਅਦ ਘੱਗਰ ਨੇੜੇ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

CM ਪੰਜਾਬ ਨੇ ਕੇਂਦਰ ਦੀ Z+ਸਕਿਉਰਟੀ ਲੈਣ ਤੋਂ ਕੀਤੀ ਨਾਂਹ

ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ Z+ ਸਕਿਉਰਟੀ ਲੈਣ ਤੋਂ ਨਾਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਮੇਰੀ ਪੰਜਾਬ ਪੁਲਿਸ ਦੀ ਸਪੈਂਸਲ ਸਕਿਉਰਟੀ ਹੀ ਕਾਫੀ ਹੈ। ਭਗਵੰਤ ਮਾਨ ਨੇ ਕੇਂਦਰ ਨੂੰ ਇਸ ਸਬੰਧੀ ਚਿੱਠੀ ਲਿੱਖ ਕੇ ਸਾਫ ਨਾਹ ਕਰ ਦਿੱਤੀ ਹੈ।

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ

ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।

ਵਜ਼ਾਰਤ ਵਿੱਚ ਫੇਰਬਦਲ ਦੌਰਾਨ ਨਿੱਜਰ ਨੇ ਮੁੱਖ ਮੰਤਰੀ ਨੂੰ ਸੌਂਪਿਆ ਅਸਤੀਫਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਛੇਤੀ ਪ੍ਰਵਾਨ ਕਰਨ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤਾ ਹੈ।

ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ।

ਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।

ਆਨਲਾਈਨ ਪੇਮੈਂਟ ਗਲਤ ਹੋਣ ਤੇ 48 ਘੰਟੇ ਅੰਦਰ ਪੈਸੇ ਆਉਣਗੇ ਵਾਪਿਸ

ਆਰ.ਬੀ.ਆਈ. ਨੇ ਇਕ ਨੰਬਰ ਜਾਰੀ ਕੀਤਾ ਹੈ। ਜਿਸ ਤੇ ਕਾਲ ਕਰਕੇ ਤੁਹਾਡੀ ਗਲਤ ਹੋਈ ਪੇਮੈਂਟ ਦੀ ਜਾਣਕਾਰੀ ਦੇਣ ਤੇ 48 ਘੰਟਿਆਂ ਵਿੱਚ ਤੁਹਾਡੇ ਪੈਂਸੇ ਵਾਪਿਸ ਆਉਣਗੇ। ਨੰਬਰ 18001201740 ਤੇ ਕਰੋ ਸਿਕਾਇਤ। ਪੇਮੈਂਟ ਕਰਨ ਤੋਂ ਬਾਅਦ PPBL ਨੰਬਰ ਨੂੰ ਸੁਰੱਖਿਅਤ ਰੱਖਣਾ ਹੋਵੇਗਾ। ਗਲਤ ਪੇਮੈਂਟ ਹੋਣ ਦੇ 3 ਦਿਨਾਂ ਦੇ ਅੰਦਰ ਅੰਦਰ ਕਰਨੀ ਹੋਵੇਗੀ ਸਿਕਾਇਤ।

ਸਰਕਾਰ ਤੁਹਾਡੇ ਦੁਆਰ: ਮਿਸ਼ਨ ਅਬਾਦ 30 ਸਰਹੱਦੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾ ਰਹੀ ਹੈ ਸਰਕਾਰੀ ਸਕੀਮਾਂ ਦਾ ਲਾਭ

ਫਾਜਿਲਕਾ, 5 ਮਈ- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਪ੍ਰੇਰਣਾ ਨਾਲ ਫਾਜ਼ਿਲਕਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤਾ ਮਿਸ਼ਨ ਆਬਾਦ 30 ਕੌਮਾਂਤਰੀ ਸਰਹੱਦ ਨੇੜੇ ਵਸੇ ਪਿੰਡਾਂ ਦੇ ਲੋਕਾਂ ਤੱਕ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਪੁੱਜਦਾ ਕਰਕੇ ਉਨ੍ਹਾਂ ਦੇ ਜੀਵਨ ਵਿਚ ਗੁਣਾਤਮਕ ਸੁਧਾਰ ਲਿਆ ਰਿਹਾ ਹੈ। […]

ਅੱਜ ਪੰਜਾਬ ਵਿੱਚ 80 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣਗੇ

ਅੱਜ ਪੰਜਾਬ ਵਿੱਚ 80 ਹੋਰ ਨਵੇਂ ਆਮ ਆਦਮੀ ਕਲੀਨਿਕ ਸੁਰੂ ਹੋਣ ਜਾ ਰਹੇ ਹਨ। ਭਗਵੰਤ ਮਾਨ ਦੀ ਸਰਕਾਰ ਨੂੰ 1 ਸਾਲ ਤੋਂ ਜਿਆਦਾ ਹੋ ਗਿਆ ਹੈ। ਅੱਜ ਲੁਧਿਆਣਾ ਤੋਂ ਸੁਰੂਆਤ ਹੋਵੇਗੀ।

ਪੰਜਾਬ ਸਕੱਤਰੇਤ ਦੀ ਕੰਨਟੀਨ ਵਿੱਚ ਅੱਜ ਤੋਂ ਮਿਲਣਗੇ ਦਹੀ ਨਾਲ ਪਰੌਠੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ ‘ਨਵੇਂ ਯੁੱਗ ਦਾ ਆਗਾਜ਼’ ਹੋਇਆ ਹੈ, ਜਿਸ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਣ ਦੇ ਨਾਲ-ਨਾਲ 2 ਮਈ ਤੋਂ 15 ਜੁਲਾਈ ਤੱਕ ਲਗਭਗ 40-45 ਕਰੋੜ ਰੁਪਏ ਦੀ ਵੀ ਬੱਚਤ ਹੋਵੇਗੀ।

‘ਨਵੇਂ ਯੁੱਗ ਦਾ ਆਗਾਜ਼’, ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ

ਚੰਡੀਗੜ੍ਹ, 2 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ ‘ਨਵੇਂ ਯੁੱਗ ਦਾ ਆਗਾਜ਼’ ਹੋਇਆ ਹੈ, ਜਿਸ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਣ ਦੇ ਨਾਲ-ਨਾਲ 2 ਮਈ ਤੋਂ 15 ਜੁਲਾਈ ਤੱਕ ਲਗਭਗ 40-45 ਕਰੋੜ ਰੁਪਏ ਦੀ ਵੀ ਬੱਚਤ ਹੋਵੇਗੀ।

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।

ਪੰਜਾਬ ਸਰਕਾਰ ਦੀ ਕੈਬਨਿਟ ਦੀ ਮੀਟਿੰਗ ਪਹਿਲੀ ਬਾਰ ਚੰਡੀਗੜ੍ਹ ਤੋਂ ਬਾਹਰ! ਪੜ੍ਹੋਂ ਹੁਕਮਾਂ ਦੀ ਕਾਪੀ।

ਪੰਜਾਬ ਸਰਕਾਰ ਵੱਲੋਂ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਮਿਤੀ 28 ਅਪ੍ਰੈਲ ਨੂੰ ਲੁਧਿਆਣਾ ਦੇ ਸਰਕਟ ਹਾਊਸ ਵਿਚ ਹੋਵੇਗੀ। ਮੀਟਿੰਗ ਤਕਰੀਬਨ 11 ਵਜੇ ਹੋਵੇਗੀ।

ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

ਮੁੱਖ ਮੰਤਰੀ ਵੱਲੋਂ ਦਾਂਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ

ਚੰਡੀਗੜ੍ਹ, 26 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਜਿਸ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ 11 ਜਵਾਨ ਸ਼ਹੀਦ ਹੋ ਗਏ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 26 ਅਪ੍ਰੈਲ– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ।

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਪ੍ਰਕਾਸ਼ ਸਿੰਘ ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਪ੍ਰਗਟਾਇਆ

ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਤੀ 27 ਅਪ੍ਰੈਲ 2023 ਦੀ ਛੁੱਟੀ ਘੋਸ਼ਿਤ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 25 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀ

ਚੰਡੀਗੜ੍ਹ, 25 ਅਪ੍ਰੈਲਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਜਾਰੀ

ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਨੂੰ ਜਾਰੀ ਕੀਤਾ।

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ

ਸਾਰੇ ਸੂਬੇ ਦੂਜੇ ਰਾਜਾਂ ਵਿੱਚ ਚੱਲ ਰਹੇ ਨਵੇਂ ਉੱਦਮਾਂ ਤੋਂ ਸਿੱਖ ਕੇ ਪ੍ਰੇਰਨਾ ਲੈਣ: ਮੀਤ ਹੇਅਰ ਮੀਤ ਹੇਅਰ ਨੇ ਖੇਡ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੀ ਉਦਾਹਰਨ ਦਿੰਦਿਆਂ ਪੰਜਾਬੀਆਂ ਦੀ ਅਥਾਹ ਸਮਰੱਥਾ ਦਾ ਜ਼ਿਕਰ ਕੀਤਾ ਪੰਜਾਬ ਦੇ ਖੇਡ ਮੰਤਰੀ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ ਇੰਫਾਲ ਦਾ ਵੀ ਕੀਤਾ ਦੌਰਾ ਇੰਫਾਲ/ਚੰਡੀਗੜ੍ਹ, 25 […]

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬਾਰੇ- ਮੁੱਖ ਮੰਤਰੀ ਦਾ ਬਿਆਨ

ਮਿਤੀ 24 ਅਪ੍ਰੈਲ 2023 ਨੂੰ ਮੋਰਿਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬਾਰੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ Twitter ਤੇ ਟਵੀਟ ਕਰਕੇ ਲੋਕਾ ਨੂੰ ਜਾਣਕਾਰੀ ਦਿੱਤੀ।

ਪੰਜਾਬ ਵਿੱਚ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾਂ

ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਕਰਨ ਲਈ ਮੁੱਖ ਮੰਤਰੀ ਨੇ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਕੀਤੀਆਂ ਲੋਕਾਂ ਨੂੰ ਸਮਰਪਿਤਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਯਕੀਨੀ ਬਣਾਉਣ ਲਈ ਪੰਜਾਬ ਵਿੱਚ 55 ਜਨਤਕ ਖੱਡਾਂ ਹੋਈਆਂ ਕਾਰਜਸ਼ੀਲ

ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਲੋਕਾਂ ਨੂੰ ਵਧਾਈਆਂ ਦਿੱਤੀਆਂ

ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੋਕੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਲੋਕਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਅਤੇ ਮਿਹਨਤ, ਕਿਰਤ ਕਰਨ ਲਈ ਕਿਹਾ।

ਭਾਰਤ ਦੇ ਦਿੱਲੀ ਵਿੱਚ ਖੁੱਲਿਆਂ ਦੂਜਾ ਐਪਲ ਸਟੋਰ, CEO TimCook ਨੇ ਕੀਤਾ ਗਾਹਕਾਂ ਦਾ ਸਵਾਗਤ

ਭਾਰਤ ਦੇ ਦਿੱਲੀ ਸਾਕੇਤ ਵਿਚ ਦੂਜਾ Apple Store ਅੱਜ ਖੁੱਲ ਗਿਆ ਹੈ। Apple ਦੇ CEO TimCook ਨੇ ਅੱਜ ਸਟੋਰ ਦੀ Grand Opening ਕੀਤੀ। CEO ਵੱਲੋਂ ਅੱਜ ਗਾਹਕਾਂ ਦਾ ਸਵਾਗਤ ਕੀਤਾ।

ਸੱਤ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ 

  ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲਾ ਲੁਧਿਆਣਾ ਦੀ ਤਹਿਸੀਲ ਸਾਹਨੇਵਾਲ ਦੇ ਪਿੰਡ ਧਰੌੜ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਾਥੀ ਇੰਦਰਜੀਤ ਸਿੰਘ ਵਿਰੁੱਧ 7000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਇੰਦਰਜੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ […]

ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ ਗਿਆ। ਲੰਡਨ ਜਾਣ ਦੀ ਤਿਆਰੀ ਵਿਚ ਸੀ।

ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ਤੋ ਰੋਕਿਆ ਅਤੇ ਪੁਲਿਸ ਇਸ ਬਾਰੇ ਪੁੱਛ-ਗਿੱਛ ਕਰ ਰਹੀ ਹੈ। ਲੰਡਨ ਜਾਣ ਦੀ ਤਿਆਰੀ ਵਿੱਚ ਸੀ, ਕਿਰਨਦੀਪ ਕੌਰ।

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ ਉਦੇਸ਼ ਰੱਖਿਆ ਸੇਵਾਵਾਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ […]

ਪੰਜਾਬ ਸਰਕਾਰ ਵੱਲੋਂ ‘ਪਰਿਵਰਤਨ’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ‘ਪਰਿਵਰਤਨ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ 12 IAS ਅਤੇ 1 IFS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ।

ਪ੍ਰਸੋਨਲ ਵਿਭਾਗ, (ਆਈ.ਏ.ਐਸ. ਸਾਖਾ), ਪੰਜਾਬ ਸਰਕਾਰ ਵੱਲੋਂ ਅੱਜ 12 IAS ਅਤੇ 1 IFS ਅਧਿਕਾਰੀਆਂ ਦੇ ਵੱਖ-ਵੱਖ ਵਿਭਾਗਾਂ ਵਿੱਚ ਤਬਾਦਲੇ ਕੀਤੇ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਕ੍ਰਾਂਤੀਕਾਰੀ ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਤੋਂ ਪਰਦਾ ਹਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਮਹਾਨ ਕ੍ਰਾਂਤੀਕਾਰੀ ਤੇਜਾ ਸਿੰਘ ਸੁਤੰਤਰ ਦੀ 50ਵੀਂ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਇਆ।