ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ‘ਤੇ ਅੱਜ ਪੇਡਾ ਦੇ ਦਫ਼ਤਰ ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹਾਂਸ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀ ਮਕੈਨੀਕਲ ਇੰਜਨੀਅਰਿੰਗ ਸ਼ਾਖਾ ਦੇ ਪ੍ਰੋਫ਼ੈਸਰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਾਹਣੀਆਂ […]
ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਯੋਗਤਾ ਮਿਤੀ 01.01.2025 ਹੋਵੇਗੀ। ਵੋਟਰ ਸੂਚੀਆਂ ਦੀ ਤਿਆਰੀ 25.11.2024 […]
ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ […]
ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸੂਬੇ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਪੰਜਾਬ ਰਾਜ ਦੇ ਚੰਡੀਗੜ੍ਹ ਵਿੱਚ ਸਥਿਤ ਸਰਕਾਰੀ ਦਫਤਰਾਂ/ਬੋਰਡਾਂ/ਕਾਰਪੋਰੇਸ਼ਨ/ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦਾ ਉਦੇਸ਼ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਾ ਹੈ। […]
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਇੱਥੇ ਦਿੱਤੇ ਗਏ ਭਰੋਸੇ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਵਾਪਸ ਲੈ ਲਈ ਹੈ। ਡਾ. ਬਲਬੀਰ ਸਿੰਘ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਅਤੇ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਪੀ.ਸੀ.ਐਮ.ਐਸ. ਐਸੋਸੀਏਸ਼ਨ ਦੇ […]
ਆਮ ਆਦਮੀ ਪਾਰਟੀ (Aam Aadmi Party) ਨੇ ਮੰਗਲਵਾਰ ਦੇਰ ਰਾਤ ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਲਈ 20 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ, ਜਿਸ ਵਿੱਚ ਸਾਬਕਾ ਮੰਤਰੀ ਛਤਰਪਾਲ ਸਿੰਘ ਨੂੰ ਬਰਵਾਲਾ ਤੋਂ ਮੈਦਾਨ ਵਿੱਚ ਉਤਾਰਿਆ ਗਿਆ, ਜਿਸ ਤੋਂ ਇੱਕ ਦਿਨ ਬਾਅਦ ਉਹ ਭਾਜਪਾ ਨੂੰ ਅਲਵਿਦਾ ਕਹਿ ਗਏ। ਮੰਗਲਵਾਰ ਨੂੰ, ਆਮ ਆਦਮੀ ਪਾਰਟੀ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ […]
ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਏ ਗਏ ਏ.ਆਈ.ਐਫ […]
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ। ਖ਼ਾਸ ਕਰਕੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। […]
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ ਤੋਂ ਸੁਰੱਖਿਅਤ ਹਵਾਲਗੀ ਪ੍ਰਾਪਤ ਕਰ ਲਈ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਵੱਲੋਂ ਅੱਜ […]
ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ ਦੇ ਸੰਵਿਧਾਨ ਦੇ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਰੰਗਲੇ ਪੰਜਾਬ ਦੇ ਸੰਕਲਪ ਦੀ ਸਿੱਧੀ ਲਈ ਲਾਜਮੀ ਹੈ ਕਿ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲਣ।ਇਹ ਸ਼ਬਦ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਕੀਵ ਯਾਤਰਾ ਤੋਂ ਕੁੱਝ ਦਿਨ ਪਹਿਲਾਂ ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਯੂਕਰੇਨ ਸੰਕਟ ਦਾ ਸ਼ਾਂਤੀਪੂਰਨ ਹੱਲ ਲੱਭਣ ਲਈ ਯੋਗਦਾਨ ਪਾਉਣ ਲਈ ਤਿਆਰ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਵੋਲੋਡੀਮੀਰ ਜ਼ੇਲੈਂਸਕੀ (President Volodymyr Zelensky) ਨਾਲ ਗੱਲਬਾਤ ਕਰਨ ਲਈ 23 ਅਗੱਸਤ ਨੂੰ ਯੂਕਰੇਨ ਦੀ ਰਾਜਧਾਨੀ ਜਾਣਗੇ,ਵਿਦੇਸ਼ ਮੰਤਰਾਲੇ […]
ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ। ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਨਾਲ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਵਾਪਿਸ ਲਈ ਗਈ। ਮਾਲ ਮੰਤਰੀ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ […]
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ. ਦੀ ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ। ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ […]
ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’, 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ ਨੂੰ ‘ਸ਼ਹੀਦ ਭਗਤ […]
ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ […]
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ (ਫਾਜ਼ਿਲਕਾ) ਅਤੇ ਪਾਤੜਾਂ (ਪਟਿਆਲਾ) ਵਿਖੇ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਜਗ੍ਹਾ ਦੀ ਚੋਣ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ […]
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ, ਜਿਸਦੀ ਸੰਯੁਕਤ ਅਨੁਮਾਨਿਤ ਲਾਗਤ 151 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਭਰੋਸੇਮੰਦ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ […]
ਸੂਬੇ ਵਿੱਚ ਦੁਰਘਟਨਾਵਾਂ ਦੇ ਪੀੜਤਾਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ‘ਫਰਿਸ਼ਤੇ’ ਸਕੀਮ ਤਹਿਤ ਸੁਤੰਤਰਤਾ ਦਿਵਸ-2024 ਮੌਕੇ 16 ਫਰਿਸ਼ਤਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ […]
ਜਾਪਾਨ ਦੇ ਪ੍ਰਧਾਨ ਮੰਤਰੀ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਫੂਮੀਓ ਕਿਸ਼ਿਦਾ ਨੇ ਕਿਹਾ ਕਿ ਉਹ ਸਤੰਬਰ ਵਿੱਚ ਅਹੁਦਾ ਛੱਡ ਦੇਣਗੇ। ਉਨ੍ਹਾਂ ਦਾ ਤਿੰਨ ਸਾਲ ਦਾ ਕਾਰਜਕਾਲ ਖਤਮ ਹੋ ਜਾਵੇਗਾ। ਉਨ੍ਹਾਂ ਸਤੰਬਰ ਵਿੱਚ ਹੋਣ ਵਾਲੀ ਪਾਰਟੀ ਪ੍ਰਧਾਨ ਦੀ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਜਾਪਾਨ ਦੇ ਸਰਕਾਰੀ ਟੀਵੀ ਚੈਨਲ ਨੇ ਇਸ […]
ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਸ ਕਰਕੇ ਬਹੁਤ ਸਾਰੇ ਨੌਜਵਾਨ ਹੁਣ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿ ਕੇ ਇੱਥੇ ਸਰਕਾਰੀ ਨੌਕਰੀ ਹਾਸਲ ਕਰਨ ਲਈ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।ਇੱਥੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਰੋਹ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਮਨੀਸ਼ ਸ਼ਰਮਾ ਨਾਮ ਦੇ ਇਕ ਨਵ-ਨਿਯੁਕਤ ਨੌਜਵਾਨ ਨੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਨੂੰ ਗੁਰਦਾਸਪੁਰ ਸਿਟੀ ਇਲਾਕੇ ਤੋਂ ਹਿਰਾਸਤ ਵਿੱਚ ਲੈ ਕੇ ਨਜ਼ਰਬੰਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ […]
ਐਸ.ਏ.ਐਸ. ਨਗਰ 12 ਅਗਸਤ,2024: ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਪਿੰਡ ਨਿਹੋਲਕਾ ਵਿਖੇ ਆਤਮਾ ਸਕੀਮ ਅਧੀਨ ਚੱਲ ਰਹੇ ਸੋਇਆਬੀਨ ਫਸਲ ਤੇ ਦੂਸਰਾ ਫਾਰਮ ਸਕੂਲ ਸਿਖਲਾਈ ਕੈਂਪ ਲਗਾਇਆ ਗਿਆ। ਬਲਾਕ ਖੇਤੀਬਾੜੀ ਅਫਸਰ ਵੱਲੋਂ ਆਏ ਕਿਸਾਨਾਂ ਨੂੰ ਸੋਇਆਬੀਨ ਫਸਲ ਦੀਆਂ ਬਿਮਾਰੀਆਂ ਅਤੇ […]
ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 9 ਅਗਸਤ, 2024 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 12 ਮਾਰਚ, 2024 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ […]
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਹਮੇਸ਼ਾ ਪੰਥ ਦਰਦ ਰੱਖਣ ਵਾਲੇ ਸਨ। ਉਹ ਹਮੇਸ਼ਾ ਪੰਥ ਦੀ ਚੜ੍ਹਦੀ […]
ਹਰਿਆਣਾ ਦੇ ਸਕੂਲਾਂ ਵਿੱਚ 15 ਅਗਸਤ ਤੋਂ ਲਾਗੂ ਹੋ ਰਿਹਾ ਹੈ,ਆਉਣ ਵਾਲੇ ਸੁਤੰਤਰਤਾ ਦਿਵਸ ਤੋਂ ਹਰਿਆਣੇ ਦੇ ਸਕੂਲਾਂ ‘ਚ ਦਿੱਤੀਆਂ ਜਾਣ ਵਾਲੀਆਂ ਨਿੱਤ ਦਿਹਾੜੀਆਂ ‘ਚ ਦੇਸ਼ ਭਗਤੀ ਦੇ ਰੰਗ ਸ਼ਾਮਲ ਹੋਣਗੇ,ਵਿਦਿਆਰਥੀ ‘ਗੁੱਡ ਮਾਰਨਿੰਗ’ ਦੀ ਬਜਾਏ ‘ਜੈ ਹਿੰਦ’ ਕਹਿ ਕੇ ਇੱਕ ਦੂਜੇ ਅਤੇ ਆਪਣੇ ਅਧਿਆਪਕਾਂ ਨੂੰ ਵਧਾਈ ਦੇਣਗੇl ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਜ਼ਿਲ੍ਹਾ ਅਤੇ ਬਲਾਕ ਪੱਧਰ […]
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਅੰਨਪੂਰਨਾ ਦੇਵੀ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਅਹਿਮ ਗੱਲਬਾਤ ਦੌਰਾਨ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਲਈ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਤੋਂ ਵਿੱਤੀ ਸਹਾਇਤਾ ਅਤੇ ਸੰਚਾਲਨ ਸਬੰਧੀ ਸਹਾਇਤਾ ਵਿੱਚ ਵਾਧਾ ਕਰਨ ਦੀ […]
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ। ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿਮੁੱਖ ਮੰਤਰੀ ਭਗਵੰਤ ਸਿੰਘ ਮਾਨ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗੇ ਲਈ ਹੋਏ ਮੈਚ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਅਤੇ ਸਪੇਨ ਨੂੰ 2-1 ਨਾਲ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਹੋਟਲ ਸ਼ਿਵਾਲਿਕ ਵਿਊ ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ, 2023 (ਮਹਿਲਾ ਰਿਜ਼ਰਵੇਸ਼ਨ ਐਕਟ) ਦੇ ਸੰਦਰਭ ਵਿੱਚ ਰਾਜਨੀਤੀ ਵਿੱਚ ਮਹਿਲਾਵਾਂ ਦੀ ਭਾਗੀਦਾਰੀ ‘ਤੇ ਵਿਸ਼ੇ ਤੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ […]