25 ਹਜ਼ਾਰ ਕਰੋੜ ਦਾ ਮਾਲਿਕ ਹੋਇਆ- ਧੋਨੀ

ਮਹਿੰਦਰ ਸਿੰਘ ਧੋਨੀ ਕ੍ਰਿਕਟ ਜਗਤ ਦੇ ਉਹ ਸਿਤਾਰੇ ਹਨ, ਜਿਨ੍ਹਾਂ ਨੇ ਭਾਰਤ ਨੂੰ ਹਰ ਫਾਰਮੈਟ ‘ਚ ਨੰਬਰ-1 ‘ਤੇ ਪਹੁੰਚਾਇਆ। ਭਾਵੇਂ ਮਾਹੀ ਨੇ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈ ਲਿਆ ਹੈ, ਪਰ ਆਈਪੀਐਲ ਵਿੱਚ ਉਨ੍ਹਾਂ ਦਾ ਬੱਲਾ ਜ਼ੋਰਦਾਰ ਬੋਲ ਰਿਹਾ ਹੈ। ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਐਤਵਾਰ ਨੂੰ ਖੇਡੇ ਗਏ ਮੈਚ ਵਿੱਚ ਮਾਹੀ ਦਾ ਬੱਲਾ ਅਜਿਹਾ ਸੀ […]

author

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

author

ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਆਨਲਾਈਨ ਪ੍ਰੀਖਿਆ (CEE) ਉਮੀਦਵਾਰਾਂ ਲਈ ਮੁਫ਼ਤ ਕੋਚਿੰਗ

ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ (ਸੀਈਈ) ਮੁਫ਼ਤ ਕੋਚਿੰਗ 22 ਅਪ੍ਰੈਲ 2024 ਤੋਂ ਕਰਵਾਈ ਜਾਵੇਗੀ। ਜਿਨ੍ਹਾਂ ਉਮੀਦਵਾਰਾਂ ਨੇ ਸਾਲ 2024 ਲਈ ਅਗਨੀਪੱਥ ਸਕੀਮ ਅਧੀਨ ਭਾਰਤੀ ਫੌਜ ਵਿੱਚ ਭਰਤੀ ਲਈ ਬਿਨੈ ਪੱਤਰ ਭਰਿਆ ਹੈ, ਉਹ ਡੇਰਾ ਬਾਬਾ ਨਾਨਕ ਅਤੇ ਰਣੀਕੇ ਵਿਖੇ ਸਥਿਤ ਸੀ-ਪਾਈਟ ਕੇਂਦਰਾਂ ਤੋਂ ਆਨਲਾਈਨ ਪ੍ਰੀਖਿਆ (ਸੀ.ਈ.ਈ.) ਲਈ ਮੁਫ਼ਤ ਕੋਚਿੰਗ ਦੀ ਸਹੂਲਤ ਦਾ ਲਾਭ 11 ਪੰਜਾਬ ਬਟਾਲੀਅਨ ਐਨ.ਸੀ.ਸੀ. ਅੰਮ੍ਰਿਤਸਰ ਵਿਖੇ ਲੈ […]

author

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ  

ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਅਭਿਆਨ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਅਤੇ ਸਮਾਜ ਵਿਰੋਧੀ ਤੱਤਾਂ ’ਤੇ […]

author

2,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਕੋਟ ਜਿਲਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

author

ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਪੱਬਾਂ ਭਾਰ

ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਆਖਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

author

ਵਿਜੀਲੈਂਸ ਕਰਮਚਾਰੀਆਂ ਦੇ ਨਾਮ ਉੱਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਮ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

author

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ।

author

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ ‘ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

author

ਪੁਲਿਸ ਚੌਕੀ ਇੰਚਾਰਜ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

author

ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ […]

author

ਐਸ.ਪੀ. ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

author

ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ: 34.70 ਲੱਖ ਰਿਸ਼ਵਤ ਲਈ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ […]

author

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ

ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।

author

ਡਿਊਟੀ ਤੋਂ ਗੈਰ ਹਾਜ਼ਰ ਐਸ.ਡੀ.ਐਮ. ਖਿਲਾਫ ਅਨੁਸ਼ਾਸਨੀ ਕਾਰਵਾਈ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।  ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, […]

author

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ।

author

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ  ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ  ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੀ ਵਿਸਤ੍ਰਿਤ ਜਾਣਕਾਰੀ ਤੋਂ ਇਲਾਵਾ ਵੋਟਰਾਂ ਦੀ ਕੁੱਲ ਸੰਖਿਆ (2,12,71,246), ਮਰਦ ਵੋਟਰ (1,11,92,959), ਔਰਤ ਵੋਟਰ (1,00,77,543), ਟਰਾਂਸਜੈਂਡਰ ਵੋਟਰ (744), ਅਪਾਹਜ ਵਿਅਕਤੀ (1,57,257), […]

author

 ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।  ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ। 

author

ਲੁਧਿਆਣੇ ਦੇ ਰਾਜਾਪੁਰ, ਜੱਦੀਦ ਅਤੇ ਭੋਲੇਵਾਲ ਪਿੰਡਾਂ ਵਿੱਚ ਛਾਪੇਮਾਰੀ ਦੌਰਾਨ 24000 ਕਿਲੋ ਲਾਹਣ ਜ਼ਬਤ

ਲੁਧਿਆਣੇ ਵਿੱਖੇ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਮਾਫੀਆ ਵਿਰੁੱਧ ਸ਼ੁਰੂ ਕੀਤੀ ਗਈ ਕਾਰਵਾਈ ਤਹਿਤ ਆਬਕਾਰੀ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ ਰਾਜਾਪੁਰ, ਜੱਦੀਦ ਅਤੇ ਭੋਲੇਵਾਲ ਪਿੰਡਾਂ ਵਿੱਚ ਛਾਪੇਮਾਰੀ ਕਰਕੇ 24000 ਕਿਲੋ ਲਾਹਣ ਜ਼ਬਤ ਕੀਤੀ ਹੈ।

author

ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਫੰਡ ਉਕਤ ਪੰਚਾਇਤ ਨੂੰ ਇੰਦਰਾ ਆਵਾਸ ਯੋਜਨਾ ਤਹਿਤ ਗਰੀਬਾਂ ਅਤੇ ਬੇਘਰਿਆਂ […]

author

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਯੁਵਕ ਸੇਵਾਵਾਂ ਵਿਭਾਗ ਦੀਆਂ ਗਤੀਵਿਧੀਆਂ ਅਤੇ ਸਕੀਮਾਂ ਵੱਧ ਤੋਂ ਵੱਧ ਲੋਕਾਂ/ਨੌਜਵਾਨਾਂ ਤੱਕ ਪਹੁੰਚਾਉਣ ਲਈ ਅੱਜ ਇੱਥੇ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ ਕੀਤੀ।

author

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇੱਥੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

author

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ ‘ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ ‘ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

author

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। 

author

ਪੰਜਾਬ ਸਰਕਾਰ ਸੂਬੇ ਦੀ ਨੌਜਵਾਨੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 9 ਉਮੀਦਵਾਰਾਂ ਨੂੰ ਤਰਸ ਦੇ ਅਧਾਰ ਉੱਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਤੌਰ ਕਲਰਕ, ਜੂਨੀਅਰ ਟੈਕਨੀਸ਼ੀਅਨ ਅਤੇ ਹੈਲਪਰ ਟੈਕਨੀਕਲ ਦੀਆਂ ਅਸਾਮੀਆਂ ‘ਤੇ ਨਿਯੁਕਤੀ ਪੱਤਰ ਵੰਡੇ।   

author

ਪੰਚਾਇਤ ਮੈਂਬਰਾਂ ਵੱਲੋਂ ਗ੍ਰਾਂਟ ਫੰਡਾਂ ਦੀ ਦੁਰਵਰਤੋਂ- ਪੜ੍ਹੋਂ ਪੂਰੀ ਖਬਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ  ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ।

author

ਪੰਜਾਬ ਦੇ ਵਿੱਤ ਮੰਤਰੀ ਵੱਲੋਂ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ […]

author

‘ਸਰਕਾਰ-ਵਪਾਰ ਮਿਲਣੀ’ ਰਾਹੀਂ ਸਰਕਾਰ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਲਿਆਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵਪਾਰੀਆਂ ਨੇ ਅੱਜ ‘ਸਰਕਾਰ-ਵਪਾਰ ਮਿਲਣੀ’ ਨੂੰ ਹਾਂ ਪੱਖੀ ਹੁੰਗਾਰਾ ਮਿਲਣ ’ਤੇ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।

author

ਡਾ ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ  ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।

author

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ ਆਈ.ਸੀ.ਯੂ. 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਸ਼ੁਰੂ ਕਰਨ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ […]

author

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ।

author

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ।

author

ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ‘ਤੇ ਪਾਇਆ ਹੈ।

author

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।

author

10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ।

author

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

author

ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ […]

author