ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ […]
ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ ‘ਏ’ ਗ੍ਰੇਡ ਮਿਲਿਆ ਹੈ।
ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।
ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ ਲਈ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਈ.ਵੀ.ਐਮ. ਪ੍ਰਤੀ ਜਾਗਰੂਕ ਕਰਨ ਲਈ ਵੈਨ ਚਲਾਈ ਜਾ ਰਹੀ ਹੈ। ਇਹ ਵੈਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਥਾਵਾਂ ਤੇ ਪਹੁੰਚ ਕੇ ਈ.ਵੀ.ਐਮ ਪ੍ਰਤੀ ਜਾਗਰੂਕ ਕਰਵਾਏਗੀ।
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸ਼ੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਸੂਬੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵੱਡੇ ਹੋ ਕੇ ਦੇਸ਼ ਦੀ ਵਾਗ ਡੋਰ ਸੰਭਾਲ ਸਕਣ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਬਿਹਾਰ ਦੀ ਆਬਕਾਰੀ ਵਿਭਾਗ ਦੀ ਟੀਮ ਨੇ ਬਲਥਰੀ ਚੈੱਕ ਪੋਸਟ ਤੇ ਇਕ ਕੰਟੇਨਰ ਤੋਂ ਡੇਢ ਕਰੋੜ ਰੁਪਏ ਦਾ ਗਾਂਜਾ ਬਰਾਮਦ ਕੀਤਾ। ਇਸ ਮਾਮਲੇ ‘ਚ ਪੰਜਾਬ ਦੇ ਰਹਿਣ ਵਾਲੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਜੋੜੇ ਦੁਆਰਾ ਦਿੱਤੇ ਸਾਂਝੇ ਬਿਆਨ ਦੇ ਅਨੁਸਾਰ, ਬੱਚੇ ਦਾ ਜਨਮ 15 ਫਰਵਰੀ, 2024 ਨੂੰ ਹੋਇਆ ਸੀ।
ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ ਤਰ੍ਹਾਂ ਨਾਲ ਜੀਵਨ ਬਖਸ਼ਦੇ ਹਨ। ਅਜਿਹੇ ਬਹੁਤ ਸਾਰੇ ਰੁੱਖ ਹਨ, ਜਿਨ੍ਹਾਂ ਦਾ ਧਾਰਮਿਕ ਮਹੱਤਵ ਵੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ ਮੰਗ ਕੀਤੀ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸਾਲੀ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਫਾਜ਼ਿਲਕਾ ਤੋਂ ਅੱਜ ਅਗਲੇ ਪੜਾਅ ਲਈ ਰਵਾਨਾ ਹੋਈਆਂ।
ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਆਨਲਾਈਨ ਫੈਲਣ ਵਾਲੀਆਂ ਗਲਤ ਸੂਚਨਾਵਾਂ ਨਾਲ ਨਜਿੱਠਣ ਅਤੇ ਜਨਤਾ ਵਿੱਚ ਇਸ ਦੇ ਫੈਲਾਅ ਨੂੰ ਰੋਕਣ ਸਬੰਧੀ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੇਟਾ (ਫੇਸਬੁੱਕ) ਅਤੇ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਸਾਈਬਰ ਸਪੇਸ ਵਿੱਚ […]
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨ ਧਰਨੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ […]
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿੱਚ ਕਿਹਾ ਹੈ ਕਿ ਜਾਨਵਰਾਂ ਨੂੰ ਵੀ ਜੀਵਨ, ਇੱਜ਼ਤ, ਇੱਜ਼ਤ ਅਤੇ ਬੇਰਹਿਮੀ ਤੋਂ ਸੁਰੱਖਿਆ ਦਾ ਅਧਿਕਾਰ ਹੈ, ਜਿਸ ਨਾਲ ਜਾਨਵਰਾਂ ਨਾਲ ਬੇਰਹਿਮੀ ਦੇ ਮਾਮਲਿਆਂ ਨਾਲ ਨਜਿੱਠਣ ਦਾ ਤਰੀਕਾ ਬਦਲ ਜਾਵੇਗਾ। ਬੈਂਚ ਨੇ ਆਪਣੇ ਫੈਸਲੇ ਵਿੱਚ ਇਹ ਵੀ ਸਪੱਸ਼ਟ ਕੀਤਾ ਕਿ ਜਾਨਵਰਾਂ ਨੂੰ ਸਿਰਫ਼ ਮਾਲ ਨਹੀਂ ਮੰਨਿਆ […]
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਕਾਰਜ਼ ਮੁਕੰਮਲ ਕਰ ਲਏ ਗਏ ਹਨ ਅਤੇ ਇਨ੍ਹਾਂ ਕਾਰਜਾਂ ਦੌਰਾਨ ਅਪਣਾਈ ਗਈ ਪਾਰਦਰਸ਼ੀ ਬੋਲੀ ਪ੍ਰਕ੍ਰਿਆ ਕਾਰਨ ਕੁੱਲ 21 ਫੀਸਦੀ ਦੀ ਬਚਤ ਹੋਈ ਹੈ।
ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ […]
ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ।
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।
ਇਸ ਵਿਚ ਪੇਪਰ ਲੀਕ ਮਾਮਲਿਆਂ ਵਿਚ ਘੱਟੋ-ਘੱਟ ਤਿੰਨ ਤੋਂ ਪੰਜ ਸਾਲ ਦੀ ਸਜ਼ਾ ਦਾ ਪ੍ਰਸਤਾਵ ਹੈ। ਹਾਲਾਂਕਿ, ਸੰਗਠਿਤ ਅਪਰਾਧਾਂ ਦੇ ਮਾਮਲਿਆਂ ਲਈ, ਬਿੱਲ ਵਿੱਚ 5-10 ਸਾਲ ਦੀ ਸਜ਼ਾ ਦਾ ਪ੍ਰਸਤਾਵ ਹੈ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜਾਬਤਾ ਸੰਘਤਾ 1973 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾ ਕੇ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਗੋਲੀ ਕਾਂਡ ਦੇ ਸਨਸਨੀਖੇਜ਼ ਕੇਸ ਦੀ […]
ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਬਸੰਤ ਪੰਚਮੀ (14 ਫਰਵਰੀ) ਤੋਂ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ ਕਰੇਗੀ। ਸੀਟੀਯੂ ਦੇ ਡਾਇਰੈਕਟਰ ਪ੍ਰਦੁਮਨ ਸਿੰਘ ਨੇ ਕਿਹਾ, “ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਤੋਂ ਬਾਅਦ, ਸੀਟੀਯੂ ਨੇ ਭਗਵਾਨ ਰਾਮ ਦੇ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਯੁੱਧਿਆ ਲਈ ਬੱਸ ਸੇਵਾ ਚਲਾਉਣ ਦੀ ਯੋਜਨਾ ਬਣਾਈ ਹੈ।”
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ‘ਨਿੱਜੀ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪੁਰੋਹਿਤ ਨੇ ਇੱਕ ਪੱਤਰ ਵਿੱਚ ਕਿਹਾ, “ਮੇਰੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ, ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ।”
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ ਰਹੇ ਪੰਜਾਬ ਸੂਬੇ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸੂਬਾ ਸਰਕਾਰ ਵੱਲੋਂ ਨਿਰੰਤਰ ਪੱਤਰ-ਵਿਹਾਰ ਕਰਨ […]
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ।
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ।
26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ਉਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆਂ ਨੂੰ ਸੌਂਪ ਦਿੱਤੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।
