ਮੁੱਖ ਮੰਤਰੀ ਵੱਲੋਂ ਆਜ਼ਾਦੀ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਇਕ ਹੋਰ ਆਜ਼ਾਦੀ ਲਹਿਰ ਚਲਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਬਰਤਾਨਵੀ ਹਕੂਮਤ ਕੋਲੋਂ ਆਜ਼ਾਦ ਹੋਣ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ […]

author

ਨਵੇ ਕੈਬਨਿਟ ਮੰਤਰੀਆਂ ਨੂੰ ਵਿਭਾਗ ਮਿੱਲੇ

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ। ਸਹੁੰ ਚੁੱਕ ਸਮਾਗਮ ਦੀ ਸਮੁੱਚੀ ਕਾਰਵਾਈ ਰਾਜਪਾਲ ਦੀ ਪ੍ਰਵਾਨਗੀ […]

author

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ

ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।

author

ਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।

author

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ

ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ।

author

ਸਰਕਾਰ ਤੁਹਾਡੇ ਦੁਆਰ: ਮਿਸ਼ਨ ਅਬਾਦ 30 ਸਰਹੱਦੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾ ਰਹੀ ਹੈ ਸਰਕਾਰੀ ਸਕੀਮਾਂ ਦਾ ਲਾਭ

ਫਾਜਿਲਕਾ, 5 ਮਈ- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਪ੍ਰੇਰਣਾ ਨਾਲ ਫਾਜ਼ਿਲਕਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤਾ ਮਿਸ਼ਨ ਆਬਾਦ 30 ਕੌਮਾਂਤਰੀ ਸਰਹੱਦ ਨੇੜੇ ਵਸੇ ਪਿੰਡਾਂ ਦੇ ਲੋਕਾਂ ਤੱਕ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਪੁੱਜਦਾ ਕਰਕੇ ਉਨ੍ਹਾਂ ਦੇ ਜੀਵਨ ਵਿਚ ਗੁਣਾਤਮਕ ਸੁਧਾਰ ਲਿਆ ਰਿਹਾ ਹੈ। […]

author

‘ਨਵੇਂ ਯੁੱਗ ਦਾ ਆਗਾਜ਼’, ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ

ਚੰਡੀਗੜ੍ਹ, 2 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ ‘ਨਵੇਂ ਯੁੱਗ ਦਾ ਆਗਾਜ਼’ ਹੋਇਆ ਹੈ, ਜਿਸ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਣ ਦੇ ਨਾਲ-ਨਾਲ 2 ਮਈ ਤੋਂ 15 ਜੁਲਾਈ ਤੱਕ ਲਗਭਗ 40-45 ਕਰੋੜ ਰੁਪਏ ਦੀ ਵੀ ਬੱਚਤ ਹੋਵੇਗੀ।

author

ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ।

author

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਗਵਿੰਦਰ ਪਟਿਆਲ ਦੇ ਮਾਤਾ ਜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

 ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬੀ ਨਿਊਜ਼ ਚੈਨਲ ਏ.ਬੀ.ਪੀ.ਸਾਂਝਾ ਦੇ ਸੀਨੀਅਰ ਸੰਪਾਦਕ ਜਗਵਿੰਦਰ ਪਟਿਆਲ ਦੇ ਮਾਤਾ ਜੀ ਦੇ ਅਚਾਨਕ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  ਜੌੜਾਮਾਜਰਾ ਨੇ ਮਾਂ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਮਾਂ ਨੂੰ ਪਿਆਰ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਤੇ ਮਾਂ […]

author

ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ

ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਕੇ. ਦੀ ਕੰਪਨੀ ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਨਾਲ ਮਿਊਂਸੀਪਲ ਠੋਸ ਰਹਿੰਦ-ਖੂੰਹਦ ਅਤੇ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਕਰਕੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਤਿਆਰ ਕਰਨ […]

author

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

author

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।

author

ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

author

ਮੁੱਖ ਮੰਤਰੀ ਵੱਲੋਂ ਦਾਂਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ

ਚੰਡੀਗੜ੍ਹ, 26 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਜਿਸ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ 11 ਜਵਾਨ ਸ਼ਹੀਦ ਹੋ ਗਏ।

author

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 26 ਅਪ੍ਰੈਲ– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

author

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 25 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬਾਦਲ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਐਸ.ਏ.ਐਸ. ਨਗਰ (ਮੁਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

author

ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀ

ਚੰਡੀਗੜ੍ਹ, 25 ਅਪ੍ਰੈਲਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।

author

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਜਾਰੀ

ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਨੂੰ ਜਾਰੀ ਕੀਤਾ।

author

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ

ਸਾਰੇ ਸੂਬੇ ਦੂਜੇ ਰਾਜਾਂ ਵਿੱਚ ਚੱਲ ਰਹੇ ਨਵੇਂ ਉੱਦਮਾਂ ਤੋਂ ਸਿੱਖ ਕੇ ਪ੍ਰੇਰਨਾ ਲੈਣ: ਮੀਤ ਹੇਅਰ ਮੀਤ ਹੇਅਰ ਨੇ ਖੇਡ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਦੀ ਉਦਾਹਰਨ ਦਿੰਦਿਆਂ ਪੰਜਾਬੀਆਂ ਦੀ ਅਥਾਹ ਸਮਰੱਥਾ ਦਾ ਜ਼ਿਕਰ ਕੀਤਾ ਪੰਜਾਬ ਦੇ ਖੇਡ ਮੰਤਰੀ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ ਇੰਫਾਲ ਦਾ ਵੀ ਕੀਤਾ ਦੌਰਾ ਇੰਫਾਲ/ਚੰਡੀਗੜ੍ਹ, 25 […]

author

ਪੰਜਾਬ ਵਿੱਚ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾਂ

ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਕਰਨ ਲਈ ਮੁੱਖ ਮੰਤਰੀ ਨੇ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਕੀਤੀਆਂ ਲੋਕਾਂ ਨੂੰ ਸਮਰਪਿਤਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਯਕੀਨੀ ਬਣਾਉਣ ਲਈ ਪੰਜਾਬ ਵਿੱਚ 55 ਜਨਤਕ ਖੱਡਾਂ ਹੋਈਆਂ ਕਾਰਜਸ਼ੀਲ

author

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ ਉਦੇਸ਼ ਰੱਖਿਆ ਸੇਵਾਵਾਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ […]

author

ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ

ਅੱਜ ਅਬੋਹਰ (ਫਾਜਿਲਕਾ) ਵਿਖੇ ਮੁੱਖ ਮੰਤਰੀ ਪੰਜਾਬ ਵੱਲ਼ੋਂ ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ।

author

ਪੰਜਾਬ ਸਰਕਾਰ ਵੱਲੋਂ ‘ਪਰਿਵਰਤਨ’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ‘ਪਰਿਵਰਤਨ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ।

author

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਕ੍ਰਾਂਤੀਕਾਰੀ ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਤੋਂ ਪਰਦਾ ਹਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਮਹਾਨ ਕ੍ਰਾਂਤੀਕਾਰੀ ਤੇਜਾ ਸਿੰਘ ਸੁਤੰਤਰ ਦੀ 50ਵੀਂ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਇਆ।

author