ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ।
ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਉਤੇ ਪਹੁੰਚੇ। ਇਸਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੰਤਰੀ ਅਨਮੋਲ ਗਗਨਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਮੋਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ4 ਮਈ ਅਤੇ 8 ਮਈ ਨੂੰ ਏਅਰਪੋਰਟ ਅਤੇ ਏਅਰਪੋਰਟ ਤੋਂ 5 ਕਿਲੋਮੀਟਰਤੱਕ ਦੇ ਖੇਤਰ ਨੂੰ ਨੋ ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਹ ਫੈਸਲਾਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਅਤੇ ਜਾਣ ਦੇ ਸ਼ਡਿਊਲ ਕਾਰਨਲਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਡਰੋਨ ਜਾਂ ਹੋਰ ਕਿਸੇ ਵੀਚੀਜ਼ ਨੂੰ ਉਡਾਉਣ ‘ਤੇ ਪਾਬੰਦੀ ਰਹੇਗੀ। ਉਹ ਸ਼ਿਮਲਾ ਤੋਂ ਕਰੀਬ 13 ਕਿਲੋਮੀਟਰ ਦੂਰ ਮਸ਼ੋਬਰਾ ਸਥਿਤ ਰਾਸ਼ਟਰਪਤੀਭਵਨ ‘ਚ ਚਾਰ ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ‘ਤੇ ਰਹਿਣਗੇ। ਹਰ ਸਾਲ ਦੇਸ਼ ਦੇ ਰਾਸ਼ਟਰਪਤੀ ਗਰਮੀਆਂ ‘ਚ ਆਪਣੇ ਪਰਿਵਾਰ ਨਾਲਇੱਥੇ ਦੌਰੇ ‘ਤੇ ਆਉਂਦੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਇਹ ਦੂਜਾਦੌਰਾ ਹੈ। ਉਹ ਪਿਛਲੀ ਵਾਰ ਵੀ ਇੱਥੇ ਆਈ ਸੀ। ਇਹ ਇਮਾਰਤ ਲਗਭਗ173 ਸਾਲ ਪੁਰਾਣੀ ਹੈ, ਜਿਸ ਨੂੰ ਰਾਸ਼ਟਰਪਤੀ ਭਵਨ ਦਾ ਨਾਂ ਦਿੱਤਾ ਗਿਆਹੈ। ਇਸ ਦਾ ਖੇਤਰਫਲ ਲਗਭਗ 10628 ਵਰਗ ਫੁੱਟ ਹੈ। ਇਹ 2023 ਵਿੱਚ ਪਹਿਲੀ ਵਾਰ ਜਨਤਾ ਲਈ ਵੀ ਖੋਲ੍ਹਿਆ ਗਿਆ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਚਾਰ ਦਿਨਾਂ ਦੌਰੇਦੌਰਾਨ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਪ੍ਰੋਗਰਾਮ ਹਨ। ਉਹ 6 ਮਈਨੂੰ ਕਾਂਗੜਾ ਵਿੱਚ ਇੱਕ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚਸ਼ਾਮਲ ਹੋਣਗੇ ਅਤੇ ਇਸ ਤੋਂ ਬਾਅਦ 7 ਮਈ ਨੂੰ ਸ਼ਿਮਲਾ ਦੇ ਦੋ ਮੰਦਰਾਂ ‘ਚਪੂਜਾ ਦਾ ਪ੍ਰੋਗਰਾਮ ਹੈ। ਇਸ ‘ਚ ਹਿੱਸਾ ਲੈਣ ਤੋਂ ਬਾਅਦ ਉਨ੍ਹਾਂ ਦੀ ਸ਼ਿਮਲਾ‘ਚ ਮਾਲ ਰੋਡ ‘ਤੇ ਜਾਣ ਦੀ ਵੀ ਯੋਜਨਾ ਹੈ। ਉਹ 8 ਮਈ ਨੂੰ ਸ਼ਿਮਲਾ ਤੋਂਚੰਡੀਗੜ੍ਹ ਲਈ ਰਵਾਨਾ ਹੋਣਗੇ ਅਤੇ ਇਸ ਦੌਰਾਨ ਮੋਹਾਲੀ ਹਵਾਈ ਅੱਡੇ ‘ਤੇਨੋ ਫਲਾਇੰਗ ਜ਼ੋਨ ਵੀ ਨਹੀਂ ਰਹੇਗਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ […]
ਕਿਸਾਨਾਂ ਪ੍ਰਤੀ ਫਸਲ ਦੀ ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਗਿਰੀਸ਼ ਦਿਆਲਨ, ਐਮ.ਡੀ. ਮਾਰਕਫੈੱਡ ਨੇ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ, ਲੁਧਿਆਣਾ ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਨਾਲ ਜਗਰਾਉਂ ਸਬ-ਡਵੀਜ਼ਨ ਦੀਆਂ ਮੰਡੀਆਂ ਦਾ ਸਾਂਝਾ ਦੌਰਾ ਕੀਤਾ। ਇਸ ਦੌਰਾਨ ਪਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ […]
ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਧਿਕਾਰੀ ਸ੍ਰੀ ਘਣਸ਼ਾਮ ਥੋਰੀ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਵਾਸਤੇ ਅੰਮ੍ਰਿਤਸਰ ਦੀ ਵਿਰਾਸਤੀ ਗਲੀ ਵਿਚ ਵਲੰਟੀਅਰਾਂ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ‘ਤੇ ਹਮਲੇ ਦਾ ਮਾਮਲਾ ਹੁਣ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ। ਕ੍ਰਾਈਮ ਬ੍ਰਾਂਚ ਵੱਲੋਂ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਵਿੱਚ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਕਰਦਿਆਂ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਉਹੀ ਤਿੰਨ ਵਿਅਕਤੀ ਹਨ, ਜਿਨ੍ਹਾਂ […]
ਵਿਨੋਦ ਠਾਕੁਰ ਦੇ ਪਿਤਾ ਰਵਿੰਦਰ ਕੁਮਾਰ ਦਾ ਕਹਿਣਾ ਹੈ ਕਿ ਵਿਨੋਦ ਪੜ੍ਹਾਈ ਵਿੱਚ ਬਹੁਤ ਮਿਹਨਤੀ ਅਤੇ ਹੁਸ਼ਿਆਰ ਸੀ ਅਤੇ 2 ਸਾਲ ਪਹਿਲਾਂ ਅਮਰੀਕਾ ਗਿਆ ਸੀ। ਵਿਨੋਦ ਦੀ ਮੁੱਢਲੀ ਸਿੱਖਿਆ ਮਾਨਸਰ ਪਿੰਡ ਵਿੱਚ ਹੋਈ ਅਤੇ ਇਸ ਤੋਂ ਬਾਅਦ ਉਸ ਨੇ ਹਿਮਾਚਲ ਕਾਲਜ ਤੋਂ ਬੀ.ਟੈਕ ਮਕੈਨੀਕਲ ਵਿੱਚ ਗ੍ਰੈਜੂਏਸ਼ਨ ਕੀਤੀ। ਵਿਨੋਦ ਦੇ ਪਿਤਾ ਰਵਿੰਦਰ ਦਾ ਕਹਿਣਾ ਹੈ ਕਿ […]
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਧਾਨ ਸਭਾ ਚੋਣ ਹਲਕਾ ਅੰਮ੍ਰਿਤਸਰ ਉੱਤਰੀ ਅੰਮ੍ਰਿਤਸਰ ਪੱਛਮੀ ਅਤੇ ਅੰਮ੍ਰਿਤਸਰ ਕੇਂਦਰੀ ਦੇ ਟ੍ਰਾਂਸਜੈਂਡਰ ਵੋਟਰਾਂ ਲਈ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। […]
ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੀਰਵਾਰ ਨੂੰ ਸੀਮਾ ਸੁਰੱਖਿਆ ਬਲ ਨਾਲ ਰਣਨੀਤੀ ਤਿਆਰ ਕੀਤੀ ਤਾਂ ਜੋ ਸੁਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ।
ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈਡੀ, ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਬੰਧਾਂ ਤੇ ਕਾਨੂੰਨ […]
ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨਾਲ ਸੂਬੇ ਭਰ ਦੀਆਂ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਫਲੈਗ ਮਾਰਚ ਕੱਢਿਆ। ਦੱਸਣਯੋਗ ਹੈ ਕਿ ਪੰਜਾਬ ਵਿੱਚ ਆਮ ਚੋਣਾਂ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਸਪੈਸ਼ਲ […]
ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ- ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜਿਲ਼ਕਾ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ […]
ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਭੀਖ ਮੰਗਣ ਦੇ ਖਾਤਮੇ ਲਈ ‘ਭਿੱਖਿਆ ਤੋਂ ਸਿੱਖਿਆ ਤੱਕ’ ਪ੍ਰੋਜੈਕਟ ਤਹਿਤ ਸਰਕਾਰੀ ਵਿਭਾਗਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਵਿਸਤ੍ਰਿਤ ਚਰਚਾ ਕੀਤੀ।
ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਉੱਤਰਾਖੰਡ ਜਿਲ੍ਹੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿੱਚ ਚੱਲ ਰਹੀ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦਾ ਦੋ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਦੋਂ ਨਿਤਨੇਮ ਤੋਂ ਬਾਅਦ ਬਾਬਾ ਤਰਸੇਮ ਸਿੰਘ ਆਪਣੇ ਸੇਵਕਾਂ ਨਾਲ ਗੁਰਦੁਆਰਾ ਕੰਪਲੈਕਸ ਦੇ ਨੇੜੇ ਸੈਰ […]
ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਤਾਂ ਜੋ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ […]
ਯੂਟਿਊਬਰ ਐਲਵਿਸ਼ ਯਾਦਵ ਨੂੰ ਸਥਾਨਕ ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਅੱਜ ਗ੍ਰਿਫਤਾਰ ਕਰ ਲਿਆ। ਫੋਰੈਂਸਿਕ ਰਿਪੋਰਟ ਨੇ ਪੁਸ਼ਟੀ ਕੀਤੀ ਸੀ ਕਿ ਜ਼ਹਿਰ ਦਾ ਨਮੂਨਾ ਜੋ ਟੈਸਟ ਲਈ ਲੈਬ ਵਿੱਚ ਭੇਜਿਆ ਗਿਆ ਸੀ, ਉਹ ਕੋਬਰਾ ਦਾ ਸੀ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਸਿੰਘ ਮਾਂ ਬਣਨ ਜਾ ਰਹੀ ਹੈ।
ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦਾ ਸੰਚਾਲਨ ਲਈ ਤਾਰੀਖਾਂ ਦਾ ਐਲਾਨ ਕੀਤਾ ਹੈ। ਇਸ ਵਾਰ ਲੋਕ ਸਭਾ ਚੋਣਾਂ ਸੱਤ ਪੜਾਅਵਾਂ ‘ਚ 19 ਅਪ੍ਰੈਲ ਤੋਂ ਹੋਵੇਗੀ, ਜਿਸ ਦੀ ਨਤੀਜੇ 4 ਜੂਨ ਨੂੰ ਘੋਸ਼ਿਤ ਕੀਤੇ ਜਾਣਗੇ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਜਾਗਰਣ ਦੇ ਨਿਊਜ਼ ਐਡੀਟਰ ਸ੍ਰੀ ਸੁਸ਼ੀਲ ਖੰਨਾ ਦੇ ਪਿਤਾ ਅਤੇ ਹਿੰਦ ਸਮਾਚਾਰ ਦੇ ਸਾਬਕਾ ਨਿਊਜ਼ ਐਡੀਟਰ ਸ੍ਰੀ ਸ਼ਾਮ ਦਾਸ ਖੰਨਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ ਵਿਆਪਕ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ।
ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ ਕਾਜੀਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ […]
ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ “ਸਰਕਾਰ-ਵਪਾਰ ਮਿਲਣੀ” ਦੀ ਪਹਿਲਕਦਮੀ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਸਰਕਾਰ ਨਾਲ ਸਿੱਧਾ ਸੰਪਰਕ ਕਾਇਮ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ ਅਤੇ ਪੰਜਾਬ ਨੂੰ ਤਰਜੀਹੀ ਸਥਾਨ ਵਜੋਂ ਉਤਸ਼ਾਹਿਤ ਕਰਦੀ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ।
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ ‘ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ […]
ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪੰਜ ਹੋਰ ਮੁਲਜ਼ਮਾਂ ਸਮੇਤ ਖੁਦ ਨੂੰ ਵਿਜੀਲੈਂਸ ਅਤੇ ਸੀ.ਬੀ.ਆਈ. ਅਧਿਕਾਰੀ ਦੱਸ ਕੇ ਵੱਖ-ਵੱਖ ਵਿਅਕਤੀਆਂ ਤੋਂ ਪੈਸੇ ਵਸੂਲਦੀ ਸੀ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਮੁਕੱਦਮੇ ਦੀ ਹੋਰ ਪੁੱਛਗਿੱਛ ਲਈ ਵਿਜੀਲੈਂਸ ਬਿਉਰੋ ਵੱਲੋਂ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ […]
ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਸੰਗਰੂਰ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਪੰਜਾਬ ਸਰਕਾਰ ਹੁਣ ਤੱਕ 40 ਹਜਾਰ ਤੋਂ ਜਿਆਦਾ ਨੋਜਵਾਨਾ ਨੂੰ ਸਰਕਾਰੀ ਨੋਕਰੀਆ ਦੇ ਚੁੱਕੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਿਕਾਸਮੁਖੀ ਤੇ ਲੋਕ ਪੱਖੀ ਦੱਸਿਆ।ਮੀਤ ਹੇਅਰ ਨੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ […]