ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਿੰਡ ਸਲਾਣਾ ਦੁੱਲਾ ਸਿੰਘ ਦੀ ਦਵਿੰਦਰ ਕੌਰ ਨੂੰ ਰਾਸ਼ਨ ਦੀ ਕਿੱਟ ਸੌਂਪ ਕੇ ਸੂਬੇ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੇ ਨਵੇਂ ਇਨਕਲਾਬੀ ਕਦਮ ਦਾ ਆਗਾਜ਼ ਕੀਤਾ।
ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਸੰਬਰ […]
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ।
ਕੈਨੇਡਾ ਦੇ ਬਰੈਂਪਟਨ ਇਲਾਕੇ ‘ਚ ਪੁਲਿਸ ਨੇ ਅਪਰਾਧੀਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਬਰੈਂਪਟਨ ਪੁਲਿਸ ਨੇ ਫਿਰੌਤੀਆਂ ਮੰਗਣ ਦੇ ਮਾਮਲਿਆਂ ‘ਚ ਦੋ ਮਹਿਲਾਵਾਂ ਸਮੇਤ ਪੰਜ ਜਣੇ ਗ੍ਰਿਫਤਾਰ ਕੀਤੇ ਹਨ। । ਦੱਸਿਆ ਜਾ ਰਿਹਾ ਹੈ ਕਿ ਅਨਮੋਲਦੀਪ ਸਿੰਘ (23), ਗਗਨ ਅਜੀਤ ਸਿੰਘ (23), ਅਰੁਣਦੀਪ ਥਿੰਦ (39), ਹਰਸ਼ਮੀਤ ਕੌਰ (25) ਤੇ ਆਇਮਨਜੋਤ ਕੌਰ (21) ਕਥਿਤ ਤੌਰ ‘ਤੇ […]
ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਨਹੀਂ ਹੈ, ਸਗੋਂ ਇਸ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਵੀ ਦੇਖਿਆ ਜਾ ਰਿਹਾ ਹੈ। ਡੇਰਾ ਮੁਖੀ ਗੁਰਿੰਦਰ ਸਿੰਘ ਸਵੇਰੇ ਨਵੀਂ ਦਿੱਲੀ ਤੋਂ ਸੰਸਦ ਭਵਨ ਪੁੱਜੇ ਸਨ।
ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀਆਈਐਲਬੀਐਸ) ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜਨਤਕ ਸਹੂਲਤ ਲਈ ਸੰਸਥਾ ਦੀ ਵੈਬਸਾਈਟ www.pilbs.punjab.gov.in ਲਾਂਚ ਕੀਤੀ। ਇਹ ਵੈੱਬਸਾਈਟ ਸੰਸਥਾ ਦੇ ਡਾਇਰੈਕਟਰ, ਪ੍ਰੋ. ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਵਿਭਾਗ, ਪੀਜੀਆਈ, ਚੰਡੀਗੜ੍ਹ […]
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕਾਂ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ ਅਤੇ ਇੱਕ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ।
ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ।
ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਦੋ ਮਿੰਟ ਦਾ ਮੌਨ ਰੱਖ ਕੇ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ (ਵਿਜੀਲੈਂਸ) ਸ. ਹਰਪਾਲ ਸਿੰਘ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ ਦੀ ਨਿਗਰਾਨੀ ਕਰੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ।
ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ, ਦੇ ਮੱਦੇਨਜ਼ਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਲੋਕ ਪੱਖੀ ਯੋਜਨਾ ਵਾਸਤੇ ਰਜਿਸਟਰ ਕਰਨ ਲਈ ਕਿਹਾ ਤਾਂ ਜੋ ਸੜਕੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ […]
ਗੋਨਿਆਣਾ ਮੰਡੀ ਨੇੜੇ ਲੁਟੇਰਿਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਬਠਿੰਡਾ ਆ ਰਹੀ ਪੀ. ਆਰ. ਟੀ. ਸੀ. ਦੀ ਬੱਸ ਲੁੱਟ ਲਈ। ਚਾਰ ਲੁਟੇਰੇ ਤੇਜ਼ਧਾਤਰ ਹਥਿਆਰਾਂ ਦੀ ਨੋਕ ’ਤੇ ਕੰਡੈਕਟਰ ਤੋਂ ਨਕਦੀ ਵਾਲਾ ਬੈਗ ਅਤੇ ਟਿਕਟਾਂ ਕੱਟਣ ਵਾਲੀ ਮਸ਼ੀਨ ਖੋਹ ਕੇ ਲੈ ਗਏ। ਥਾਣਾ ਨੇਹੀਆਂ ਵਾਲਾ ਦੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ ‘ਤੇ ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਰਾਜ ਭਰ ਦੇ ਸ਼ਹਿਰਾਂ ਅਤੇ ਵਾਰਡਾਂ […]
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 14ਵੇਂ ਕੋਰਸ ਲਈ ਅੱਜ 3018 ਉਮੀਦਵਾਰਾਂ ਨੇ ਦਾਖਲਾ ਪ੍ਰੀਖਿਆ ਦਿੱਤੀ। ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਇਆ।
ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਦੋ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਐਨ ਕਰਕੇ ਆਪਣੀ […]
ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਜੀ ਦੀ ਬਰਸੀ ਮੌਕੇ ਪਿੰਡ ਸੰਧਵਾਂ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਵੱਲੋਂ ਮੁਲਕ ਅਤੇ ਖਾਸ ਕਰਕੇ ਪੰਜਾਬ ਲਈ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਗਿਆਨੀ ਜੀ ਨੂੰ ਸਿਜਦਾ ਕੀਤਾ।
ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ ‘ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਕਿ ਸੂਬੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਨ ਸਬੰਧੀ ਦਿੱਤੇ ਗਏ ਸੱਦੇ ਨੂੰ ਰਿਕਾਰਡਤੋੜ ਹੁੰਗਾਰਾ ਮਿਲਿਆ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ , 2023 ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।