ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਪੂ ਹੋਲਡਰਾਂ ਅਤੇ ਸੂਬੇ ਦੀ ਆਰਥਿਕਤਾ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਡਿਪੂ ਹੋਲਡਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਸੂਬੇ ਵਿੱਚ ਅਪਰਾਧ ਖਿਲਾਫ਼ ਕਾਰਵਾਈ ਤੇਜ਼ ਕਰਨ ਲਈ ਲੁੱਟ-ਖੋਹ ਅਤੇ ਚੋਰੀ ਵਰਗੇ ਛੋਟੇ ਅਪਰਾਧਾਂ ਦੇ ਮਾਮਲਿਆਂ ਵਿੱਚ ਤਰਜੀਹੀ ਤੌਰ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ […]
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਹਫ਼ਤੇ ਦੇ ਅੰਦਰ-ਅੰਦਰ ਢੁਕਵੀਂ ਤਜਵੀਜ਼ ਪੇਸ਼ ਕਰਨ। ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ […]
ਫ਼ਿਰੋਜ਼ਪੁਰ,12 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਮਾਨਸੂਨ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ ਸਿਹਤ ਵਿਭਾਗ ਦੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ, ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਪ੍ਰੋਗਰਾਮ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ, ਐਨ.ਆਈ.ਐਮ.ਏ., ਨਰਸਿੰਗ ਕਾਲਜਾਂ, ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ […]
ਕਪਤਾਨ ਸ਼ੁਭਮਨ ਗਿੱਲ (Captain Shubman Gill) ਦੇ ਅਰਧ ਸੈਂਕੜੇ ਅਤੇ ਵਾਸ਼ਿੰਗਟਨ ਸੁੰਦਰ ਦੇ ਸਪਿਨ ਸਪੈਲ ਦੀ ਮਦਦ ਨਾਲ ਭਾਰਤ ਨੇ ਤੀਜੇ ਟੀ-20 ਕੌਮਾਂਤਰੀ ਮੈਚ ‘ਚ ਜ਼ਿੰਬਾਬਵੇ ਨੂੰ 23 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ‘ਚ 2-1 ਦੀ ਲੀਡ ਬਣਾ ਲਈ ਹੈ। ਸਲਾਮੀ ਬੱਲੇਬਾਜ਼ ਗਿੱਲ ਨੇ ਇਸ ਤੋਂ ਪਹਿਲਾਂ 49 ਗੇਂਦਾਂ ‘ਤੇ 7 ਚੌਕੇ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ।
ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਤਿਲਕ ਨਗਰ ਇਲਾਕੇ ਦੇ ਵਿਧਾਇਕ ਜਰਨੈਲ ਸਿੰਘ ਨੇ ਸੰਸਦ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਨਾਲ ਅੱਜ ਬੇਈ ਨਦੀ ਦਾ ਅਹਿਮ ਦੌਰਾ ਕੀਤਾ। ਦੌਰੇ ਦਾ ਉਦੇਸ਼ ਇਸ ਇਤਿਹਾਸਕ ਅਤੇ ਧਾਰਮਿਕ ਤੌਰ ‘ਤੇ ਮਹੱਤਵਪੂਰਨ ਨਦੀ ਨੂੰ ਸਾਫ਼ ਅਤੇ ਬਹਾਲ ਕਰਨ ਲਈ ਚੱਲ ਰਹੇ ਯਤਨਾਂ ਨੂੰ ਸਵੀਕਾਰ ਕਰਨਾ ਅਤੇ […]
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੀ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਦਾ ਜ਼ਿਮਨੀ ਚੋਣ ਲਈ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਜਲੰਧਰ ਪੱਛਮੀ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ, ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਘਰੋਂ ਬਾਹਰ ਨਿਕਲ ਕੇ ਬੜੇ ਸ਼ਾਂਤੀਪੂਰਵਕ […]
ਫਾਜ਼ਿਲਕਾ, 10 ਜੁਲਾਈ, –ਪ੍ਰਾਈਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਉਨ੍ਹਾਂ ਦੀਆਂ ਸਿੱਖਣ ਯੋਗਤਾਵਾਂ ਨੂੰ ਹੋਰ ਨਿਖਾਰਨ ਅਤੇ ਬੱਚਿਆਂ ਦੇ ਮਨ ਵਿਚ ਸਕੂਲ ਪ੍ਰਤੀ ਖਿੱਚ ਪੈਦਾ ਕਰਨ ਦੇ ਉਦੇਸ਼ ਨਾਲ ਫਾਜ਼ਿਲਕਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਹਰ ਮਹੀਨੇ ਇਕ ਦਿਨ “ਸਕੂਲ ਬੈਗ ਮੁਕਤ ਦਿਵਸ” ਹੋਵੇਗਾ ਅਤੇ ਇਸ ਦਿਨ […]
ਅੰਮ੍ਰਿਤਸਰ, 10 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ […]
ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ […]
ਪੰਜਾਬ ਵਿੱਚ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ,ਭਾਜਪਾ ਦੇ ਚੰਡੀਗੜ੍ਹ ਦਫਤਰ (Chandigarh Office) ਨੂੰ ਕਤਲ ਦੀ ਧਮਕੀ ਵਾਲਾ ਪੱਤਰ ਭੇਜਿਆ ਗਿਆ ਹੈ,ਪੱਤਰ ਦੇ ਨਾਲ ਕੁਝ ਜਲਣਸ਼ੀਲ ਪਦਾਰਥ ਵੀ ਭੇਜਿਆ ਗਿਆ ਹੈ,ਚਿੱਠੀ ਵਿੱਚ ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਚੇਤਾਵਨੀ ਦਿੱਤੀ ਗਈ ਹੈ,ਪੱਤਰ ਵਿੱਚ ਖਾਲਿਸਤਾਨ ਅਤੇ ਪਾਕਿਸਤਾਨ […]
ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਵਿੱਤੀ ਸਹਾਇਤ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ੍ਰੀ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਇਸ ਸਹੁੰ ਚੁੱਕ […]
ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਨੂੰ 2,70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਏ.ਐਸ.ਆਈ. ਨੇ ਉਸਦੇ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਬਿਊਰੋ ਅੱਗੇ ਆਤਮ ਸਮਰਪਣ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਤੋਂ ਪ੍ਰਾਪਤ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੋਨਾ ਦੇ ਵਸਨੀਕ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਅਤੇ ਪਿੰਡ ਹਿਆਲਾ ਦੀ ਸਾਬਕਾ ਸਰਪੰਚ ਹਰਭਜਨ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ। ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ […]
ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਨੇ ਛੁੱਟੀਆਂ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ,ਹੁਣ ਸਕੂਲ ਸਿੱਖਿਆ ਵਿਭਾਗ (Department of School Education) ਨੇ ਮੈਡੀਕਲ ਛੁੱਟੀ ਲੈਣ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ,ਇਕ ਜਾਂ ਵੱਧ ਦਿਨਾਂ ਦੀ ਛੁੱਟੀ ਲੈਣ ‘ਤੇ ਕਰਮਚਾਰੀਆਂ ਨੂੰ 2 ਸਰਟੀਫਿਕੇਟ ਜਮ੍ਹਾ ਕਰਵਾਉਣੇ ਪੈਣਗੇ,ਸਕੂਲ ਸਿੱਖਿਆ ਵਿਭਾਗ ਨੇ ਸਾਰੇ ਸੈਂਟਰ ਹੈੱਡ […]
ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਦੇ ਬੇਟੇ ‘ਤੇ ਜ਼ਮੀਨ ਘੁਟਾਲੇ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਕਿਹਾ ਕਿ ਉਨਾਂਂ ਦੇ ਬੇਟੇ ਕਰਨ ਨੇ ਸੀਨੀਅਰ ਡਿਪਟੀ ਮੇਅਰ ਵਜੋਂ ਆਪਣੀ ਮਾਂ ਦੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਇਸ ਦਾ ਵਿੱਤੀ ਫਾਇਦਾ ਉਠਾਇਆ। ਐਤਵਾਰ ਨੂੰ […]
ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਸਿਵਿਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਐੱਸ ਐਮ ਓ ਡਾ. ਰੋਹਿਤ ਗੋਇਲ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਫ਼ਾਜ਼ਿਲਕਾ ਸ਼ਹਿਰ ਵਿੱਚ 5 ਥਾਵਾਂ ਭੈਰੋ ਬਸਤੀ, ਅਮਨ ਕਲੋਨੀ, ਅਬੋਹਰ ਰੋਡ, ਨਵੀ ਆਬਾਦੀ, ਮਲਕਾਣਾ ਤੇ ਜੁਟੀਆਂ ਮੁਹੱਲੇ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਤੇ ਡੇਂਗੂ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ […]
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ ਕਰਕੇ ਚਾਰ ਬੱਚੇ ਰੈਸਕਿਊ ਕਰਵਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਇਹ ਸੂਚਨਾ ਦਿੱਤੀ ਗਈ ਕਿ ਪਟਿਆਲਾ ਦੇ ਪੁਰਾਣੇ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ, ਸੁਸ਼ੀਲ ਕੁਮਾਰ ਵਾਸੀ ਗੁਰੂ ਨਾਨਕਪੁਰਾ ਮੁਹੱਲਾ, ਜਲੰਧਰ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸਾਉਣੀ ਦੀ ਬਿਜਾਈ ਦਾ ਅੱਧਾ ਸੀਜ਼ਨ ਬਾਕੀ ਰਹਿਣ ਦੇ ਬਾਵਜੂਦ ਪਾਣੀ ਦੀ ਵੱਡੀ ਪੱਧਰ ਉਤੇ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦ […]
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 – ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ […]
ਪੰਜਾਬ ਰਾਜ ਵਿੱਚ ਆਧਾਰ ਦੇ ਪ੍ਰਭਾਵ ਨੂੰ ਵੱਧ ਤੋਂ ਵੱਧ ਵਧਾਉਣ ਦੇ ਉਦੇਸ਼ ਨਾਲ, ਯੂਆਈਡੀਏਆਈ ਦੇ ਖੇਤਰੀ ਦਫ਼ਤਰ, ਚੰਡੀਗੜ੍ਹ ਨੇ ਅੱਜ ਸਫਲਤਾਪੂਰਵਕ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਦਾ ਉਦਘਾਟਨ ਵਿਸ਼ੇਸ਼ ਮੁੱਖ ਸਕੱਤਰ-ਕਮ-ਡਾਇਰੈਕਟਰ ਜਨਰਲ ਮਗਸੀਪਾ ਸ਼੍ਰੀ ਅਨਿਰੁੱਧ ਤਿਵਾਰੀ ਨੇ ਸ਼੍ਰੀਮਤੀ ਭਾਵਨਾ ਗਰਗ ਡੀ.ਡੀ.ਜੀ. ਯੂ.ਆਈ.ਡੀ.ਏ.ਆਈ., ਆਰ.ਓ. ਚੰਡੀਗੜ੍ਹ ਦੀ ਮੌਜੂਦਗੀ ਵਿੱਚ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ […]
”ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ ਕੀਤੀ ਗਈ ਹੈ।” ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]
ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ‘ਆਪ’ ਨੇ ਜਲੰਧਰ ਪੱਛਮੀ ‘ਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਬੁੱਧਵਾਰ ਨੂੰ ਕਾਂਗਰਸ ਤੇ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਪਾਰਟੀ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। ਕਾਂਗਰਸ ਦੇ ਕੌਂਸਲਰ ਤਰਸੇਮ ਲਖੋਤਰਾ, […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮਤੇ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ […]
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ ਤਹਿਤ ਅਰਜ਼ੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਵਧਾ ਦਿੱਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]
ਦੇਸ਼ ਦੇ ਲੱਖਾਂ ਲੋਕਾਂ ਲਈ ਸਸਤੀਆਂ ਤੇ ਮਿਆਰੀ ਦਵਾਈਆਂ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਵੱਖ-ਵੱਖ ਬ੍ਰਾਂਡਾਂ ਹੇਠ ਉਪਲਬਧ ਦਵਾਈਆਂ, ਜਿਨ੍ਹਾਂ ਦੇ ਸਾਲਟ ਇੱਕੋ ਜਿਹੇ ਹਨ, ਦੀਆਂ ਕੀਮਤਾਂ ਵਿੱਚ ਅਸਮਾਨਤਾਵਾਂ ਦਾ ਮੁੱਦਾ ਉਠਾਇਆ। ਸਿਹਤ ਮੰਤਰੀ, ਇੱਥੇ ਹੋਟਲ ਪਾਰਕ ਵਿਊ ਵਿਖੇ ਕੇਂਦਰੀ […]
ਹਰਿਆਣਾ ਦੇ ਕਰਨਾਲ ਵਿੱਚ ਮੰਗਲਵਾਰ ਸਵੇਰੇ ਇੱਕ ਮਾਲ ਗੱਡੀ ਦੇ 8 ਡੱਬੇ ਪਟੜੀ ਤੋਂ ਉਤਰ ਗਏ। ਇਹ ਹਾਦਸਾ ਤਰਾਵੜੀ ‘ਚ ਰੇਲਵੇ ਟ੍ਰੈਕ ‘ਤੇ ਵਾਪਰਿਆ,ਚੱਲਦੀ ਮਾਲ ਗੱਡੀ ਦੇ 8 ਡੱਬੇ ਰੇਲਵੇ ਟਰੈਕ ‘ਤੇ ਡਿੱਗ ਗਏ,ਹਾਦਸੇ ਤੋਂ ਬਾਅਦ ਦੋਵੇਂ ਪਾਸੇ ਦੀਆਂ ਰੇਲ ਗੱਡੀਆਂ ਨੂੰ ਰੋਕ ਦਿੱਤਾ ਗਿਆ ਹੈ,ਪੁਲਿਸ ਅਤੇ ਰੇਲਵੇ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ,ਇਸ […]
ਆਸਟ੍ਰੇਲੀਆ ਨੇ ਸੋਮਵਾਰ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਤੋਂ ਵੱਧ ਕਰ ਦਿੱਤੀ ਹੈ,ਆਸਟਰੇਲੀਅਨ ਸਰਕਾਰ ਨੇ ਇਹ ਕਦਮ ਹਾਲ ਹੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧੇ ਕਾਰਨ ਹਾਊਸਿੰਗ ਮਾਰਕੀਟ (Housing Market) ਉੱਤੇ ਵਧੇ ਦਬਾਅ ਕਾਰਨ ਚੁੱਕਿਆ ਹੈ,ਆਸਟ੍ਰੇਲੀਆ ਨੇ 1 ਜੁਲਾਈ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ (International Student Visa) ਫੀਸ 710 ਆਸਟ੍ਰੇਲੀਅਨ ਡਾਲਰ (ਕਰੀਬ 39,527 […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ […]
ਫ਼ਿਲਮ ‘‘ਜੱਟ ਐਂਡ ਜੂਲੀਅਟ 3’’ (Movie “Jatt and Juliet 3”) 27 ਜੂਨ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਈ ਸੀ,ਇਸ ਫ਼ਿਲਮ ‘ਚ ਸਭ ਤੋਂ ਮਸ਼ਹੂਰ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਅਤੇ ਨੀਰੂ ਬਾਜਵਾ (Neeru Bajwa) ਸਨ।
ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ 6 ਰੋਜ਼ਾ “ਰਾਸ਼ਟਰੀ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦੀ ਸਫ਼ਲ ਮੇਜ਼ਬਾਨੀ ਉਪਰੰਤ ਅੱਜ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਵਿਖੇ ਸਮਾਪਤੀ ਸਮਾਰੋਹ ਨਾਲ ਕੈਂਪ ਦੀ ਸੰਪੂਰਨਤਾ ਹੋਈ। ਪੰਜਾਬ ਦੇ ਰਾਜਪਾਲ ਦੁਆਰਾ 24 ਜੂਨ, 2024 ਨੂੰ ਉਦਘਾਟਨ ਕੀਤੇ ਗਏ ਇਸ ਕੈਂਪ ਵਿੱਚ ਭਾਰਤ ਭਰ ਦੇ 16 ਰਾਜਾਂ ਤੋਂ 150 ਬੱਚਿਆਂ ਅਤੇ ਐਸਕਾਰਟਸ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਇੱਥੇ ਮਹਾਰਾਜਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ […]
ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੇ ਜੰਮੂ-ਕਸ਼ਮੀਰ ਦਾ ਪੰਜ ਦਿਨਾ ਐਕਸਪੋਜ਼ਰ ਦੌਰਾ ਕੀਤਾ। ਕੈਬਨਿਟ ਮੰਤਰੀ ਅਤੇ ਕਿਸਾਨਾਂ ਵੱਲੋਂ ਬਾਗ਼ਬਾਨੀ […]