ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ।
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਸੰਬਰ […]
ਕੈਨੇਡਾ ਦੇ ਬਰੈਂਪਟਨ ਇਲਾਕੇ ‘ਚ ਪੁਲਿਸ ਨੇ ਅਪਰਾਧੀਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਬਰੈਂਪਟਨ ਪੁਲਿਸ ਨੇ ਫਿਰੌਤੀਆਂ ਮੰਗਣ ਦੇ ਮਾਮਲਿਆਂ ‘ਚ ਦੋ ਮਹਿਲਾਵਾਂ ਸਮੇਤ ਪੰਜ ਜਣੇ ਗ੍ਰਿਫਤਾਰ ਕੀਤੇ ਹਨ। । ਦੱਸਿਆ ਜਾ ਰਿਹਾ ਹੈ ਕਿ ਅਨਮੋਲਦੀਪ ਸਿੰਘ (23), ਗਗਨ ਅਜੀਤ ਸਿੰਘ (23), ਅਰੁਣਦੀਪ ਥਿੰਦ (39), ਹਰਸ਼ਮੀਤ ਕੌਰ (25) ਤੇ ਆਇਮਨਜੋਤ ਕੌਰ (21) ਕਥਿਤ ਤੌਰ ‘ਤੇ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ।
ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ।
ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਦੋ ਮਿੰਟ ਦਾ ਮੌਨ ਰੱਖ ਕੇ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ (ਵਿਜੀਲੈਂਸ) ਸ. ਹਰਪਾਲ ਸਿੰਘ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ ਦੀ ਨਿਗਰਾਨੀ ਕਰੇਗੀ।
ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ਉਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆਂ ਨੂੰ ਸੌਂਪ ਦਿੱਤੀ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ ‘ਤੇ ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਰਾਜ ਭਰ ਦੇ ਸ਼ਹਿਰਾਂ ਅਤੇ ਵਾਰਡਾਂ […]
ਬਿਹਾਰ ਵਿੱਚ ਬਹੁਤ ਠੰਡ ਪੈ ਰਹੀ ਹੈ। ਅਜਿਹੇ ਮੌਸਮ ਵਿੱਚ ਆਮ ਲੋਕਾਂ ਵਿੱਚ ਜ਼ੁਕਾਮ ਅਤੇ ਬੁਖਾਰ ਦੇ ਕੇਸ ਵੱਧ ਜਾਂਦੇ ਹਨ। ਜੇਕਰ ਤੁਸੀਂ ਵੀ ਅਜਿਹੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਤਿੰਨ ਮਸਾਲਿਆਂ ਦਾ ਇਹ ਮਿਸ਼ਰਣ ਪਾਊਡਰ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ। ਸਿਮਰਾਹੀ ਬਾਜ਼ਾਰ ਦੇ ਵਾਰਡ-08 ਵਿੱਚ ਰਹਿਣ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਜੀ ਦੀ ਬਰਸੀ ਮੌਕੇ ਪਿੰਡ ਸੰਧਵਾਂ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਵੱਲੋਂ ਮੁਲਕ ਅਤੇ ਖਾਸ ਕਰਕੇ ਪੰਜਾਬ ਲਈ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਗਿਆਨੀ ਜੀ ਨੂੰ ਸਿਜਦਾ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕਰ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਨ ਸਬੰਧੀ ਦਿੱਤੇ ਗਏ ਸੱਦੇ ਨੂੰ ਰਿਕਾਰਡਤੋੜ ਹੁੰਗਾਰਾ ਮਿਲਿਆ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ , 2023 ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।
ਸੂਬੇ ਵਿੱਚ ਸਿਹਤ ਹੁਨਰ ਵਿਕਾਸ ਕੇਂਦਰਾਂ (ਐਚ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਐਚ.ਐਸ.ਡੀ.ਸੀਜ਼ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਨੂੰ ਸ਼ਾਮਲ ਕਰਕੇ ਇੱਕ ਢੁਕਵੀਂ ਯੋਜਨਾ ਉਲੀਕਣ ਵਾਸਤੇ ਇੱਕ ਕਮੇਟੀ ਗਠਿਤ ਕਰਨ […]
ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ। ਇਸ ਬਾਰੇ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਆਲ ਉਠਾਉਂਦਿਆਂ ਕਿਹਾ ਹੈ ਕਿ ਇਹ ਦੇਖਣ ਦੀ ਬਹੁਤ ਲੋੜ ਹੈ ਕਿ ਇਸ ਮੁਆਫ਼ੀ ਪਿੱਛੇ ਸੁਖਬੀਰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਲਈ ਚੈਕਿੰਗ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ. ਐਲ) ਦੇ ਕਰਮਚਾਰੀਆਂ ਲਈ ਇੱਕ ਦੁਰਘਟਨਾ ਮੁਆਵਜ਼ਾ ਨੀਤੀ ਪੇਸ਼ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ‘ਚ ਸ਼ਾਮਲ ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਇਲਾਕੇ ‘ਚ ਪੁਲਿਸ ਦੀ ਹਿਰਾਸਤ ‘ਚੋਂ ਭੱਜਣ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ ਸਕਦੀ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਪੰਜਾਬ ਸਰਕਾਰ ਪਿੰਡਾਂ ‘ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ 302 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ 34 ਵਪਾਰਕ ਐਫ.ਆਈ.ਆਰਜ਼ ਸਮੇਤ 221 ਐਫ.ਆਈ.ਆਰਜ਼ ਦਰਜ ਕੀਤੀਆਂ ਹਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ ਕਥਿਤ ਤੌਰ ‘ਤੇ ਨਿੱਜੀ ਫਾਰਮੇਸੀ ਸੰਸਥਾਵਾਂ ਦੇ ਸਹਿਯੋਗ ਨਾਲ ਉਮੀਦਵਾਰਾਂ ਦੀ ਰਜਿਸਟਰੇਸ਼ਨ ਕਰਨ ਅਤੇ ਫਾਰਮਾਸਿਸਟਾਂ ਨੂੰ ਸਰਟੀਫਿਕੇਟ ਜਾਰੀ ਕਰਨ ਨਾਲ ਸਬੰਧਤ ਗੰਭੀਰ ਬੇਨਿਯਮੀਆਂ ਦੇ ਦੋਸ਼ […]
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਚੁਣੇ ਗਏ ਹਨ। ਇਹਨਾਂ ਚਾਰ ਕੈਡਿਟਾਂ ਵਿੱਚ ਸਵਾਸਤਿਕ ਸ਼ਰਮਾ, ਸਰਬਜੋਤ ਸਿੰਘ, ਦਿਵੇਸ਼ ਠਾਕੁਰ ਅਤੇ ਗੋਵਿੰਦ ਗੁਪਤਾ ਸ਼ਾਮਲ ਹਨ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਅਤੇ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ […]
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਤਿਆਰ ਕੀਤੀ ਗਰੀਨ ਹਾਈਡ੍ਰੋਜਨ ਨੀਤੀ ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਵਾਸਤੇ ਲਾਹੇਵੰਦ ਸਾਬਤ ਹੋਵੇਗੀ। ਖਰੜਾ ਗਰੀਨ ਹਾਈਡ੍ਰੋਜਨ ਨੀਤੀ […]
ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਜ਼ਮੀਨਦੋਜ਼ ਪਾਣੀ ਦੇ ਸਰੋਤਾਂ ’ਤੇ ਨਿਰਭਰਤਾ ਘਟਾਉਣ ਲਈ ਸਿੰਜਾਈ ਲਈ ਸੋਧੇ ਹੋਏ (ਟ੍ਰੀਟਡ) ਪਾਣੀ ਦੀ ਵਰਤੋਂ ਵਿੱਚ ਦੁੱਗਣਾ ਇਜ਼ਾਫ਼ਾ ਕਰਨ ਦਾ ਟੀਚਾ ਦਿੱਤਾ, ਉਥੇ ਛੱਪੜਾਂ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਸਿੰਜਾਈ ਲਈ ਕਰਨ ’ਤੇ ਧਿਆਨ […]
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਅਤੇ ਮੁੱਖ ਮੰਤਰੀ ਦਫ਼ਤਰ (ਸੀਐਮਓ) ਵਿਚਾਲੇ ਵਿਵਾਦ ਖ਼ਤਮ ਨਹੀਂ ਹੋ ਰਿਹਾ ਹੈ। ਇਸ ਵਿਵਾਦ ਸਬੰਧੀ 20 ਦਿਨ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਨਾਲ ਹੋਈ ਮੀਟਿੰਗ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ। ਸੂਤਰਾਂ ਦਾ ਦਾਅਵਾ ਹੈ ਕਿ ਮਾਮਲੇ ‘ਚ ਦੇਰੀ ਨੂੰ ਲੈ ਕੇ ਵਿਜ ਦਾ ਗੁੱਸਾ ਹੋਰ ਵਧ ਗਿਆ […]
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।