ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਦਿੱਤੀਆਂ।
ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਉਥੇ ਹੀ ਇੰਨ੍ਹਾਂ ਦੇ ਹੱਲ ਲਈ ਅਗਲੇਰੀ ਰਣਨੀਤੀ ਤੈਅ ਕੀਤੀ ਗਈ।
ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਖ਼ੁਦ […]
ਅੱਜ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ- ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ 12 ਸ਼ਖਸ਼ੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ‘ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।
ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ […]
ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਲਾਗੂ ਕੀਤੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਦੇ ਦੌਰੇ ‘ਤੇ ਆਏ ਕਰਨਾਟਕਾ ਵਿਧਾਨ ਸਭਾ ਸਪੀਕਰ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ […]
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ 206 ਸਰਕਾਰੀ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 53 ਪ੍ਰੋਜੈਕਟ ਅਕਤੂਬਰ 2023 ਤੱਕ ਮੁਕੰਮਲ ਹੋ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ […]
ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ […]
ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ।
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਨੱਗਲ ਫੈਜ਼ਗੜ੍ਹ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪੰਦਰਾਂ ਸਾਲ ਤੱਕ ਦੇ ਬੱਚਿਆਂ ਦਾ ਪਹਿਲਾ ਗੁਰਬਾਣੀ ਮੁਕਾਬਲਾ (ਸ਼ੁੱਧ ਬਾਣੀ ਸੁਣਾਉ, ਇਨਾਮ ਪਾਓ) ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਬੱਚਿਆਂ ਵੱਲੋਂ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਮੁਕਾਬਲੇ ਵਿੱਚ ਹਿੱਸਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕੀਤਾ ਜਾਵੇਗਾ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।
ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ।
ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦਾ ਲੱਕ ਤੋੜਨ ਦਾ ਸੁਨੇਹਾ ਦਿੱਤਾ।
ਪਰਾਲੀ ਸਾੜਨ ‘ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ […]
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਅੱਜ ਨਾਜਾਇਜ਼ ਕਬਜ਼ਾ ਛੁਡਵਾਇਆ।
ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, […]
ਅੱਜ ਦੇ ਬੱਚੇ ਹੀ ਕੱਲ ਦਾ ਰਸ਼ਨਾਉਦਾ ਭਵਿੱਖ ਹਨ, ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਇਥੇ ਕੀਤਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਅਜੈਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ […]
ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ।
ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫਾ ਦਿੱਤਾ। ਦੱਸਣਯੋਗ ਹੈ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਣ ਤੱਕ ਕੁੱਲ 37683 ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਵਿੱਚ ਆਯੁਰਵੇਦ ਦੀ ਪੜ੍ਹਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਕੌਮੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਬੇਨਤੀ ਕੀਤੀ।
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਅਕਤੂਬਰ 2023 ਦੇ ਮਹੀਨੇ ਦੌਰਾਨ 216 ਜੇਤੂਆਂ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ‘ਮੇਰਾ ਬਿੱਲ ਐਪ’ ‘ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ 12,43,005 ਰੁਪਏ ਦੇ ਇਨਾਮ ਜਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਸ੍ਰੀ ਜਸਵੀਰ ਸਿੰਘ ਪੁੱਤਰ ਸ੍ਰੀ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪੁੱਤਰ […]
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲੇ ਪੰਜਾਬ ਦੀ ਸਿਰਜਣਾ ਹਿੱਤ ਸੂਬੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਬੇਹਤਰੀਨ ਬਨਾਉਣ ਲਈ ਨਾਬਾਰਡ-28 ਪ੍ਰੋਜੈਕਟ ਅਧੀਨ 24 ਪੁਲਾਂ ਦੇ ਕੰਮ 60 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਮੰਜ਼ੂਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ।
ਪੰਜਾਬ ਸੂਬੇ ਵਲੋਂ ਭਾਰਤ ਸਰਕਾਰ ਦੀਆਂ ਅਟਲ ਮਿਸ਼ਨ ਫਾਰ ਰੈਜੂਵਿਨੇਸ਼ਨ ਐਂਡ ਅਰਬਨ ਟਰਾਂਸਫੋਰਮੇਸ਼ਨ (ਅਮਰੂਤ) ਅਤੇ ਨੈਸ਼ਨਲ ਅਰਬਨ ਲਾਈਵਹੁਡ ਮਿਸ਼ਨ (ਨੂਲਮ) ਫਲੈਗਸ਼ਿਪ ਸਕੀਮਾ ਅਧੀਨ “ਜਲ ਦੀਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੁਮੈਨ” ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਮਿਤੀ 7 ਤੋਂ 9 ਨਵੰਬਰ ਤੱਕ “ਜਲ-ਦੀਵਾਲੀ” ਮਨਾਈ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਸੂਬੇ ਦੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ […]