ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ।
ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ।
ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਦੋ ਮਿੰਟ ਦਾ ਮੌਨ ਰੱਖ ਕੇ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ (ਵਿਜੀਲੈਂਸ) ਸ. ਹਰਪਾਲ ਸਿੰਘ […]
ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ਉਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆਂ ਨੂੰ ਸੌਂਪ ਦਿੱਤੀ।
ਲੋਹੜੀ ਦਾ ਤਿਉਹਾਰ ਪੰਜਾਬ ਦਾ ਇਕ ਰਵਾਇਤੀ ਅਤੇ ਪੰਜਾਬੀ ਵਿਰਸੇ ਨਾਲ ਜੁੜਿਆ ਹੋਇਆ ਤਿਉਹਾਰ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਨਵ-ਜੰਮੀਆਂ ਧੀਆਂ ਨੂੰ ਸਰਦੀਆਂ ਦੇ ਕੱਪੜੇ, ਮੂੰਗਫ਼ਲੀ, ਰਿਓੜੀਆਂ ਆਦਿ ਦੀ ਵੰਡ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ ਪਏ 31538 ਮਾਮਲੇ ਨਿਪਟਾਏ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ ਰਿਸ਼ਵਤ ਲੈਣ ਸੰਬੰਧੀ 7 ਵੱਖ-ਵੱਖ ਮਾਮਲਿਆਂ ਵਿੱਚ 9 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜਿਨ੍ਹਾਂ ਵਿੱਚ ਦੋ ਡਾਕਟਰ, ਦੋ ਬਿਜਲੀ ਕਰਮਚਾਰੀ ਅਤੇ ਦੋ ਪੁਲੀਸ ਮੁਲਾਜ਼ਮ ਸ਼ਾਮਲ ਸਨ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ।
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਅਤੇ ਮੁੱਖ ਮੰਤਰੀ ਦਫ਼ਤਰ (ਸੀਐਮਓ) ਵਿਚਾਲੇ ਵਿਵਾਦ ਖ਼ਤਮ ਨਹੀਂ ਹੋ ਰਿਹਾ ਹੈ। ਇਸ ਵਿਵਾਦ ਸਬੰਧੀ 20 ਦਿਨ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਨਾਲ ਹੋਈ ਮੀਟਿੰਗ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ। ਸੂਤਰਾਂ ਦਾ ਦਾਅਵਾ ਹੈ ਕਿ ਮਾਮਲੇ ‘ਚ ਦੇਰੀ ਨੂੰ ਲੈ ਕੇ ਵਿਜ ਦਾ ਗੁੱਸਾ ਹੋਰ ਵਧ ਗਿਆ […]
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤਾ ਗਿਆ।
ਹਰਿਆਣਾ ਸਰਕਾਰ ਵੱਲੋਂ 121 HCS ਦੀਆਂ ਪੋਸਟਾ ਕੱਢਿਆ ਹਨ। ਇਸ ਨੂੰ hpsc.gov.in ਤੇ ਜਾ ਕੇ ਭਰ ਸਕਦੇ ਹੋ। ਵੱਖ-ਵੱਖ Category ਦੀਆਂ ਪੋਸਟਾ ਨਿਕਲੀਆਂ ਹਨ।
ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਪ੍ਰਸ਼ਾਸਨ ਨੂੰ ਹੋਰ ਬਿਹਤਰ […]
ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, […]
ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਅਜੈਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ […]
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।
ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜੀ.ਐਸ.ਟੀ. ਲਾਗੂ ਹੋਣ ਤੋਂ ਪਹਿਲਾਂ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਅਗਵਾਈ […]
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ ਨੂੰ ਦ੍ਰਿੜਾਉਂਦਿਆਂ ਜਲਦ ਹੀ ਰੀਜਨਲ ਸਪਾਈਨ ਇੰਜਰੀ ਸੈਂਟਰ, ਸੈਕਟਰ 70, ਮੋਹਾਲੀ ਨੂੰ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਜ਼ਬਰਨ ਵਸੂਲੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁੰਨ ਨਵਨੀਤ ਸਿੰਘ ਉਰਫ਼ ਨਵ ਵਾਸੀ ਬਟਾਲਾ ਨੂੰ ਇੱਕ ਸੰਖੇਪ ਜਿਹੀ ਮੁੱਠਭੇੜ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਇਹ […]
ਸੂਬੇ ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿੱਚ, ਪੰਜਾਬ ਨੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ “ਵਰਲਡ ਫੂਡ ਇੰਡੀਆ 2023” ਸਮਾਗਮ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ ਲਗਭਗ 1225 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ। ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ 3 ਤੋਂ 5 ਨਵੰਬਰ ਤੱਕ “ਵਰਲਡ ਫੂਡ ਇੰਡੀਆ 2023” ਦੇ ਦੂਜੇ […]
ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ। ਇਸ […]
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ, 2024 ਤੱਕ ਕਰਵਾ ਦਿੱਤੀ ਜਾਵੇਗੀ।
ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਸਮਾਜ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਬੇਝਿਜਕ ਹੋ ਕੇ ’80ਵਿਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਵ੍ਹਾਈਟ ਪੇਪਰ ਲਿਆ ਕੇ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਹੱਕ ਵਿੱਚ ਕਸੀਦੇ ਪੜ੍ਹੇ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ ਉਨ੍ਹਾਂ ਅਤੇ ਸੂਬਾ ਸਰਕਾਰ ਦੇ ਖਿਲਾਫ ਬੋਲਣ ਲਈ ਕੁਝ ਵੀ ਨਾ ਹੋਣ ਕਰਕੇ ਇਹ ਪਾਰਟੀਆਂ ਬਹਿਸ ਕਰਨ ਤੋਂ ਭੱਜ ਗਈਆਂ।
“ਏਕ ਭਾਰਤ, ਸ਼੍ਰੇਸ਼ਟ ਭਾਰਤ” ਦੇ ਥੀਮ ਤਹਿਤ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਰਾਜ ਭਵਨ ਵਿਖੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਵਾਸਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਮਨਾਲੀ ਵਿਖੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 230 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ।
Haryana: ਹਰਿਆਣਾ ਪੁਲਿਸ ਦੀ ਹੈੱਡ ਕਾਂਸਟੇਬਲ ਰਿਤੂ ਬਾਲਾ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਗਈ।
ਰੋਪੜ੍ਹ ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਨਾਲ ਅੱਜ ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ: ਵਿਸ਼ੇਸ਼ ਸੰਖੇਪ ਸੋਧ – 2024 ਸ਼ੁਰੂ ਹੋ […]
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿੱਚ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਨਵੰਬਰ ਨੂੰ ਲੁਧਿਆਣਾ ਵਿਖੇ ਹੋ ਰਹੀ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’ ਦੌਰਾਨ ਲੋਕ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕੀਤੇ ਗੁਨਾਹਾਂ ਦਾ ਜਵਾਬ ਮੰਗਣਗੇ।
ਗੁਆਂਢੀ ਸੂਬੇ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਵਧਾਉਣ ਲਈ ਪੰਜਾਬ-ਰਾਜਸਥਾਨ ਸਰਹੱਦ ‘ਤੇ 5 ਹਾਈ-ਟੈਕ ਨਾਕਿਆਂ ਸਮੇਤ 30 ਵਿਸ਼ੇਸ਼ ਅੰਤਰ-ਰਾਜੀ ਨਾਕੇ ਲਗਾਏ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਲਾਅ ਐਂਡ ਆਰਡਰ-ਕਮ-ਰਾਜਸਥਾਨ ਚੋਣਾਂ ਲਈ ਪੰਜਾਬ ਪੁਲਿਸ ਦੇ ਨੋਡਲ ਅਧਿਕਾਰੀ ਪ੍ਰਦੀਪ ਕੁਮਾਰ ਯਾਦਵ ਨੇ […]
ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ ਦੇ ਅੰਦਰ ਕੁੱਲ 119 ਵੱਖੋ-ਵੱਖ ਮਾਮਲੇ ਰਿਪੋਰਟ ਕੀਤੇ ਹਨ, ਜਿਨ੍ਹਾਂ ਵਿੱਚ ਟਿਕਟ ਰਾਸ਼ੀ ਦੀ ਹੇਰਾਫੇਰੀ, ਬੱਸਾਂ ਵਿੱਚੋਂ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ, ਬੱਸ ਚਲਾਉਂਦੇ ਸਮੇਂ ਮੋਬਾਈਲ ਵਰਤਣ ਜਿਹੇ ਮਾਮਲੇ ਸ਼ਾਮਲ ਹਨ।
