ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 […]
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ, ਪੈਨਸ਼ਨ ਰਜਿਸਟ੍ਰੇਸ਼ਨ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।
India Vs New Zealand World Cup 2023: ਵਿਸ਼ਵ ਕੱਪ ਦੇ 21 ਵੇਂ ਮੈਂਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾ ਨਾਲ ਹਰਾਂ ਦਿੱਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦ ਬਾਜੀ ਦਾ ਫੈਸਲਾ ਕੀਤਾ। ਨਿਊਜੀਲੈਂਡ ਦੀ ਟੀਮ ਨੇ 273 ਅੰਕ ਬਣਾਏ। ਮੁਹੰਮਦ ਸ਼ਮੀ ਨੇ 5 ਵਿਕਟਾ ਅਤੇ ਕੁਲਦੀਪ ਯਾਦਵ ਨੇ 2 ਵਿਕਟਾ ਲਈਆ। ਜਸਪ੍ਰੀਤ ਬੁਮਰਾਹ […]
Big News ਬਰਨਾਲਾ- ਸਥਾਨਕ ਸਿਟੀ ਦੇ ਇੱਕ ਰੈਸਟੋਰੈਂਟ ਦੇ ਕਰਮਚਾਰੀਆਂ ਤੇ ਕਬੱਡੀ ਖਿਡਾਰੀਆਂ ਵਿੱਚ ਬਿੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਝਗੜੇ ਨੂੰ ਨਿਪਟਾਉਣ ਆਈ ਪੁਲਿਸ ਨੂੰ ਉਸ ਰੈਸਟੋਰੈਂਟ ਕਰਮਚਾਰੀਆਂ ਨਾਲ ਲੜ ਰਹੇ ਨੌਜਵਾਨਾਂ ਨੂੰ ਸਿਟੀ ਥਾਣਾ ਵਿੱਚ ਲਿਜਾਣ ਲਈ ਜਦੋਂ ਗੱਡੀ ਵਿੱਚ ਬਿਠਾਉਣ ਲੱਗੇ ਤਾਂ ਨੌਜਵਾਨਾਂ ਨੇ ਪੁਲਿਸ ਤੇ ਹਮਲਾ ਕਰ ਦਿੱਤਾ ਤੇ […]
ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਮਿਆਰੀ ਵਸਤਾਂ ਦੀ ਸਪਲਾਈ ਲਈ ਦੇਸ਼ ਅੰਦਰ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦੀ ਵਕਾਲਤ ਕੀਤੀ।
ਤਿਉਹਾਰਾਂ ਦਾ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸ਼ਨੀਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ ਗਿਆ। ਇਹ ਅਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਜਾਣੂ ਕਰਵਾਇਆ ਕਿ ਬਹੁਤੀਆਂ ਪ੍ਰਸ਼ਾਸਕੀ ਪ੍ਰਵਾਨਗੀਆਂ ਪਹਿਲਾਂ ਹੀ ਜਾਰੀ ਕੀਤੀਆਂ […]
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਅੱਗੇ ਤੋਂ ਅੱਗੇ ਗ਼ੈਰ-ਕਾਨੂੰਨੀ ਤੌਰ ‘ਤੇ ਕਲੱਬ ਕੀਤੇ 39 ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਸ ਪਰਮਿਟ ਵਿੱਚ ਪਹੁੰਚ ਸਥਾਨ ਤੋਂ […]
ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ ਵਿਦਿਆਰਥੀਆਂ ਨੇ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਨੀਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 64ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜ਼ਿੱਦੀ ਵਤੀਰਾ ਧਾਰਨ ਕਰਨ ਵਾਲੇ ਸੂਬੇ ਦੇ ਰਾਜਪਾਲ ਪਾਸੋਂ ਲੰਬਿਤ ਵਿਧਾਨਕ ਬਿੱਲਾਂ ਨੂੰ ਪਾਸ ਕਰਵਾਉਣ ਲਈ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਦਰ ਖੜ੍ਹਕਾਏਗੀ।
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਭਾਰਤੀ ਚੋਣ ਕਮਿਸ਼ਨ ਨੇ ‘‘ਰਾਸ਼ਟਰੀ ਮੀਡੀਆ ਐਵਾਰਡ-2023’’ ਲਈ ਮੀਡੀਆ ਕਰਮੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਹ ਐਵਾਰਡ ਮੀਡੀਆ ਕਰਮੀਆਂ ਨੂੰ ਸਾਲ 2023 ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਸਿੱਖਿਅਤ ਕਰਨ ਅਤੇ ਜਾਗਰੂਕ ਕਰਨ ਸਬੰਧੀ ਵਧੀਆ ਮੁਹਿੰਮ ਚਲਾਉਣ ਲਈ ਦਿੱਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਵਿਸ਼ਵ ਦੀ ਪ੍ਰਮੁੱਖ ਕਾਰੋਬਾਰੀ ਕੰਪਨੀ ਟਾਟਾ ਸਟੀਲ ਨੇ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਉੱਤਰੀ ਭਾਰਤ ਦਾ ਆਪਣੀ ਕਿਸਮ ਦਾ ਪਹਿਲਾ ਗ੍ਰੀਨ ਸਟੀਲ ਪਲਾਂਟ ਸਥਾਪਿਤ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਦੀ ਨਾਮਵਰ ਕੰਪਨੀ ਟਾਟਾ ਗਰੁੱਪ ਵੱਲੋਂ ਵਿਆਪਕ ਨਿਵੇਸ਼ ਕਰਨ ਨਾਲ ਸੂਬੇ ਵਿੱਚ ਸਨਅਤੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਆਗਾਜ਼ ਹੋਇਆ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ‘ਡਿਜ਼ੀਟਲ ਪੰਜਾਬ’ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ (ਆਰ.ਪੀ.ਓ.) ਦੀ ਨਿਗਰਾਨੀ ਲਈ ਇੱਕ ਵੈੱਬ ਪੋਰਟਲ ਲਾਂਚ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ।
ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਰੇਲਵੇ ਫਲਾਈਓਵਰ ਦਾ ਕੰਮ 30 ਨਵੰਬਰ 2023 ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਆਪਣੇ ਮਿਥੇ ਸਮੇਂ […]
ਪੰਜਾਬ ਨੇ ਕਿਸਾਨਾਂ ਦੀ ਭਲਾਈ ਲਈ ਸਥਾਪਤ ਕੀਤੇ ਗਏ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਤਹਿਤ ਮਾਅਰਕਾ ਮਾਰਦਿਆਂ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਲਈ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ ‘ਤੇ ਵਿਭਾਗ ਦੀ ਟੀਮ ਨੂੰ ਵਧਾਈ ਦਿੰਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਦਫ਼ਤਰ ਵਿਖੇ ਪੂਰੀ ਵਿਭਾਗੀ ਟੀਮ ਸਣੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਏ। ਅਰਦਾਸ ਦੌਰਾਨ ਮੁੱਖ ਮੰਤਰੀ ਨਾਲ ਸ਼ਾਮਲ ਹੋਏ ਪੀਲੀਆਂ ਪੱਗਾਂ, ਪਟਕੇ ਤੇ ਚੁੰਨੀਆਂ ਨਾਲ ਸਜੇ ਹਜ਼ਾਰਾਂ ਨੌਜਵਾਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪੰਜਾਬ […]
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਵੱਡੀ ਗਿਣਤੀ ਵਿੱਚ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸਿਫ਼ਤੀ ਦੇ ਘਰ ਅੰਮ੍ਰਿਤਸਰ ਵਿੱਚ ਜੁੜੇ। ਇਸ ਸਮਾਗਮ ਦੌਰਾਨ ਹਾਜ਼ਰ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਤੁਹਾਨੂੰ ਅੱਗੇ ਆ ਕੇ ਨਸ਼ਿਆਂ ਖ਼ਿਲਾਫ਼ ਆਖਰੀ ਦੇ […]
ਪ੍ਰੈਸ ਕੌਂਸਲ ਆਫ ਇੰਡੀਆ (ਪੀ.ਸੀ.ਆਈ.) ਦੀ ਨੁਮਾਇੰਦਗੀ ਕਰਨ ਵਾਲੀ ਅਧਿਕਾਰਤ ਪੰਜ ਮੈਂਬਰੀ ਟੀਮ, ਜੋ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ, ਚੰਡੀਗੜ੍ਹ (ਯੂਟੀ) ਅਤੇ ਹਰਿਆਣਾ ਰਾਜ ਦੇ ਤਿੰਨ ਦਿਨਾਂ ਦੌਰੇ ‘ਤੇ ਹੈ, ਨੇ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕੌਂਸਲ ਦੇ ਕਨਵੀਨਰ ਸ੍ਰੀ ਵਿਨੋਦ ਕੋਹਲੀ ਦੀ ਅਗਵਾਈ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਤੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਕਾਰਕੁਨ ਨੂੰ ਗਿਰਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿਚ ਵੱਡੀ ਸਫਲਤਾ ਦਰਜ ਕੀਤੀ ਹੈ। ਇਹ […]
ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ/ਆਸ਼ਰਿਤਾਂ ਨੂੰ ਸਨਮਾਨਿਤ ਕਰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।
ਤਿੰਨ ਦਿਨਾਂ ਦੀ ਬਰਸਾਤ ਤੋਂ ਬਾਅਦ ਮੌਸਮ ਦੇ ਸੁਖਾਵਾਂ ਹੋਣ ਦੇ ਨਾਲ, ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ ਹੋ ਗਈ ਹੈ ਅਤੇ ਅੱਜ ਇੱਕ ਦਿਨ ਵਿੱਚ ਝੋਨੇ ਦੀਆਂ 18 ਲੱਖ ਬੋਰੀਆਂ ਦੀ ਲਿਫਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੰਕਲਪ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ।
Birthday of Punjab CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ ਸ਼ਿਰਕਤ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ […]
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ ‘ਤੇ ਛੇਤੀ ਭਰਤੀ ਕੀਤੀ ਜਾਵੇਗੀ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਤਹਿਤ ਪੰਜਾਬ ਨੂੰ ਗਰੀਨ ਹਾਈਡ੍ਰੋਜਨ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਗਰੀਨ ਹਾਈਡ੍ਰੋਜਨ ਈਕੋਸਿਸਟਮ ਨੂੰ ਉਤਸ਼ਾਹਿਤ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਗਰੀਨ ਹਾਈਡ੍ਰੋਜਨ ਨੀਤੀ, ਜਿਸਨੂੰ ‘ਪੰਜਾਬ ਗਰੀਨ ਹਾਈਡ੍ਰੋਜਨ ਨੀਤੀ 2023’ ਵਜੋਂ ਜਾਣਿਆ ਜਾਵੇਗਾ, ਦਾ ਖਰੜਾ ਜਨਤਕ ਕਰ ਦਿੱਤਾ ਗਿਆ ਹੈ, ਜਿਸ ਬਾਰੇ ਸਬੰਧਤ […]
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ਵਿੱਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿੱਚ ਦੇਸ਼ ਦੀ ਸੇਵਾ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦੇ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਦੇਸ਼ ਪ੍ਰਤੀ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਵੇਗੀ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੜਕ ਸੁਰੱਖਿਆ ਅਤੇ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਅਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ ‘ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨ ਲਾਈਨ ਹੋ ਚੁੱਕੀਆਂ ਹਨ। ਜਿਹੜੇ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਲੁੱਟ-ਖਸੁੱਟ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ ਉਨ੍ਹਾਂ ‘ਚੋਂ ਬਹੁਤੀਆਂ ਸੇਵਾਵਾਂ ਹੁਣ ਆਨ ਲਾਈਨ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕੀਆਂ ਹਨ। ਮਾਲ […]