ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੀ ਹਮਾਇਤ ਪ੍ਰਾਪਤ ਅੱਤਵਾਦੀ ਮੋਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਸਰਹੱਦੀ ਸੂਬੇ ‘ਚ ਸੰਭਾਵੀ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ […]
ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਪੰਜਾਬ ਸਿਵਲ […]
ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ, ਜਦੋਂ ਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ ਬਣਾਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ […]
ਪੰਜਾਬ ਸਰਕਾਰ ਦੀ ਅੱਜ ਅਹਿਮ ਮੀਟਿੰਗ ਹੋਈ ਜਿਸ ਵਿੱਚ ਮਾਨ ਸਰਕਾਰ ਦੀ ਕੈਬਨਿਟ ਵੱਲੋਂ ਬਹੁਤ ਵੱਡੇ ਫੈਸਲੇ ਲਏ ਗਏ। 106 ਨਵੇਂ ਕਲਰਕਾਂ ਦੀ ਭਰਤੀ ਨੂੰ ਮਨਜੂਰੀ ਦਿੱਤੀ ਗਈ। ਇਹ ਕਲਰਕ ਪੰਜਾਬ ਸਿਵਲ ਸਕੱਤਰੇਤ ਵਿੱਚ ਰੱਖੇ ਜਾਣਗੇ। ਸਰਕਾਰੀ ਮੈਡਿਕਲ ਕਾਲਜਾਂ ਦੀ ਸਥਾਪਨਾ ਕਰਨ ਸਬੰਧੀ ਕੈਬਨਿਟ ਵਿੱਚ ਮਨਜੂਰੀ ਦਿੱਤੀ ਗਈ।
Transfer: ਪੰਜਾਬ ਦੇ 18 IAS ਅਤੇ 2 PCS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਮਿਤੀ 14-10-2023 ਨੂੰ 18 ਆਈ.ਏ.ਐਸ ਅਤੇ 2 ਪੀ.ਸੀ.ਐਸ ਦੇ ਤਬਾਦਲੇ ਕੀਤੇ ਗਏ ਹਨ।
ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ।
ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ। ਕਾਨਫਰੰਸ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ। ਇੱਥੇ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 15 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ ਅਹੁਦਾ ਛੱਡ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਹਾਦਸੇ ਵਿੱਚ ਸ਼ਹੀਦ […]
ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ ਗਈ ਹੈ…ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ ‘ਤੇ ਲੱਗਣ…ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਗੁਰੂ […]