Latest NewsNews Chini Kubaheri ਦੇ ਪੋਸਟਮਾਰਟਮ ਤੋਂ ਪਰਿਵਾਰ ਦਾ ਇਨਕਾਰ, ਪ੍ਰਸ਼ਾਸਕ Gulab Chand Kataria ਨੇ ਮਾਮਲੇ ‘ਚ ਲਿਆ ਨੋਟਿਸ By Admin 0 minutes, 0 seconds Read ਇਸ ਮਾਮਲੇ ‘ਚ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨੋਟਿਸ ਲਿਆ ਹੈ। ਚੰਡੀਗੜ੍ਹ ਦੇ ਸੈਕਟਰ-9 ‘ਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁਬਾਹੇੜੀ ਦੇ ਪਰਿਵਾਰ ਨੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਦਿੱਤਾ ਹੈ। ਮ੍ਰਿਤਕ ਚੀਨੀ ਕੁਬਾਹੇੜੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪ੍ਰਸ਼ਾਸਨ ਕਾਰਵਾਈ ਨਹੀਂ ਕਰਦਾ ਤੇ ਮੁਲਜ਼ਮਾਂ ਨੂੰ ਕਾਬੂ ਨਹੀਂ ਕਰ ਲੈਂਦਾ, ਓਦੋਂ ਤੱਕ ਉਹ ਪੋਸਟਮਾਰਟਮ ਨਹੀਂ ਕਰਵਾਉਣਗੇ। ਦੂਜੇ ਪਾਸੇ, ਮੀਡੀਆ ਰਿਪੋਰਟਾਂ ਮੁਤਾਬਕ ਇਸ ਮਾਮਲੇ ‘ਚ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨੋਟਿਸ ਲਿਆ ਹੈ। ਉਨ੍ਹਾਂ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਇਸ ਦੇ ਨਾਲ ਹੀ ਗੁਲਾਬ ਚੰਦ ਕਟਾਰੀਆ ਨੇ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਮੰਗੀ ਹੈ। ਬੀਤੇ ਦਿਨ ਹੋਇਆ ਸੀ ਕਤਲ ਦੱਸ ਦੇਈਏ ਕਿ ਬੀਤੇ ਦਿਨ ਦੁਪਹਿਰ ਦੇ ਸਮੇਂ ਸੈਕਟਰ 9, ਚੰਡੀਗੜ੍ਹ ਦੀ ਇੱਕ ਜਿੰਮ ਬਾਹਰ ਕਾਰੋਬਾਰੀ ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁਬਾਹੇੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਚੀਨੀ ਕੁਬਾਹੇੜੀ ਜਿੰਮ ‘ਚ ਕਸਰਤ ਕਰ ਚੁੱਕਾ ਸੀ ਤੇ ਕਾਰ ‘ਚ ਸਵਾਰ ਹੋ ਕੇ ਜਾਣ ਹੀ ਵਾਲਾ ਸੀ। ਇਸ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤਾਬਤੋੜ ਫਾਇਰਿੰਗ ਕੀਤੀ। ਦੋਵੇਂ ਹਮਲਾਵਾਰ ਇੱਕ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਚੀਨੀ ਕੁਬਾਹੇੜੀ ‘ਤੇ 8 ਤੋਂ 12 ਰਾਊਂਡ ਫਾਇਰਿੰਗ ਕੀਤੀ। ਹਮਲਾਵਰਾਂ ਨੇ ਉਸ ਨੂੰ ਗੱਡੀ ‘ਚੋਂ ਬਾਹਰ ਭੱਜਣ ਦਾ ਮੌਕਾ ਨਹੀਂ ਦਿੱਤਾ ਤੇ ਉਸ ਦੇ ਲਗਾਤਾਰ ਕਈ ਗੋਲੀਆਂ ਮਾਰੀਆਂ। ਚੀਨੀ ਕੁਬਾਹੇੜੀ ਨੂੰ ਲੋਕਾਂ ਨੇ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਮੌਤ ਹੋ ਚੁੱਕੀ ਸੀ। ਇਹ ਪੂਰੀ ਘਟਨਾ ਸੀਸੀਟੀਵੀ ‘ਚ ਵੀ ਕੈਦ ਹੋ ਗਈ। ਹਮਲਾਵਰਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੋਵੇਂ ਹਮਲਾਵਰਾਂ ਨੇ ਹੈਲਮੈਟ ਲਗਾਏ ਹੋਏ ਸਨ। ਉਨ੍ਹਾਂ ਦੀ ਇੱਕ ਬਾਈਕ ‘ਤੇ ਸਵਾਰ ਹੋਏ ਦੀ ਵੀ ਫੋਟੋ ਸਾਹਮਣੇ ਆਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ, ਪਰ ਪਰਿਵਾਰ ਪੁਲਿਸ ਕਾਰਵਾਈ ਤੋਂ ਸੰਤੁਸ਼ਟ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਤਲਾਂ ਨੂੰ ਕਾਬੂ ਨਹੀਂ ਕੀਤਾ ਜਾਂਦਾ, ਉਹ ਪੋਸਟਮਾਰਟਮ ਨਹੀਂ ਕਰਵਾਉਣਗੇ।
Previous ਤਹਿਰਾਨ ਹਮਲੇ ਵਿੱਚ ਈਰਾਨ ਦੇ ਇੰਟੈਲੀਜੈਂਸ ਮੁਖੀ ਨੂੰ ਨਿਸ਼ਾਨਾ ਬਣਾਇਆ ਗਿਆ ; ਈਰਾਨ – ਲੀਡਰਸ਼ਿਪ ਢਾਂਚਾ ‘ਮਜ਼ਬੂਤ’
Latest NewsNews ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ ‘ਟਾਪ ਅਚੀਵਰ’ ਐਵਾਰਡ ਨਾਲ ਕੀਤਾ ਸਨਮਾਨਿਤ By Admin 11 November 202511 November 2025
Latest NewsNews ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ By Admin 30 March 202630 March 2026