Latest NewsNews Chini Kubaheri ਦੇ ਪੋਸਟਮਾਰਟਮ ਤੋਂ ਪਰਿਵਾਰ ਦਾ ਇਨਕਾਰ, ਪ੍ਰਸ਼ਾਸਕ Gulab Chand Kataria ਨੇ ਮਾਮਲੇ ‘ਚ ਲਿਆ ਨੋਟਿਸ By Admin 0 minutes, 0 seconds Read ਇਸ ਮਾਮਲੇ ‘ਚ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨੋਟਿਸ ਲਿਆ ਹੈ। ਚੰਡੀਗੜ੍ਹ ਦੇ ਸੈਕਟਰ-9 ‘ਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁਬਾਹੇੜੀ ਦੇ ਪਰਿਵਾਰ ਨੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਦਿੱਤਾ ਹੈ। ਮ੍ਰਿਤਕ ਚੀਨੀ ਕੁਬਾਹੇੜੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪ੍ਰਸ਼ਾਸਨ ਕਾਰਵਾਈ ਨਹੀਂ ਕਰਦਾ ਤੇ ਮੁਲਜ਼ਮਾਂ ਨੂੰ ਕਾਬੂ ਨਹੀਂ ਕਰ ਲੈਂਦਾ, ਓਦੋਂ ਤੱਕ ਉਹ ਪੋਸਟਮਾਰਟਮ ਨਹੀਂ ਕਰਵਾਉਣਗੇ। ਦੂਜੇ ਪਾਸੇ, ਮੀਡੀਆ ਰਿਪੋਰਟਾਂ ਮੁਤਾਬਕ ਇਸ ਮਾਮਲੇ ‘ਚ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨੋਟਿਸ ਲਿਆ ਹੈ। ਉਨ੍ਹਾਂ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਇਸ ਦੇ ਨਾਲ ਹੀ ਗੁਲਾਬ ਚੰਦ ਕਟਾਰੀਆ ਨੇ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਮੰਗੀ ਹੈ। ਬੀਤੇ ਦਿਨ ਹੋਇਆ ਸੀ ਕਤਲ ਦੱਸ ਦੇਈਏ ਕਿ ਬੀਤੇ ਦਿਨ ਦੁਪਹਿਰ ਦੇ ਸਮੇਂ ਸੈਕਟਰ 9, ਚੰਡੀਗੜ੍ਹ ਦੀ ਇੱਕ ਜਿੰਮ ਬਾਹਰ ਕਾਰੋਬਾਰੀ ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁਬਾਹੇੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਚੀਨੀ ਕੁਬਾਹੇੜੀ ਜਿੰਮ ‘ਚ ਕਸਰਤ ਕਰ ਚੁੱਕਾ ਸੀ ਤੇ ਕਾਰ ‘ਚ ਸਵਾਰ ਹੋ ਕੇ ਜਾਣ ਹੀ ਵਾਲਾ ਸੀ। ਇਸ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤਾਬਤੋੜ ਫਾਇਰਿੰਗ ਕੀਤੀ। ਦੋਵੇਂ ਹਮਲਾਵਾਰ ਇੱਕ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਚੀਨੀ ਕੁਬਾਹੇੜੀ ‘ਤੇ 8 ਤੋਂ 12 ਰਾਊਂਡ ਫਾਇਰਿੰਗ ਕੀਤੀ। ਹਮਲਾਵਰਾਂ ਨੇ ਉਸ ਨੂੰ ਗੱਡੀ ‘ਚੋਂ ਬਾਹਰ ਭੱਜਣ ਦਾ ਮੌਕਾ ਨਹੀਂ ਦਿੱਤਾ ਤੇ ਉਸ ਦੇ ਲਗਾਤਾਰ ਕਈ ਗੋਲੀਆਂ ਮਾਰੀਆਂ। ਚੀਨੀ ਕੁਬਾਹੇੜੀ ਨੂੰ ਲੋਕਾਂ ਨੇ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਮੌਤ ਹੋ ਚੁੱਕੀ ਸੀ। ਇਹ ਪੂਰੀ ਘਟਨਾ ਸੀਸੀਟੀਵੀ ‘ਚ ਵੀ ਕੈਦ ਹੋ ਗਈ। ਹਮਲਾਵਰਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੋਵੇਂ ਹਮਲਾਵਰਾਂ ਨੇ ਹੈਲਮੈਟ ਲਗਾਏ ਹੋਏ ਸਨ। ਉਨ੍ਹਾਂ ਦੀ ਇੱਕ ਬਾਈਕ ‘ਤੇ ਸਵਾਰ ਹੋਏ ਦੀ ਵੀ ਫੋਟੋ ਸਾਹਮਣੇ ਆਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ, ਪਰ ਪਰਿਵਾਰ ਪੁਲਿਸ ਕਾਰਵਾਈ ਤੋਂ ਸੰਤੁਸ਼ਟ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਤਲਾਂ ਨੂੰ ਕਾਬੂ ਨਹੀਂ ਕੀਤਾ ਜਾਂਦਾ, ਉਹ ਪੋਸਟਮਾਰਟਮ ਨਹੀਂ ਕਰਵਾਉਣਗੇ।
Previous ਤਹਿਰਾਨ ਹਮਲੇ ਵਿੱਚ ਈਰਾਨ ਦੇ ਇੰਟੈਲੀਜੈਂਸ ਮੁਖੀ ਨੂੰ ਨਿਸ਼ਾਨਾ ਬਣਾਇਆ ਗਿਆ ; ਈਰਾਨ – ਲੀਡਰਸ਼ਿਪ ਢਾਂਚਾ ‘ਮਜ਼ਬੂਤ’
Latest News ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ‘ਤੇ ਸਖ਼ਤ ਰੁਖ਼ ਅਪਣਾਉਂਦੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਾਂਚ ਲਈ ਗਠਿਤ ਕੀਤੀ SIT By Admin 30 December 202530 December 2025
Latest News ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ By Admin 29 July 202629 July 2026