ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

0 minutes, 0 seconds Read

ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ ।

ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ । ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ । 

Similar Posts

Leave a Reply

Your email address will not be published. Required fields are marked *