ਕੁਲਵੰਤ ਸਿੰਘ ਆਈ.ਏ.ਐਸ ਨੂੰ ਲੁਧਿਆਣਾ ਡੀ.ਸੀ. ਦਾ ਵਾਧੂ ਚਾਰਜ ਮਿਲਿਆ

0 minutes, 0 seconds Read

ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਸੋਮਵਾਰ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਉਹ ਸੁਰਭੀ ਮਲਿਕ, ਆਈ.ਏ.ਐਸ., ਡੀ ਸੀ ਲੁਧਿਆਣਾ ਦੀ ਛੁੱਟੀ ਦੇ ਸਮੇਂ ਦੌਰਾਨ ਜਿਲ੍ਹਾਂ ਲੁਧਿਆਣਾ ਦਾ ਚਾਰਜ ਸੰਭਾਲਣਗੇ।

     ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਲੁਧਿਆਣਾ ਵਿਖੇ ਪੁੱਜ ਕੇ ਆਪਣਾ ਵਾਧੂ ਚਾਰਜ ਸੰਭਾਲ ਲਿਆ। ਉਨ੍ਹਾਂ ਦਾ ਲੁਧਿਆਣਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਸਮੇਤ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਐਸਡੀਐਮ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਅਤੇ ਹੋਰ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ।

Daily Updates24

Similar Posts

Leave a Reply

Your email address will not be published. Required fields are marked *