ਦਿੱਲੀ ‘ਚ ਭਾਰੀ ਮੀਂਹ ਕਾਰਨ ਕੋਚਿੰਗ ਸੈਂਟਰ ਦੀ ਬੇਸਮੈਂਟ ‘ਚ ਭਰਿਆ ਪਾਣੀ

ਦਿੱਲੀ ‘ਚ ਭਾਰੀ ਮੀਂਹ ਕਾਰਨ ਪੁਰਾਣੇ ਰਾਜੇਂਦਰ ਨਗਰ ‘ਚ ਰਾਉਸ ਆਈਏਐਸ ਸਟੱਡੀ ਸਰਕਲ (Raus IAS Study Circle) ਦੇ ਬੇਸਮੈਂਟ ‘ਚ ਪਾਣੀ ਭਰ ਗਿਆ,ਇਸ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ,ਪੁਲਿਸ (Police) ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਪਾਣੀ ਭਰਨ ਤੋਂ ਬਾਅਦ ਸੂਚਨਾ ਮਿਲੀ ਸੀ,ਕਿ ਬੇਸਮੈਂਟ ‘ਚ ਬਣੀ ਲਾਇਬ੍ਰੇਰੀ (Library) ‘ਚ ਕਈ ਵਿਦਿਆਰਥੀ ਫਸੇ ਹੋਏ ਹਨl

ਫਾਇਰ ਬ੍ਰਿਗੇਡ ਅਤੇ ਐਨਡੀਆਰਐਫ (NDRF) ਨੂੰ ਬੁਲਾਇਆ ਗਿਆ,ਫਾਇਰ ਬ੍ਰਿਗੇਡ ਨੇ ਦੱਸਿਆ ਕਿ ਸਾਨੂੰ ਸ਼ਾਮ 7 ਵਜੇ ਕੋਚਿੰਗ ਬੇਸਮੈਂਟ (Coaching Basement) ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ,ਇਸ ‘ਤੇ ਫਾਇਰ ਬ੍ਰਿਗੇਡ (Fire Brigade) ਦੀਆਂ 5 ਗੱਡੀਆਂ ਭੇਜੀਆਂ ਗਈਆਂ,ਦੇਰ ਰਾਤ ਅਤੇ ਸਵੇਰ ਦੇ ਵਿਚਕਾਰ ਦੋ ਵਿਦਿਆਰਥਣਾਂ ਅਤੇ ਇੱਕ ਲੜਕੇ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆl

ਮੀਡੀਆ ਰਿਪੋਰਟਾਂ ਮੁਤਾਬਕ ਹੁਣ ਤੱਕ 15 ਵਿਦਿਆਰਥੀਆਂ ਨੂੰ ਬਚਾਇਆ ਜਾ ਚੁੱਕਾ ਹੈ,NDRF ਨੇ ਕਿਹਾ ਕਿ ਬਚਾਅ ਕਾਰਜ ਪੂਰਾ ਹੋ ਗਿਆ ਹੈ,ਪਰ ਵਿਦਿਆਰਥੀਆਂ ਦੀ ਖੋਜ ਅਜੇ ਵੀ ਜਾਰੀ ਹੈ,ਪਹਿਲਾਂ ਤਾਂ ਸੜਕ ’ਤੇ ਪਾਣੀ ਭਰਨ ਕਾਰਨ ਬੇਸਮੈਂਟ (Basement) ਵਿੱਚੋਂ ਪਾਣੀ ਨਹੀਂ ਨਿਕਲ ਰਿਹਾ ਸੀ,ਕੁਝ ਸਮੇਂ ਬਾਅਦ ਜਦੋਂ ਪਾਣੀ ਘਟਣ ਲੱਗਾ ਤਾਂ ਵਿਦਿਆਰਥੀਆਂ ਦੀਆਂ ਲਾਸ਼ਾਂ ਮਿਲਣੀਆਂ ਸ਼ੁਰੂ ਹੋ ਗਈਆਂl

ਦਿੱਲੀ ਸਰਕਾਰ (Delhi Govt) ਦੇ ਮੰਤਰੀ ਆਤਿਸ਼ੀ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਕੋਚਿੰਗ ਇੰਸਟੀਚਿਊਟ (Coaching Institute) ਦੇ ਬੇਸਮੈਂਟ ‘ਚ ਪਾਣੀ ਭਰਨ ਅਤੇ ਵਿਦਿਆਰਥੀਆਂ ਦੇ ਫਸ ਜਾਣ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਸ਼ੁਰੂ ਕਰਨ ਅਤੇ 24 ਘੰਟਿਆਂ ਦੇ ਅੰਦਰ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *