ਨਵੇਂ ਸਾਲ ‘ਚ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਦੀਆਂ ਤਰੀਕਾਂ ਦਾ ਐਲਾਨ ਹੋਣ ਜਾ ਰਿਹਾ ਹੈ, ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ (Aam Aadmi Party) ਭਾਜਪਾ ‘ਤੇ ਹਮਲੇ ਕਰਦੀ ਨਜ਼ਰ ਆ ਰਹੀ ਹੈ,ਇਸ ਦੇ ਨਾਲ ਹੀ ਪਾਰਟੀ ਨੇ ਦਿੱਲੀ ਦੀਆਂ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ,ਚੋਣ ਹੰਗਾਮੇ ਦਰਮਿਆਨ ਦਿੱਲੀ ਦੇ ਉਪ ਰਾਜਪਾਲ ਨੇ ‘ਆਪ’ ਸਰਕਾਰ ਦੀ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ (Arvind Kejriwal) ਨੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ,ਦਿੱਲੀ ਵਿੱਚ ਅਗਲੇ ਸਾਲ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ।
