ਸੱਪ ਦੇ ਜ਼ਹਿਰ ਦੀ ਸਪਲਾਈ ਕਰਨ ਦੇ ਮਾਮਲੇ ਵਿੱਚ ਸ਼ਾਮਲ Youtuber Elvish Yadav ਗ੍ਰਿਫ਼ਤਾਰ

0 minutes, 0 seconds Read

ਯੂਟਿਊਬਰ ਐਲਵਿਸ਼ ਯਾਦਵ ਨੂੰ ਸਥਾਨਕ ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਅੱਜ ਗ੍ਰਿਫਤਾਰ ਕਰ ਲਿਆ। ਫੋਰੈਂਸਿਕ ਰਿਪੋਰਟ ਨੇ ਪੁਸ਼ਟੀ ਕੀਤੀ ਸੀ ਕਿ ਜ਼ਹਿਰ ਦਾ ਨਮੂਨਾ ਜੋ ਟੈਸਟ ਲਈ ਲੈਬ ਵਿੱਚ ਭੇਜਿਆ ਗਿਆ ਸੀ, ਉਹ ਕੋਬਰਾ ਦਾ ਸੀ।

ਰੇਵ ਪਾਰਟੀ ਵਿੱਚ ਸੱਪ ਦੇ ਜ਼ਹਿਰ ਦੀ ਸਪਲਾਈ ਕਰਨ ਦੇ ਮਾਮਲੇ ਵਿੱਚ ਸ਼ਾਮਲ ਯੂਟਿਊਬਰ ਐਲਵਿਸ਼ ਯਾਦਵ ਨੂੰ ਸਥਾਨਕ ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਅੱਜ ਗ੍ਰਿਫਤਾਰ ਕਰ ਲਿਆ। ਫੋਰੈਂਸਿਕ ਰਿਪੋਰਟ ਨੇ ਪੁਸ਼ਟੀ ਕੀਤੀ ਸੀ ਕਿ ਜ਼ਹਿਰ ਦਾ ਨਮੂਨਾ ਜੋ ਟੈਸਟ ਲਈ ਲੈਬ ਵਿੱਚ ਭੇਜਿਆ ਗਿਆ ਸੀ, ਉਹ ਕੋਬਰਾ ਦਾ ਸੀ। ਦਰਅਸਲ ਨੋਇਡਾ ਪੁਲਿਸ ਨੇ ਰੇਵ ਪਾਰਟੀ ਵਿੱਚ ਸੱਪ ਦੇ ਜ਼ਹਿਰ ਦੀ ਵਰਤੋਂ ਦੇ ਮਾਮਲੇ ਵਿੱਚ FIR ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਇਲਵਿਸ਼ ਯਾਦਵ ਵੀ ਮੁਲਜ਼ਮ ਹੈ। ਪੁਲਿਸ ਨੇ ਇਸ ਮਾਮਲੇ ‘ਚ ਰਾਹੁਲ ਯਾਦਵ ਨਾਮ ਦੇ ਇਕ ਦੋਸ਼ੀ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਰੇਵ ਪਾਰਟੀ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ: ਐਲਵਿਸ਼ ਯਾਦਵ

ਹਾਲਾਂਕਿ ਐਲਵਿਸ਼ ਯਾਦਵ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਨੋਇਡਾ ਵਿੱਚ ਇੱਕ ਰੇਵ ਪਾਰਟੀ ਵਿੱਚ ਸੱਪ ਦੇ ਜ਼ਹਿਰ ਦੀ ਸਪਲਾਈ ਦੇ ਮਾਮਲੇ ਵਿੱਚ ਸ਼ਾਮਲ ਯੂਟਿਊਬਰ ਨੇ ਪਿਛਲੇ ਫਰਵਰੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਸੀ ਅਤੇ ਇੱਕ ਸੰਗਠਨ ਉੱਤੇ ਉਸਨੂੰ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਗਾਇਆ ਸੀ। ਰੇਵ ਪਾਰਟੀ ‘ਚ ਸੱਪ ਦੇ ਜ਼ਹਿਰ ਦੀ ਸਪਲਾਈ ਦੇ ਮਾਮਲੇ ‘ਚ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਐਲਵਿਸ਼ ਨੇ 13 ਮਿੰਟ 34 ਸੈਕਿੰਡ ਦਾ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਨੋਇਡਾ ‘ਚ ਰੇਵ ਪਾਰਟੀ ਦੇ ਸਮੇਂ ਉਹ ਮੁੰਬਈ ‘ਚ ਸੀ ਅਤੇ ਉਸ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਇਹ ਮਾਮਲਾ ਹੈ। ਫੋਰੈਂਸਿਕ ਰਿਪੋਰਟ ਨੇ ਪੁਸ਼ਟੀ ਕੀਤੀ ਸੀ ਕਿ ਜ਼ਹਿਰ ਦਾ ਨਮੂਨਾ ਜੋ ਟੈਸਟ ਲਈ ਲੈਬ ਵਿੱਚ ਭੇਜਿਆ ਗਿਆ ਸੀ, ਉਹ ਕੋਬਰਾ ਦਾ ਸੀ।

ਇਕੱਠੇ ਕੀਤੇ ਜਾ ਰਹੇ ਹਨ ਸਬੂਤ: ਪੁਲਿਸ

ਐਲਵਿਸ਼ ਨੇ ਵੀਡੀਓ ਵਿੱਚ ਕਿਹਾ ਕਿ ਪੁਲਿਸ ਨੂੰ ਪਹਿਲਾਂ ਇਹ ਸਾਬਤ ਕਰਨਾ ਚਾਹੀਦਾ ਹੈ ਕਿ ਉਹ ਰੇਵ ਪਾਰਟੀ ਵਿੱਚ ਸੀ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਪੀਪਲ ਫਾਰ ਐਨੀਮਲਜ਼ ਸੰਸਥਾ ਨੇ ਇਹ ਕੇਸ ਦਰਜ ਕੀਤਾ ਹੈ, ਉਸ ਦਾ ਕੰਮ ਮਸ਼ਹੂਰ ਵਿਅਕਤੀਆਂ ’ਤੇ ਬੇਲੋੜੇ ਦੋਸ਼ ਲਗਾ ਕੇ ਪੈਸੇ ਹੜੱਪਣਾ ਹੈ। ਐਲਵੀਸ਼ ਯਾਦਵ ਵੱਲੋਂ ਲਗਾਏ ਗਏ ਦੋਸ਼ਾਂ ‘ਤੇ ਪੁਲਿਸ ਡਿਪਟੀ ਕਮਿਸ਼ਨਰ ਵਿਦਿਆ ਸਾਗਰ ਮਿਸ਼ਰਾ ਨੇ ਕਿਹਾ ਸੀ ਕਿ ਸਬੂਤ ਇਕੱਠੇ ਕੀਤੇ ਜਾ ਰਹੇ ਹਨ, ਜਿਸ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Similar Posts

Leave a Reply

Your email address will not be published. Required fields are marked *