ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਦਰਜ ਕੀਤਾ ਗਿਆ

0 minutes, 3 seconds Read

ਚੱਕਰਵਾਤੀ ਸਰਕੂਲੇਸ਼ਨ ਕਾਰਨ ਮਹਾਰਾਸ਼ਟਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਦਰਜ ਕੀਤਾ ਗਿਆ,ਮੁੰਬਈ, ਪੁਣੇ, ਪਾਲਘਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ (Red Alert) ਜਾਰੀ ਕਰਨਾ ਪਿਆ,ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਪੱਛਮੀ ਮੱਧ ਪ੍ਰਦੇਸ਼,ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆl

ਇਸ ਦੇ ਨਾਲ ਹੀ ਦਿੱਲੀ ਦੀ ਹਵਾ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ,AQI ਪੱਧਰ 80 ਤੋਂ ਹੇਠਾਂ ਪਹੁੰਚ ਗਿਆ ਹੈ,ਜਿਸ ਦਾ ਮਤਲਬ ਹੈ ਕਿ ਹਵਾ ਦੀ ਗੁਣਵੱਤਾ ਵਿਚ ਅਚਾਨਕ ਸੁਧਾਰ ਦੇਖਿਆ ਗਿਆ ਹੈ,ਮਾਨਸੂਨ ਦੀ ਵਾਪਸੀ ਉਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਭਾਰੀ ਬਾਰਸ਼ ਹੋ ਰਹੀ ਹੈ,ਇਹ ਸਿਲਸਲਾ ਅਗਲੇ ਇਕ-ਦੋ ਦਿਨ ਜਾਰੀ ਰਹਿਣ ਦੀ ਸੰਭਾਵਨਾ ਹੈl

ਮੌਸਮ ਵਿਭਾਗ (Department of Meteorology) ਨੇ ਕਿਹਾ ਕਿ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਦੇ ਉੱਪਰ ਚੱਕਰਵਾਤੀ ਸਰਕੂਲੇਸ਼ਨ (Cyclonic Circulation) ਬਣ ਰਿਹਾ ਹੈ, ਜਿਸ ਕਾਰਨ ਆਸਪਾਸ ਦੇ ਇਲਾਕਿਆਂ ਵਿੱਚ ਭਾਰੀ ਬਾਰਸ਼ ਦਰਜ ਕੀਤੀ ਗਈ ਹੈ। 

Similar Posts

Leave a Reply

Your email address will not be published. Required fields are marked *