ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸੂਬੇ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਪੰਜਾਬ ਰਾਜ ਦੇ ਚੰਡੀਗੜ੍ਹ ਵਿੱਚ ਸਥਿਤ ਸਰਕਾਰੀ ਦਫਤਰਾਂ/ਬੋਰਡਾਂ/ਕਾਰਪੋਰੇਸ਼ਨ/ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਫੈਸਲੇ ਦਾ ਉਦੇਸ਼ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਅਦਾਰੇ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ ਤਾਂ ਜੋ ਨਾਗਰਿਕਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾ ਸਕੇ।