ਭਾਰਤੀ ਟੀਮ ਅੱਜ ਦੱਖਣੀ ਅਫਰੀਕਾ (South Africa) ਵਿਰੁਧ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਮੈਚ ਲਈ ਮੈਦਾਨ ’ਚ ਉਤਰੇਗੀ ਤਾਂ ਉਸ ਸਾਹਮਣੇ 10 ਸਾਲ ਤੋਂ ਵਧ ਸਮੇਂ ਤੋਂ ਚਲ ਰਹੇ ਵਿਸ਼ਵ ਖਿਤਾਬ ਦੇ ਸੋਕੇ ਨੂੰ ਖ਼ਤਮ ਕਰਨ ਦੀ ਚੁਨੌਤੀ ਹੋਵੇਗੀ,ਗੁਆਨਾ ’ਚ ਸੈਮੀਫਾਈਨਲ ਦੌਰਾਨ ਇੰਗਲੈਂਡ ’ਤੇ ਭਾਰਤ ਦੀ ਜਿੱਤ ਤੋਂ ਬਾਅਦ ਰੋਹਿਤ ਸ਼ਰਮਾ ਦੀ ਟੀਮ ਖਿਤਾਬ ਦੀ ਮਜ਼ਬੂਤ ਦਾਅਵੇਦਾਰ ਹੋਵੇਗੀ,ਕਪਤਾਨ ਰੋਹਿਤ ਸ਼ਰਮਾ ਦੇ 57 ਦੌੜਾਂ ਦੇ ਅਰਧ ਸੈਂਕੜੇ ਅਤੇ ਅਕਸ਼ਰ ਪਟੇਲ ਅਤੇ ਕੁਲਦੀਪ ਯਾਦਵ ਦੀ ਫਿਰਕੀ ਦੇ ਜਾਲ ਦੀ ਮਦਦ ਨਾਲ ਭਾਰਤ ਨੇ ਵੀਰਵਾਰ ਨੂੰ ਇਥੇ ਮੀਂਹ ਨਾਲ ਪ੍ਰਭਾਵਤ ਦੂਜੇ ਸੈਮੀਫ਼ਾਈਨਲ ’ਚ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾ ਕੇ ਟੀ-20 ਕ੍ਰਿਕਟ ਵਿਸ਼ਵ ਕੱਪ (T-20 Cricket World Cup) ਦੇ ਫ਼ਾਈਨਲ ’ਚ ਜਗ੍ਹਾ ਬਣਾ ਲਈ।