ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਕਰ ਦਿੱਤੀ ਹੈ

ਆਸਟ੍ਰੇਲੀਆ ਨੇ ਸੋਮਵਾਰ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਤੋਂ ਵੱਧ ਕਰ ਦਿੱਤੀ ਹੈ,ਆਸਟਰੇਲੀਅਨ ਸਰਕਾਰ ਨੇ ਇਹ ਕਦਮ ਹਾਲ ਹੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧੇ ਕਾਰਨ ਹਾਊਸਿੰਗ ਮਾਰਕੀਟ (Housing Market) ਉੱਤੇ ਵਧੇ ਦਬਾਅ ਕਾਰਨ ਚੁੱਕਿਆ ਹੈ,ਆਸਟ੍ਰੇਲੀਆ ਨੇ 1 ਜੁਲਾਈ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ (International Student Visa) ਫੀਸ 710 ਆਸਟ੍ਰੇਲੀਅਨ ਡਾਲਰ (ਕਰੀਬ 39,527 ਰੁਪਏ) ਤੋਂ ਵਧਾ ਕੇ 1,600 ਆਸਟ੍ਰੇਲੀਅਨ ਡਾਲਰ (ਲਗਭਗ 89,059 ਰੁਪਏ) ਕਰ ਦਿੱਤੀ ਹੈ,ਇਸ ਤੋਂ ਇਲਾਵਾ,ਵਿਜ਼ਟਰ ਵੀਜ਼ਾ ਧਾਰਕਾਂ ਅਤੇ ਅਸਥਾਈ ਗ੍ਰੈਜੂਏਟ ਵੀਜ਼ਾ (Graduate Visa) ਧਾਰਕਾਂ ਨੂੰ ਵਿਦਿਆਰਥੀ ਵੀਜ਼ਾ ਲਈ ਅਰਜ਼ੀ ਦੇਣ ਤੋਂ ਰੋਕਿਆ ਗਿਆ ਹੈ,ਯਾਨੀ ਕਿ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਹੁਣ ਆਸਟ੍ਰੇਲੀਆ ‘ਚ ਪੜ੍ਹਨ ਲਈ ਜ਼ਿਆਦਾ ਖਰਚ ਕਰਨਾ ਪਵੇਗਾ।

Leave a Reply

Your email address will not be published. Required fields are marked *