IPL ਮੈਚ ‘ਚ ਰਾਜਸਥਾਨ ਤੇ ਪੰਜਾਬ ਕਿੰਗਜ਼ ਹੋਣਗੇ ਆਹਮੋ-ਸਾਹਮਣੇ

0 minutes, 4 seconds Read

ਚੰਡੀਗੜ੍ਹ – ਇੰਡੀਅਨ ਪ੍ਰੀਮੀਅਰ ਲੀਗ (IPL) 2025 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ ਦੋ ਮੈਚ) ਖੇਡੇ ਜਾਣਗੇ। ਦਿਨ ਦੇ ਪਹਿਲੇ ਮੈਚ ਵਿੱਚ ਰਾਜਸਥਾਨ ਰਾਇਲਜ਼ (RR) ਦਾ ਸਾਹਮਣਾ ਪੰਜਾਬ ਕਿੰਗਜ਼ (PBKS) ਨਾਲ ਹੋਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ਵਿੱਚ ਰਾਜਸਥਾਨ ਨੇ ਪੰਜਾਬ ਨੂੰ 50 ਦੌੜਾਂ ਨਾਲ ਹਰਾਇਆ ਸੀ।

ਪੰਜਾਬ ਕਿੰਗਜ਼ ਨੇ ਹੁਣ ਤੱਕ 11 ਮੈਚ ਖੇਡੇ ਹਨ, ਜਿਨ੍ਹਾਂ ‘ਚੋਂ ਉਸ ਨੇ 7 ਜਿੱਤੇ ਹਨ ਅਤੇ ਅੰਕ ਸੂਚੀ ‘ਚ ਤੀਜੇ ਸਥਾਨ ‘ਤੇ ਹੈ। ਟੀਮ ਨੂੰ ਪਲੇਆਫ ‘ਚ ਜਗ੍ਹਾ ਪੱਕੀ ਕਰਨ ਲਈ 3 ‘ਚੋਂ 2 ਮੈਚ ਜਿੱਤਣੇ ਹੋਣਗੇ। ਇਸ ਦੇ ਨਾਲ ਹੀ ਰਾਜਸਥਾਨ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ। ਉਸ ਨੇ ਇਸ ਸੀਜ਼ਨ ‘ਚ ਹੁਣ ਤੱਕ 12 ਮੈਚ ਖੇਡੇ ਹਨ, ਜਿਨ੍ਹਾਂ ‘ਚੋਂ ਉਸ ਨੇ 3 ਜਿੱਤੇ ਹਨ ਅਤੇ 6 ਅੰਕਾਂ ਨਾਲ ਅੰਕ ਸੂਚੀ ‘ਚ ਨੌਵੇਂ ਸਥਾਨ ‘ਤੇ ਹੈ।

ਜਦੋਂ ਕਿ ਦਿਨ ਦੇ ਦੂਜੇ ਮੈਚ ਵਿੱਚ ਦਿੱਲੀ ਕੈਪੀਟਲਜ਼ (ਡੀਸੀ) ਦਾ ਸਾਹਮਣਾ ਗੁਜਰਾਤ ਟਾਈਟਨਜ਼ (ਜੀਟੀ) ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।

Similar Posts

Leave a Reply

Your email address will not be published. Required fields are marked *