Latest NewsNews Jalandhar ਜ਼ਿਲ੍ਹਾ ਅਦਾਲਤ ਨੂੰ Bomb ਦੀ ਧਮਕੀ, ਮੌਕੇ ‘ਤੇ ਬੰਬ ਸਕੁਐਡ, ਖਾਲੀ ਕਰਵਾਇਆ ਗਿਆ ਕੋਰਟ ਕੰਪਲੈਕਸ By Admin 0 minutes, 0 seconds Read ਜਲੰਧਰ ਦੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਨਿਆਂਇਕ ਕੰਪਲੈਕਸਾਂ ਵਿੱਚ ਬੰਬ ਨਾਲ ਉ਼ਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਤੋਂ ਬਾਅਦ, ਪੁਲਿਸ ਦੇ ਡੌਗ ਸਕੁਐਡ ਅਤੇ ਐਂਟੀ-ਸਾਬੋਟਾਜ ਵਿੰਗ ਦੀਆਂ ਵੱਖ-ਵੱਖ ਟੀਮਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਪੁਲਿਸ ਜ਼ਿਲ੍ਹਾ ਅਦਾਲਤ ਕੰਪਲੈਕਸਾਂ ਦੀ ਜਾਂਚ ਕਰ ਰਹੀ ਹੈ। ਮੈਟਲ ਡਿਟੈਕਟਰ ਲਗਾਏ ਜਾਣ ਦੇ ਬਾਵਜੂਦ, ਪੁਲਿਸ ਖੁਦ ਪਹਿਲਾਂ ਤਲਾਸ਼ੀ ਲੈ ਰਹੀ ਹੈ ਅਤੇ ਫਿਰ ਹੀ ਅਦਾਲਤ ਕੰਪਲੈਕਸ ਵਿੱਚ ਦਾਖਲ ਹੋਣ ਦੀ ਆਗਿਆ ਦੇ ਰਹੀ ਹੈ। ਪੁਲਿਸ ਨੂੰ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਪਾਰਕਿੰਗ ਲਾਟ ਵਿੱਚ ਸਾਰੇ ਵਾਹਨਾਂ ਦੇ ਸਮਾਨ ਦੀ ਜਾਂਚ ਪਾਰਕਿੰਗ ਲਾਟ ਵਿੱਚ ਕੰਮ ਕਰਨ ਵਾਲੇ ਕੁਲਵੰਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਪਾਰਕਿੰਗ ਵਿੱਚ ਸਾਰੇ ਵਾਹਨਾਂ ਦੇ ਸਮਾਨ ਦੀ ਜਾਂਚ ਕੀਤੀ, ਪਰ ਕੁਝ ਵੀ ਨਹੀਂ ਮਿਲਿਆ। ਹਾਲੇ ਤੱਕ ਨਹੀਂ ਮਿਲੀ ਸ਼ੱਕੀ ਚੀਜ – ਪੁਲਿਸ ਏਐਸਆਈ ਇੰਦਰਜੀਤ ਸਿੰਘ ਨੇ ਕਿਹਾ ਕਿ ਕੁਝ ਲੋਕ ਪਰੇਸ਼ਾਨੀ ਪੈਦਾ ਕਰਨ ਦਾ ਕੰਮ ਕਰ ਰਹੇ ਹਨ। ਉਹ ਬੰਬ ਦੀਆਂ ਅਫਵਾਹਾਂ ਫੈਲਾਉਂਦੇ ਹਨ। ਧਮਕੀ ਦੇਣ ਵਾਲੇ ਕਦੋਂ ਕੀ ਕਰ ਦੇਣ, ਇਸ ਬਾਰੇ ਕੁਝ ਵੀ ਦੱਸਿਆ ਜਾ ਸਕਦਾ ਕ। ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਹੋਏ ਹਨ ਅਤੇ ਵਿਅਕਤੀਗਤ ਤੌਰ ‘ਤੇ ਸਮਾਨ ਦੀ ਜਾਂਚ ਕੀਤੀ ਗਈ। ਧਮਕੀ ਦੇਣ ਵਾਲੇ ਵਿਅਕਤੀ ਬਾਰੇ ਹਾਲੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।
Previous ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ
Latest NewsNewsPress ReleasesPunjab ਪੰਜਾਬ ਦੇ NRI ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ FRI ਦਰਜ By Admin 30 July 202430 July 2024
Latest News ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ By Admin 14 August 202514 August 2025