ਜਾਪਾਨ ਦੇ ਪ੍ਰਧਾਨ ਮੰਤਰੀ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਫੂਮੀਓ ਕਿਸ਼ਿਦਾ ਨੇ ਕਿਹਾ ਕਿ ਉਹ ਸਤੰਬਰ ਵਿੱਚ ਅਹੁਦਾ ਛੱਡ ਦੇਣਗੇ। ਉਨ੍ਹਾਂ ਦਾ ਤਿੰਨ ਸਾਲ ਦਾ ਕਾਰਜਕਾਲ ਖਤਮ ਹੋ ਜਾਵੇਗਾ। ਉਨ੍ਹਾਂ ਸਤੰਬਰ ਵਿੱਚ ਹੋਣ ਵਾਲੀ ਪਾਰਟੀ ਪ੍ਰਧਾਨ ਦੀ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਜਾਪਾਨ ਦੇ ਸਰਕਾਰੀ ਟੀਵੀ ਚੈਨਲ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਫੂਮਿਓ ਕਿਸ਼ਿਦਾ (Fumio Kishida) ਨੇ ਸੱਤਾਧਾਰੀ ਪਾਰਟੀ ਲਿਬਰਲ ਡੈਮੋਕ੍ਰੇਟਿਕ (LDP) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਅਕਤੂਬਰ 2021 ਵਿੱਚ ਫੂਮਿਓ ਕਿਸ਼ਿਦਾ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਫੂਮਿਓ ਕਿਸ਼ਿਦਾ ਨੇ ਯੋਸ਼ੀਹਾਈਦ ਸੁਗਾ ਦੀ ਥਾਂ ਲੈ ਲਈ ਸੀ। ਇਸ ਸਾਲ ਜਾਪਾਨ ਵਿੱਚ ਅਕਤੂਬਰ ਵਿੱਚ ਚੋਣਾਂ ਹੋਣੀਆਂ ਹਨ।
ਬੁੱਧਵਾਰ ਨੂੰ ਫੂਮਿਓ ਕਿਸ਼ਿਦਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਦੇ ਤੌਰ ‘ਤੇ ਦੁਬਾਰਾ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਉਹ ਅਗਲੇ ਮਹੀਨੇ ਐਲਡੀਪੀ (LDP) ਦੇ ਨਵੇਂ ਨੇਤਾ ਦੀ ਚੋਣ ਤੱਕ ਹੀ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣਗੇ। ਕਿਸ਼ਿਦਾ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਦਾ ਮੁੱਖ ਕਾਰਨ ਪਾਰਟੀ ਅੰਦਰਲਾ ਵਿਵਾਦ ਦੱਸਿਆ ਹੈ।