Latest NewsNationalNews Punjab ‘ਚ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, ਸੰਜੀਵ ਅਰੋੜਾ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ ਸੀਟ By Admin 0 minutes, 0 seconds Read ਰਾਜ ਸਭਾ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ ਤੇ ਨਾਮਜ਼ਦਗੀਆਂ 6-13 ਅਕਤੂਬਰ ਦੇ ਵਿਚਕਾਰ ਦਾਖਲ ਕੀਤੀਆਂ ਜਾਣਗੀਆਂ। ਚੋਣ ਕਮਿਸ਼ਨ ਨੇ ਪੰਜਾਬ ਦੀ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਹੈ। ਇਹ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ ਤੇ ਨਾਮਜ਼ਦਗੀਆਂ 6 ਤੋਂ 13 ਅਕਤੂਬਰ ਦੇ ਵਿਚਕਾਰ ਦਾਖਲ ਕੀਤੀਆਂ ਜਾਣਗੀਆਂ। ਚੋਣ ਨੋਟੀਫਿਕੇਸ਼ਨ 6 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ। ਉਮੀਦਵਾਰ ਇਸ ਚੋਣ ਲਈ 6 ਅਕਤੂਬਰ ਤੋਂ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 13 ਅਕਤੂਬਰ ਨਿਰਧਾਰਤ ਕੀਤੀ ਗਈ ਹੈ। ਉਮੀਦਵਾਰਾਂ ਦੁਆਰਾ ਜਮ੍ਹਾਂ ਕਰਵਾਏ ਗਏ ਨਾਮਜ਼ਦਗੀ ਪੱਤਰਾਂ ਦੀ ਜਾਂਚ 14 ਅਕਤੂਬਰ ਨੂੰ ਕੀਤੀ ਜਾਵੇਗੀ ਤਾਂ ਜੋ ਸਾਰੇ ਲੋੜੀਂਦੇ ਦਸਤਾਵੇਜ਼ਾਂ ਤੇ ਯੋਗਤਾ ਦੀ ਪੁਸ਼ਟੀ ਕੀਤੀ ਜਾ ਸਕੇ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 16 ਅਕਤੂਬਰ ਹੈ। ਸੰਜੀਵ ਅਰੋੜਾ ਨੇ ਦਿੱਤਾ ਸੀ ਅਸਤੀਫ਼ਾ ਦੱਸ ਦੇਈਏ ਪੰਜਾਬ ਦੀ ਰਾਜ ਸਭਾ ਸੀਟ ਸੰਜੀਵ ਅਰੋੜਾ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋ ਗਈ ਸੀ। ਸੰਜੀਵ ਅਰੋੜਾ ਨੇ 1 ਜੁਲਾਈ ਨੂੰ ਆਪਣੀ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜੋ ਕਿ ਮਨਜ਼ੂਰ ਹੋ ਚੁੱਕਿਆ ਹੈ। ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਲੜੀ ਸੀ ਤੇ ਜਿੱਤ ਦਰਜ ਕੀਤੀ ਸੀ। ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੈਬਨਿਟ ‘ਚ ਸ਼ਾਮਲ ਕੀਤਾ ਸੀ।
Next “ਅਸ਼ਲੀਲ ਮੈਸੇਜ, ਗੰਦੀ ਭਾਸ਼ਾ ਦਾ ਇਸਤੇਮਾਲ ਅਤੇ ਛੇੜਛਾੜ।” Management Institute ਦੀਆਂ 17 ਵਿਦਿਆਰਥਣਾਂ ਨੇ Swami Chinmayanand ‘ਤੇ ਲਗਾਏ ਇਹ ਗੰਭੀਰ ਆਰੋਪ
Latest NewsNews ਬੇਨਿਯਮੀਆਂ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ By Admin 22 March 202522 March 2025
Latest NewsNews *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ* By Admin 28 May 202628 May 2026