CREATOR: gd-jpeg v1.0 (using IJG JPEG v62), default quality?

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ

0 minutes, 3 seconds Read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵਿਧਾਨ ਸਭਾ ਸੈਸ਼ਨ (Assembly Session) ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ ਪੇਸ਼ ਕੀਤਾ ਹੈ,ਪੰਜਾਬ ਅਪਾਰਟਮੈਂਟ ਐਂਡ ਪ੍ਰੋਪਰਟੀ ਰੈਗੂਲੇਸ਼ਨ ਸੋਧ ਬਿਲ 2024 ਰਾਹੀ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਅਤੇ ਅਣਧਿਕਾਰਤ ਕਲੋਨੀਆਂ ਦੇ ਵਿਕਾਸ ਅਤੇ ਉਸਾਰੀ ਤੇ ਰੋਕ ਲਗਾਉਣ ਲਈ ਅਪਰਾਧੀ ਨੂੰ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਲਾਗੂ ਕਰਨ ਲਈ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਵਿੱਚ ਕੁਝ ਸੋਧਾ ਪ੍ਰਸਤਾਵਿਤ ਕੀਤੀਆਂ ਗਈਆਂ ਹਨ।

ਬਿੱਲ ਵਿੱਚ ਕਿਹਾ ਗਿਆ ਹੈ ਕਿ 31 ਜੁਲਾਈ 2024 ਤੱਕ ਗ਼ੈਰ ਕਨੂੰਨੀ ਕਲੋਨੀ ਵਿੱਚ ਸਥਿਤ 500 ਵਰਗ ਦੇ ਖੇਤਰ ਲਈ ਸਰਕਾਰ ਵੱਲੋਂ ਐਨਓਸੀ (NOC) ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ,ਫੈਸਲੇ ਨਾਲ ਗੈਰ ਕਾਨੂੰਨੀ ਕਲੋਨੀਆਂ ਚ ਬਿਜਲੀ ਕਨੈਕਸ਼ਨ (Electrical connection) ਆਦਿ ਪ੍ਰਾਪਤ ਕਰਨ ਚ ਬੇਰੋੜੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀ ਕਰਨਾ ਪਵੇਗਾ ਇਸ ਲਈ ਛੋਟੇ ਪਲਾਟ ਹੋਲਡਰਾਂ ਨੂੰ ਰਾਹਤ ਦੇਣ ਦੇ ਨਾਲ ਨਾਲ ਗੈਰ ਕਾਨੂੰਨੀ ਕਲੋਞਾਈਜੇਸ਼ਨ (Illegal Colonization) ਤੇ ਵੀ ਸਖਤੀ ਨਾਲ ਕਾਬੂ ਕੀਤਾ ਜਾਵੇਗਾ।

Similar Posts

Leave a Reply

Your email address will not be published. Required fields are marked *