ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਲਗਾਤਾਰ 5ਵੀਂ ਵਾਰ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰ.ਬੀ.ਆਈ. ਨੇ ਵਿਆਜ ਦਰਾਂ ਨੂੰ 6.5% ‘ਤੇ ਹੀ ਰੱਖਿਆ ਹੈ। ਲੋਨ ਮਹਿੰਗਾ ਨਹੀਂ ਹੋਵੇਗਾ ਅਤੇ ਤੁਹਾਡੀ EMI ਵੀ ਨਹੀਂ ਵਧੇਗੀ।

ਜਦੋਂ ਕਿ ਪਿਛਲੇ ਵਿੱਤੀ ਸਾਲ ਵਿੱਚ ਰੇਪੋ ਦਰ ਵਿੱਚ 2.50% ਦਾ ਵਾਧਾ ਕੀਤਾ ਗਿਆ ਸੀ। ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਹੋਣ ਵਾਲੀ ਮੁਦਰਾ ਨੀਤੀ ਕਮੇਟੀ (ਐੱਮ.ਪੀ.ਸੀ.) ਦੀ ਬੈਠਕ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।