ਸਰਕਾਰ ਤੁਹਾਡੇ ਦੁਆਰ: ਮਿਸ਼ਨ ਅਬਾਦ 30 ਸਰਹੱਦੀ ਪਿੰਡਾਂ ਦੇ ਲੋਕਾਂ ਤੱਕ ਪਹੁੰਚਾ ਰਹੀ ਹੈ ਸਰਕਾਰੀ ਸਕੀਮਾਂ ਦਾ ਲਾਭ

ਫਾਜਿਲਕਾ, 5 ਮਈ- ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਪ੍ਰੇਰਣਾ ਨਾਲ ਫਾਜ਼ਿਲਕਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤਾ ਮਿਸ਼ਨ ਆਬਾਦ 30 ਕੌਮਾਂਤਰੀ ਸਰਹੱਦ ਨੇੜੇ ਵਸੇ ਪਿੰਡਾਂ ਦੇ ਲੋਕਾਂ ਤੱਕ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਪੁੱਜਦਾ ਕਰਕੇ ਉਨ੍ਹਾਂ ਦੇ ਜੀਵਨ ਵਿਚ ਗੁਣਾਤਮਕ ਸੁਧਾਰ ਲਿਆ ਰਿਹਾ ਹੈ। ਇਹ ਗੱਲ ਡਿਪਟੀ ਕਮਿਸ਼ਨਰ ਡਾ. ਮੈਨੂ ਦੁੱਗਲ ਆਈਏਐਸ ਨੇ ਕੌਮਾਂਤਰੀ ਸਰਹੱਦ ਦੇ ਬਿਲਕੁਲ ਨਾਲ ਵਸੇ ਪਿੰਡ ਖਾਨ ਪੁਰ ਵਿਚ ਵੀਰਵਾਰ ਨੂੰ ਲਗਾਏ ਆਜ਼ਾਦ ਸੁਵਿਧਾ ਕੈਂਪ ਵਿਚ ਆਖੀ।

ਜਿਕਰਯੋਗ ਹੈ ਕਿ ਆਬਾਦ 30 ਪ੍ਰੋਗਰਾਮ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ 30 ਪਿੰਡਾਂ ਲਈ ਸੁਰੂ ਕੀਤਾ ਗਿਆ ਹੈ ਜਿਸ ਦਾ ਉਦੇਸ਼ ਇਨ੍ਹਾਂ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੀ ਉਪਲਬੱਧਤਾ ਯਕੀਨੀ ਬਣਾਉਣ ਦੇ ਨਾਲ ਨਾਲ ਇੰਨ੍ਹਾਂ ਪਿੰਡਾਂ ਦੇ ਲੋਕਾਂ ਦਾ ਸਮਾਜਿਕ ਆਰਥਿਕ ਪੱਧਰ ਉੱਚਾ ਚੁੱਕਣਾ ਅਤੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ਤੇ ਪੁੱਜਦਾ ਕਰਨਾ ਹੈ। ਇਸ ਪ੍ਰੋਗਰਾਮ ਤਹਿਤ ਇਸ ਤੋਂ ਪਹਿਲਾਂ ਲੱਗੇ 18 ਆਬਾਦ ਸੁਵਿਧਾਂ ਕੈਂਪਾਂ ਵਿਚ 5466 ਲੋਕਾਂ ਸੇਵਾਵਾਂ ਲੈ ਚੁੱਕੇ ਹਨ ਜਦ ਕਿ ਅੱਜ ਦੇ ਕੈਂਪ ਵਿਚ ਵੀ 400 ਦੇ ਲਗਭਗ ਲੋਕਾਂ ਨੇ ਲਾਭ ਲਿਆ।

ਇਸ ਕੈਂਪ ਤਹਿਤ ਜਿੱਥੇ ਸਾਰੇ ਵਿਭਾਗ ਆਪਣੇ ਸਟਾਲ ਲਗਾਉਂਦੇ ਹਨ ਅਤੇ ਸਰਕਾਰੀ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਦਿੰਦੇ ਹਨ ਉਥੇ ਹੀ ਪੁਲਿਸ ਵਿਭਾਗ ਵੱਲੋਂ ਫੌਜ ਅਤੇ ਪੁਲਿਸ ਵਿਚ ਭਰਤੀ ਸਬੰਧੀ ਵੀ ਸਰਹੱਦੀ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨੂ ਦੁੱਗਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਾਜ ਲਈ ਦਫਤਰਾਂ ਤੱਕ ਨਾ ਆਉਣਾ ਪਵੇ ਸਗੋਂ ਪ੍ਰਸ਼ਾਸਨ ਪਿੰਡਾਂ ਵਿਚ ਪੜ ਕੇ ਲੋਕਾਂ ਦੀਆਂ ਮੁਸਕਿਲਾਂ ਦੂਰ ਕਰੇ। ਉਨ੍ਹਾਂ ਨੇ ਕਿਹਾ ਕਿ ਇਸ ਕੈਂਪ ਵਿੱਚ ਵੱਖ ਵੱਖ ਤਰਾਂ ਦੇ ਸਰਟੀਫਿਕੇਟ, ਪੈਨਸਨਾ, ਮਗਨ, ਗਾ ਜਾਬ ਕਾਰਡ, ਮੈਡੀਕਲ, ਪਸੂ ਪਾਲਣ, ਮੱਛੀ ਪਾਲਣ, ਬਾਗਬਾਨੀ ਅਤੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ, ਸਹਿਕਾਰੀ ਵਿਭਾਗ ਦੀਆਂ ਸਕੀਮਾਂ, ਰੋਜਗਾਰ ਮੌਕਾ ਦੀਆ ਸਕੀਮਾ, ਮਾਲ ਮਹਿਕਮੇ ਨਾਲ ਸਬੰਧਤ ਕੰਮ ਆਦਿ ਪ੍ਰਕਾਰ ਦੀਆਂ ਲਗਭਗ ਸਾਰੀਆਂ ਹੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਨੂੰ ਮੌਕੇ ਪਰ ਦਿੱਤਾ ਜਾਂਦਾ ਹੈ ਜਦ ਕਿ ਲੋਕਾਂ ਦੀਆਂ ਸਾਂਝੀਆਂ ਅਤੇ ਨਿੱਜੀ ਸ਼ਿਕਾਇਤਾ ਵੀ ਅਧਿਕਾਰੀਆਂ ਵੱਲੋਂ ਸੁਣੀਆਂ ਜਾਂਦੀਆਂ ਹਨ।

ਕੈਂਪ ਵਿਚ ਪਿੰਡ ਦੇ ਨੌਜਵਾਨਾਂ ਨੇ ਖੇਡ ਗਰਾਊਡ ਦੀ ਮੰਗ ਰੱਖੀ ਜਦ ਕਿ ਗੁਆਂਢੀ ਪਿੰਡ ਸਿਵਾਏ ਦੀ ਥਾਣਾ ਮੰਡੀ ਪੱਕੀ ਕਰਨ ਦੀ ਮੰਗ ਕਿਸਾਨਾਂ ਵੱਲੋਂ ਰੱਖੀ ਗਈ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡੀਐਸਪੀ ਸੁਬੇਗ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Leave a Reply

Your email address will not be published. Required fields are marked *