ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ, 10 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ […]

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

ਟ੍ਰਾਂਸਜੈਂਡਰ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਧਾਨ ਸਭਾ ਚੋਣ ਹਲਕਾ ਅੰਮ੍ਰਿਤਸਰ ਉੱਤਰੀ  ਅੰਮ੍ਰਿਤਸਰ ਪੱਛਮੀ ਅਤੇ ਅੰਮ੍ਰਿਤਸਰ ਕੇਂਦਰੀ ਦੇ ਟ੍ਰਾਂਸਜੈਂਡਰ ਵੋਟਰਾਂ ਲਈ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। […]

ਚਾਈਨਾ ਡੋਰ ਦਾ ਕਹਿਰ ਫੇਰ ਆਇਆ ਸਾਹਮਣੇ- ਪੜ੍ਹੋਂ ਪੂਰੀ ਖਬਰ

ਚਾਇਨਾ ਡੋਰ ਦਾ ਕਹਿਰ ਫੇਰ ਦੇਖਣ ਨੂੰ ਮਿਲਿਆ। ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਤੇ ਰੋਕ ਲਗਾਈ ਹੋਈ ਹੈ। ਲੋਕ ਫਿਰ ਵੀ ਇਸਦਾ ਇਸਤਮਾਲ ਕਰਨ ਤੋ ਨਹੀ ਹੱਟਦੇ। ਅੰਮ੍ਰਿਤਸਰ ਵਿਚ 6 ਸਾਲ ਦੀ ਬੱਚੀ ਚਾਈਨਾ ਡੋਰ ਦੀ ਲਪੇਟ ਵਿਚ ਆਈ ਹੈ।

ਜੇ.ਈ. ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸਿੱਖਿਆ ਦੇ ਖੇਤਰ ਵਿਚ ਲਿਆਂਦੀ ਜਾਵੇਗੀ ਕ੍ਰਾਂਤੀ – ਈ.ਟੀ.ਓ.

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸ਼ੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਸੂਬੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵੱਡੇ ਹੋ ਕੇ ਦੇਸ਼ ਦੀ ਵਾਗ ਡੋਰ ਸੰਭਾਲ ਸਕਣ।

ਅੰਮ੍ਰਿਤਸਰ ਵਿਖੇ 24 ਜਨਵਰੀ ਨੂੰ ਲੱਗੇਗਾ ਮੈਗਾ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਵਧੀਕ ਜਿਲ੍ਹਾ ਚੋਣ ਅਧਿਕਾਰੀ, ਅੰਮ੍ਰਿਤਸਰ ਵੱਲੋਂ ਵੋਟਰ ਸੂਚੀ ਜਾਰੀ, ਜਿਸ ਅਨੁਸਾਰ ਹੁਣ ਤੱਕ ਅੰਮ੍ਰਿਤਸਰ ਦੇ ਕੁੱਲ 19,67,288 ਵੋਟਰ ਹਨ

ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ਉਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆਂ ਨੂੰ ਸੌਂਪ ਦਿੱਤੀ।